ਪੰਜਾਬ ਦੇ ਸਕੂਲਾਂ 'ਚ ਸਰਦੀ ਦੀਆਂ ਛੁੱਟੀਆਂ ਦਾ ਐਲਾਨ: 25 ਦਸੰਬਰ ਤੋਂ 1 ਜਨਵਰੀ ਤੱਕ ਬੰਦ ਰਹਿਣਗੇ ਸਕੂਲ

By : KOMALJEET

Published : Dec 21, 2022, 1:49 pm IST
Updated : Dec 21, 2022, 1:49 pm IST
SHARE ARTICLE
representative
representative

ਸਿੱਖਿਆ ਵਿਭਾਗ ਵਲੋਂ ਜਾਰੀ ਕੀਤੇ ਗਏ ਹੁਕਮ 

ਮੋਹਾਲੀ : ਪੰਜਾਬ ਵਿੱਚ ਸੰਘਣੀ ਧੁੰਦ ਕਾਰਨ ਜਿੱਥੇ ਸੂਬਾ ਸਰਕਾਰ ਨੇ ਸਕੂਲ ਖੋਲ੍ਹਣ ਦਾ ਸਮਾਂ ਬਦਲ ਦਿੱਤਾ ਹੈ। ਇਸ ਦੇ ਨਾਲ ਹੀ ਸਰਦੀਆਂ ਦੀਆਂ ਛੁੱਟੀਆਂ ਦਾ ਵੀ ਐਲਾਨ ਕੀਤਾ ਗਿਆ ਹੈ। ਪੰਜਾਬ ਸਰਕਾਰ ਵੱਲੋਂ ਜਾਰੀ ਹੁਕਮਾਂ ਅਨੁਸਾਰ ਸੂਬੇ ਦੇ ਸਾਰੇ ਸਕੂਲਾਂ ਵਿੱਚ 25 ਦਸੰਬਰ 2022 ਤੋਂ 1 ਜਨਵਰੀ 2023 ਤੱਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

ਇਸ ਸਬੰਧੀ ਸਮੂਹ ਜ਼ਿਲ੍ਹਾ ਸਿੱਖਿਆ ਅਫ਼ਸਰਾਂ, ਸਕੂਲਾਂ ਦੇ ਪ੍ਰਿੰਸੀਪਲਾਂ ਸਮੇਤ ਵੈੱਬਸਾਈਟ ਰਾਹੀਂ ਵੀ ਜਾਣਕਾਰੀ ਦਿੱਤੀ ਗਈ ਹੈ। ਜਾਰੀ ਹੁਕਮਾਂ ਅਨੁਸਾਰ ਪੰਜਾਬ ਦੇ ਸਾਰੇ ਸਰਕਾਰੀ, ਪ੍ਰਾਈਵੇਟ, ਸਹਾਇਤਾ ਪ੍ਰਾਪਤ ਅਤੇ ਮਾਨਤਾ ਪ੍ਰਾਪਤ ਸਕੂਲਾਂ ਵਿੱਚ ਛੁੱਟੀ ਰਹੇਗੀ।

ਜ਼ਿਕਰਯੋਗ ਹੈ ਕਿ ਪੰਜਾਬ ਵਿੱਚ ਪਿਛਲੇ 5 ਦਿਨਾਂ ਤੋਂ ਪੈ ਰਹੀ ਸੰਘਣੀ ਧੁੰਦ ਕਾਰਨ ਵੱਖ-ਵੱਖ ਜ਼ਿਲ੍ਹਿਆਂ ਵਿੱਚ ਜਾਨਲੇਵਾ ਸੜਕ ਹਾਦਸੇ ਵਾਪਰ ਚੁੱਕੇ ਹਨ। ਇਸ ਕਾਰਨ ਪੰਜਾਬ ਸਰਕਾਰ ਨੇ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦਿਆਂ ਸਵੇਰੇ ਸਕੂਲ ਖੁੱਲ੍ਹਣ ਦਾ ਸਮਾਂ ਵੀ ਬਦਲ ਦਿੱਤਾ ਹੈ। ਅੱਜ ਤੋਂ ਸਾਰੇ ਸਰਕਾਰੀ, ਪ੍ਰਾਈਵੇਟ, ਸਹਾਇਤਾ ਪ੍ਰਾਪਤ ਅਤੇ ਹੋਰ ਮਾਨਤਾ ਪ੍ਰਾਪਤ ਸਕੂਲ ਸਵੇਰੇ 10 ਵਜੇ ਖੋਲ੍ਹੇ ਜਾ ਰਹੇ ਹਨ। ਸਕੂਲ ਬੰਦ ਹੋਣ ਦਾ ਸਮਾਂ ਬਦਲ ਕੇ 3 ਵਜੇ ਅਤੇ ਸ਼ਾਮ 4 ਵਜੇ ਕਰ ਦਿੱਤਾ ਗਿਆ ਹੈ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement