ਆਵਾਜ਼ ਦੇ ਨਮੂਨੇ ਲੈਣ ਲਈ ਗੈਂਗਸਟਰ ਲਾਰੈਂਸ ਬਿਸ਼ਨੋਈ ਤੇ ਸੰਪਤ ਨਹਿਰਾ ਨੂੰ ਲੈ ਕੇ ਦਿੱਲੀ ਪਹੁੰਚੀ ਪੰਜਾਬ ਪੁਲਿਸ
Published : Dec 21, 2022, 8:27 pm IST
Updated : Dec 21, 2022, 8:44 pm IST
SHARE ARTICLE
Gangster Lawrence Bishnoi
Gangster Lawrence Bishnoi

ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਸੰਪਤ ਨਹਿਰਾ ਨੂੰ ਭਾਰੀ ਸੁਰੱਖਿਆ ਪ੍ਰਬੰਧਾਂ ਹੇਠ ਕੇਂਦਰੀ ਫੋਰੈਂਸਿਕ ਲੈਬਾਰਟਰੀ ਦਿੱਲੀ ਲਿਆਂਦਾ ਗਿਆ

 

ਨਵੀਂ ਦਿੱਲੀ: ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਸੰਪਤ ਨਹਿਰਾ ਨੂੰ ਉਹਨਾਂ ਦੀ ਆਵਾਜ਼ ਦੇ ਨਮੂਨੇ ਲੈਣ ਲਈ ਭਾਰੀ ਸੁਰੱਖਿਆ ਪ੍ਰਬੰਧਾਂ ਹੇਠ ਕੇਂਦਰੀ ਫੋਰੈਂਸਿਕ ਸਾਇੰਸ ਲੈਬਾਰਟਰੀ ਲਿਆਂਦਾ ਗਿਆ ਹੈ। ਦਿੱਲੀ ਪੁਲਿਸ ਨੇ ਦਿੱਲੀ ਦੀ ਇਕ ਅਦਾਲਤ ਦਾ ਰੁਖ ਕੀਤਾ ਸੀ। 9 ਦਸੰਬਰ ਨੂੰ ਅਦਾਲਤ ਨੇ ਕੇਂਦਰੀ ਫੋਰੈਂਸਿਕ ਸਾਇੰਸ ਲੈਬਾਰਟਰੀ ਵਿਚ ਬਿਸ਼ਨੋਈ ਦੇ ਆਵਾਜ਼ ਦੇ ਨਮੂਨੇ ਲੈਣ ਲਈ ਉਸ ਨੂੰ 20 ਤੋਂ 23 ਦਸੰਬਰ ਤੱਕ ਦਿੱਲੀ ਪੁਲਿਸ ਦੀ ਹਿਰਾਸਤ ਵਿਚ ਰੱਖਣ ਦੀ ਇਜਾਜ਼ਤ ਦਿੱਤੀ ਸੀ।

ਦਿੱਲੀ ਪੁਲਿਸ ਨੇ ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ਦੀ ਆਪਣੀ ਜਾਂਚ ਵਿਚ ਦਾਅਵਾ ਕੀਤਾ ਹੈ ਕਿ ਸਿੱਧੂ ਮੂਸੇਵਾਲਾ ਦੇ ਕਤਲ ਦੀ ਯੋਜਨਾ ਬਣਾਉਣ ਲਈ ਵਰਤਿਆ ਗਿਆ ਫ਼ੋਨ ਵੀ ਤਿਹਾੜ ਵਿਚ ਬੰਦ ਇੰਡੀਅਨ ਮੁਜਾਹਿਦੀਨ ਦੇ ਇਕ ਅੱਤਵਾਦੀ ਨੇ ਵਰਤਿਆ ਸੀ। ਅਧਿਕਾਰੀ ਨੇ ਦੱਸਿਆ ਕਿ ਇਹ ਪਾਇਆ ਗਿਆ ਕਿ ਬਿਸ਼ਨੋਈ ਨੇ ਕਥਿਤ ਤੌਰ 'ਤੇ ਉਸ ਨੰਬਰ ਦੀ ਵਰਤੋਂ ਅਪ੍ਰੈਲ ਅਤੇ ਮਈ ਦਰਮਿਆਨ ਪੰਜਾਬ ਅਤੇ ਕੈਨੇਡਾ ਵਿਚ ਆਪਣੇ ਸਾਥੀਆਂ ਨੂੰ ਫ਼ੋਨ ਕਰਨ ਲਈ ਕੀਤੀ ਸੀ।

ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਸੰਪਤ ਨਹਿਰਾ ਨੂੰ ਭਾਰੀ ਸੁਰੱਖਿਆ ਪ੍ਰਬੰਧਾਂ ਹੇਠ ਕੇਂਦਰੀ ਫੋਰੈਂਸਿਕ ਸਾਇੰਸ ਲੈਬਾਰਟਰੀ ਦਿੱਲੀ ਲਿਆਂਦਾ ਗਿਆ ਤਾਂ ਜੋ  ਮਕੋਕਾ ਦੇ ਮਾਮਲੇ ਵਿਚ ਉਹਨਾਂ ਦੀ ਆਵਾਜ਼ ਦੇ ਨਮੂਨੇ ਲਏ ਜਾ ਸਕਣ ਅਤੇ ਜਾਂਚ ਕੀਤੀ ਜਾ ਸਕੇ ਕਿ ਕੀ ਬਿਸ਼ਨੋਈ ਨੇ ਉਸੇ ਜੇਲ੍ਹ ਵਿਚ ਬੰਦ ਇੰਡੀਅਨ ਮੁਜਾਹਿਦੀਨ ਦੇ ਅੱਤਵਾਦੀ ਦੇ ਮੋਬਾਈਲ ਫੋਨ ਦੀ ਵਰਤੋਂ ਕੀਤੀ ਸੀ। 23 ਨਵੰਬਰ ਨੂੰ ਰਾਸ਼ਟਰੀ ਜਾਂਚ ਏਜੰਸੀ ਨੇ ਦਿੱਲੀ ਅਤੇ ਦੇਸ਼ ਦੇ ਹੋਰ ਹਿੱਸਿਆਂ 'ਚ ਅੱਤਵਾਦੀ ਹਮਲੇ ਕਰਨ ਲਈ ਨੌਜਵਾਨਾਂ ਦੀ ਭਰਤੀ ਕਰਨ ਦੀ ਕਥਿਤ ਸਾਜ਼ਿਸ਼ ਦੇ ਮਾਮਲੇ 'ਚ ਬਿਸ਼ਨੋਈ ਨੂੰ ਗ੍ਰਿਫਤਾਰ ਕੀਤਾ ਸੀ।

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement