ਮੇਰਾ ਇਕੋ ਖ਼ੁਆਬ ਹੱਸਦਾ-ਵੱਸਦਾ ਰਹੇ ਪੰਜਾਬ - ਰਾਣਾ ਗੁਰਮੀਤ ਸੋਢੀ
Published : Dec 21, 2021, 3:22 pm IST
Updated : Dec 21, 2021, 3:22 pm IST
SHARE ARTICLE
 Rana Gurmit Singh Sodhi Joins BJP
Rana Gurmit Singh Sodhi Joins BJP

ਕਾਂਗਰਸ ਦੇ ਅੰਦਰੂਨੀ ਕਲੇਸ਼ ਕਾਰਨ ਉਹਨਾਂ ਨੇ ਅਪਣਾ ਅਸਤੀਫ਼ਾ ਦਿੱਤਾ ਹੈ ਤੇ ਇਸ ਕਲੇਸ਼ ਕਰ ਕੇ ਪੰਜਾਬ ਦਾ ਹੁੰਦਾ ਨਿਘਾਰ ਉਹਨਾਂ ਤੋਂ ਦੇਖਿਆ ਨਹੀਂ ਜਾਂਦਾ।

 

ਚੰਡੀਗੜ੍ਹ - ਕਾਂਗਰਸੀ ਆਗੂ ਤੇ ਸਾਬਕਾ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਅੱਜ ਕਾਂਗਰਸ ਤੋਂ ਅਸਤੀਫਾ ਦੇ ਦਿੱਤਾ ਹੈ ਤੇ ਭਾਜਪਾ ਵਿਚ ਸ਼ਾਮਲ ਹੋ ਗਏ ਹਨ। ਰਾਣਾ ਗੁਰਮੀਤ ਸਿੰਘ ਸੋਢੀ ਦਿੱਲੀ 'ਚ ਭਾਜਪਾ ਵਿਚ ਸ਼ਾਮਲ ਹੋਏ ਹਨ। ਉਹਨਾਂ ਨੇ ਅਪਣਾ ਅਸਤੀਫ਼ਾ ਸੋਨੀਆ ਗਾਂਧੀ ਨੂੰ ਭੇਜਿਆ ਤੇ ਲਿਖਿਆ ਕਿ ਕਾਂਗਰਸ ਦੇ ਅੰਦਰੂਨੀ ਕਲੇਸ਼ ਕਾਰਨ ਉਹਨਾਂ ਨੇ ਅਪਣਾ ਅਸਤੀਫ਼ਾ ਦਿੱਤਾ ਹੈ ਤੇ ਇਸ ਕਲੇਸ਼ ਕਰ ਕੇ ਪੰਜਾਬ ਦਾ ਹੁੰਦਾ ਨਿਘਾਰ ਉਹਨਾਂ ਤੋਂ ਦੇਖਿਆ ਨਹੀਂ ਜਾਂਦਾ।

file photo

ਉਹਨਾਂ ਲਿਖਿਆ ਕਿ ਮੈਂ ਡੂੰਘੇ ਦੁੱਖ ਨਾਲ ਤੁਰੰਤ ਪ੍ਰਭਾਵ ਨਾਲ ਕਾਂਗਰਸ ਪਾਰਟੀ ਦੇ ਸਾਰੇ ਅਹੁਦਿਆਂ ਅਤੇ ਮੁੱਢਲੀ ਮੈਂਬਰਸ਼ਿਪ ਤੋਂ ਆਪਣਾ ਅਸਤੀਫਾ ਦੇ ਰਿਹਾ ਹਾਂ ਕਿਉਂਕਿ ਕਾਂਗਰਸ ਪਾਰਟੀ ਨੇ ਸੂਬੇ ਦੀ ਸੁਰੱਖਿਆ ਅਤੇ ਭਾਈਚਾਰਕ ਸਾਂਝ ਨੂੰ ਦਾਅ 'ਤੇ ਲਗਾ ਦਿੱਤਾ ਹੈ। ਜ਼ਿਕਰਯੋਗ ਹੈ ਕਿ ਇਹ ਕਿਆਸਰਾਈਆਂ ਲਗਾਈਆਂ ਜਾ ਰਹੀਆਂ ਹਨ ਕਿ ਆਉਂਦੇ ਦਿਨਾਂ ਵਿਚ ਕਈ ਵੱਡੇ ਆਗੂ ਭਾਜਪਾ ਵਿਚ ਸ਼ਾਮਲ ਹੋ ਸਕਦੇ ਹਨ। ਖ਼ਬਰ ਇਹ ਵੀ ਆ ਰਹੀ ਹੈ ਅਕਾਲੀ ਆਗੂ ਸਿਕੰਦਰ ਸਿੰਘ ਮਲੂਕਾ ਵੀ ਅੱਜ ਭਾਜਪਾ 'ਚ ਸ਼ਾਮਲ ਹੋ ਸਕਦੇ ਹਨ।

Rana Gurmet Sodhi, Amit Shah

Rana Gurmit Sodhi, Amit Shah

ਦੱਸ ਦਈਏ ਕਿ ਰਾਣਾ ਗੁਰਮੀਤ ਸੋਢੀ ਚਾਰ ਵਾਰ ਵਿਧਾਇਕ ਰਹਿ ਚੁੱਕੇ ਹਨ। ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵਿਚ ਰਾਣਾ ਸੋਢੀ ਪੰਜਾਬ ਦੇ ਖੇਡ ਮੰਤਰੀ ਸਨ। ਫਿਰੋਜ਼ਪੁਰ ਦੀ ਗੁਰੂਹਰਸਹਾਏ ਸੀਟ ਤੋਂ ਲਗਾਤਾਰ 4 ਵਾਰ ਵਿਧਾਇਕ ਰਹੇ ਹਨ।
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement