ਪੰਜਾਬ ਸਰਕਾਰ ਵਿਮੁਕਤ ਜਾਤੀਆਂ ਦੀਆਂ ਜਾਇਜ਼ ਮੰਗਾਂ ਨੂੰ ਹਮਦਰਦੀ ਨਾਲ ਵਿਚਾਰੇਗੀ
Published : Dec 21, 2022, 5:10 pm IST
Updated : Dec 21, 2022, 5:10 pm IST
SHARE ARTICLE
Cabinet Minister Dr. Baljit Kaur
Cabinet Minister Dr. Baljit Kaur

ਕੈਬਨਿਟ ਮੰਤਰੀ ਡਾ.ਬਲਜੀਤ ਕੌਰ ਨੇ ਵਿਮੁਕਤ ਜਾਤੀਆਂ ਦੇ ਨੁਮਾਇੰਦਿਆਂ ਨੂੰ ਦਿੱਤਾ ਭਰੋਸਾ

 

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ ਦੀ ਭਲਾਈ ਲਈ ਵਚਨਬੱਧ ਹੈ।   ਵਿਮੁਕਤ ਜਾਤੀਆਂ ਦੀਆਂ ਜਾਇਜ਼ ਮੰਗਾਂ ਦਾ ਜਲਦ ਹੀ ਹਮਦਰਦੀ ਨਾਲ ਵਿਚਾਰ ਕਰ ਕੇ ਉਨ੍ਹਾਂ ਦਾ ਹੱਲ ਕਰੇਗੀ। ਸਮਾਜਿਕ ਨਿਆਂ, ਅਧਿਕਾਰਤਾਂ ਤੇ ਘੱਟ ਗਿਣਤੀ ਬਾਰੇ ਮੰਤਰੀ ਡਾ.ਬਲਜੀਤ ਕੌਰ ਨੇ ਵਿਮੁਕਤ ਜਾਤੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੌਰਾਨ ਇਹ ਪ੍ਰਗਟਾਵਾ ਕੀਤਾ।

ਸਮਾਜਿਕ ਨਿਆਂ, ਅਧਿਕਾਰਤਾਂ ਤੇ ਘੱਟ ਗਿਣਤੀ ਮੰਤਰੀ ਡਾ.ਬਲਜੀਤ ਕੌਰ ਨੇ ਦੱਸਿਆ ਕਿ ਉਹਨਾ ਦੇ ਧਿਆਨ ਵਿੱਚ ਆਇਆ ਸੀ ਕਿ ਵਿਮੁਕਤ ਜਾਤੀਆਂ ਨੂੰ ਦਿੱਤੇ ਜਾ ਰਹੇ 2% ਰਾਖਵੇਕਰਨ ਸਬੰਧੀ ਮੁਸ਼ਕਲਾ ਆ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਵਿਭਾਗ ਵਲੋਂ ਮਿਤੀ 20.12.2001 ਅਤੇ ਮਿਤੀ 18.12.2020 ਰਾਹੀਂ ਜਾਰੀ ਹਦਾਇਤਾਂ ਆਪਸ ਵਿਚ ਆਪਾ ਵਿਰੋਧੀ ਹੋਣ ਕਾਰਨ ਰਿਜ਼ਰਵੇਸ਼ਨ ਦੇਣ ਵਿੱਚ ਮੁਸ਼ਕਿਲ ਆ ਰਹੀ ਸੀ।

ਉਨ੍ਹਾਂ ਵਿਭਾਗ ਦੇ ਅਧਿਕਾਰੀਆਂ ਨੂੰ ਪੱਤਰ ਮਿਤੀ 20.12.2001 ਲਾਗੂ ਕਰਨ ਦੇ ਹੁਕਮ ਕੀਤੇ। ਕੈਬਨਿਟ ਮੰਤਰੀ ਨੇ ਰਿਜ਼ਰਵੇਸ਼ਨ ਨਾਲ ਸਬੰਧਤ ਮੁਸ਼ਕਲਾਂ ਦੇ ਜਲਦ ਨਿਪਟਾਰੇ ਲਈ ਆਉਣ ਵਾਲੇ ਦਿਨਾਂ ਵਿੱਚ ਇੱਕ ਹੋਰ ਮੀਟਿੰਗ ਕਰਨ ਦਾ ਫੈਸਲਾ ਕੀਤਾ ਗਿਆ ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement