Kapurthala News : ਕਪੂਰਥਲਾ 'ਚ ਵਿਆਹੁਤਾ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ

By : GAGANDEEP

Published : Dec 21, 2023, 11:39 am IST
Updated : Dec 21, 2023, 12:05 pm IST
SHARE ARTICLE
A married woman committed suicide by hanging himself in Kapurthala News in punjabi
A married woman committed suicide by hanging himself in Kapurthala News in punjabi

Kapurthala News: ਮਾਪਿਆਂ ਨੇ ਸਹੁਰਿਆਂ ਤੇ ਤੰਗ ਪਰੇਸ਼ਾਨ ਕਰਨ ਦਾ ਲਗਾਇਆ ਦੋਸ਼

A married woman committed suicide by hanging himself in Kapurthala News in punjabi : ਕਪੂਰਥਲਾ ਦੇ ਪਿੰਡ ਬਿਧੀਪੁਰ 'ਚ 22 ਸਾਲਾ ਵਿਆਹੁਤਾ ਨੇ ਪੱਖੇ ਨਾਲ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਪੇਕੇ ਪ੍ਰਵਾਰ ਨੇ ਸਹੁਰੇ ਵਾਲਿਆਂ 'ਤੇ ਦਾਜ ਲਈ ਤੰਗ-ਪ੍ਰੇਸ਼ਾਨ ਕਰਨ ਦਾ ਦੋਸ਼ ਲਾਇਆ ਹੈ। ਮ੍ਰਿਤਕਾ ਦੀ ਮਾਂ ਦੀ ਸ਼ਿਕਾਇਤ 'ਤੇ ਥਾਣਾ ਤਲਵੰਡੀ ਚੌਧਰੀਆਂ ਦੀ ਪੁਲਿਸ ਨੇ ਪਤੀ, ਸੱਸ ਅਤੇ ਸਹੁਰੇ ਖਿਲਾਫ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਤਿੰਨਾਂ ਨੂੰ ਗ੍ਰਿਫਤਾਰ ਕਰ ਲਿਆ ਹੈ। ਪੁਲਿਸ ਨੇ ਫਾਹੇ ਲਈ ਵਰਤਿਆ ਪਰਨਾ ਵੀ ਬਰਾਮਦ ਕਰ ਲਿਆ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਇਹ ਵੀ ਪੜ੍ਹੋ : Sangrur news: ਕਲਯੁੱਗੀ ਪੁੱਤ ਨੇ ਪਿਓ ਨੂੰ ਕੁਹਾੜੀ ਨਾਲ ਵੱਢਿਆ, ਮੌਤ 

ਮ੍ਰਿਤਕ ਦੀ ਪਛਾਣ ਕਾਜਲ (22) ਵਾਸੀ ਬਿਧੀਪੁਰ ਤਲਵੰਡੀ ਚੌਧਰੀਆਂ ਵਜੋਂ ਹੋਈ ਹੈ। ਉਸ ਦੀ ਮਾਤਾ ਜਸਵਿੰਦਰ ਕੌਰ ਵਾਸੀ ਬੁਤਾਲਾ ਢਿਲਵਾਂ ਨੇ ਪੁਲਿਸ ਨੂੰ ਦੱਸਿਆ ਕਿ ਉਸ ਨੇ ਆਪਣੀ ਲੜਕੀ ਕਾਜਲ ਦਾ ਵਿਆਹ ਤਿੰਨ ਸਾਲ ਪਹਿਲਾਂ ਪਿੰਡ ਬਿਧੀਪੁਰ ਵਾਸੀ ਲਖਵਿੰਦਰ ਨਾਲ ਬੜੀ ਧੂਮ ਧਾਮ ਨਾਲ ਕੀਤਾ ਸੀ। ਉਸ ਨੇ ਆਪਣੀ ਹੈਸੀਅਤ ਅਨੁਸਾਰ ਆਪਣੀ ਧੀ ਨੂੰ ਦਾਜ ਦਿਤਾ।

ਇਹ ਵੀ ਪੜ੍ਹੋ : Singer Singga: ਗਾਇਕ ਸਿੰਗੇ ਤੋਂ ਮੰਗੀ ਫਿਰੌਤੀ, ਗਾਇਕ ਨੇ Live ਹੋ ਦੱਸਿਆ ਸਾਰਾ ਸੱਚ, ''ਕਿਹਾ ਤਿੰਨ ਮਹੀਨਿਆਂ ਤੋਂ ਦੁਖੀ ਕਰਕੇ ਰੱਖਿਆ''

ਜਸਵਿੰਦਰ ਕੌਰ ਨੇ ਦੋਸ਼ ਲਾਇਆ ਕਿ ਵਿਆਹ ਦੇ ਕੁਝ ਦਿਨਾਂ ਬਾਅਦ ਹੀ ਪਤੀ ਲਖਵਿੰਦਰ, ਸੱਸ ਪਰਮਜੀਤ ਕੌਰ ਅਤੇ ਸਹੁਰਾ ਬਲਵਿੰਦਰ ਸਿੰਘ ਨੇ ਧੀ ਕਾਜਲ ਨੂੰ ਤੰਗ ਪ੍ਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ। ਇਹ ਸਿਲਸਿਲਾ ਪਿਛਲੇ 3 ਸਾਲਾਂ ਤੋਂ ਚੱਲ ਰਿਹਾ ਸੀ। ਪਹਿਲਾਂ ਵੀ ਇਸ ਮਾਮਲੇ ਦੀ ਪੁਲਿਸ ਨੂੰ ਸ਼ਿਕਾਇਤ ਕੀਤੀ ਗਈ ਸੀ ਪਰ ਸਮਝੌਤਾ ਹੋਣ ਤੋਂ ਬਾਅਦ ਹਰ ਕੋਈ ਕਾਜਲ ਨੂੰ ਪ੍ਰੇਸ਼ਾਨ ਕਰਨ ਲੱਗਾ। ਉਸ ਦੀ ਧੀ ਦੇ ਵਿਆਹ ਤੋਂ ਬਾਅਦ ਕੋਈ ਔਲਾਦ ਨਹੀਂ ਹੈ। ਇਸ ਲਈ ਉਸ ਨੂੰ ਤਾਅਨਾ ਮਾਰਦੇ ਸਨ।

ਸੋਮਵਾਰ ਸ਼ਾਮ ਨੂੰ ਵੀ ਪੂਰੇ ਪਰਿਵਾਰ ਨੇ ਮਿਲ ਕੇ ਕਾਜਲ ਨੂੰ ਪਰੇਸ਼ਾਨ ਕੀਤਾ। ਜਿਸ ਕਾਰਨ ਉਸ ਨੇ ਤੰਗ ਆ ਕੇ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਉਸ ਦੇ ਸਹੁਰੇ ਪਰਿਵਾਰ ਵਾਲਿਆਂ ਨੇ ਉਸ ਨੂੰ ਆਪਣੀ ਧੀ ਵਲੋਂ ਫਾਹਾ ਲੈਣ ਦੀ ਸੂਚਨਾ ਨਹੀਂ ਦਿੱਤੀ ਪਰ ਪਿੰਡ ਦੇ ਸਰਪੰਚ ਨੇ ਫੋਨ ਕਰਕੇ ਉਸ ਨੂੰ ਦੱਸਿਆ ਕਿ ਉਸ ਦੀ ਲੜਕੀ ਨੇ ਫਾਹਾ ਲੈ ਲਿਆ ਹੈ। ਜਦੋਂ ਉਹ ਮੌਕੇ 'ਤੇ ਪਹੁੰਚੇ ਤਾਂ ਉਨ੍ਹਾਂ ਦੀ ਲੜਕੀ ਦੀ ਲਾਸ਼ ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਦੇ ਮੁਰਦਾਘਰ 'ਚ ਪਈ ਸੀ।

(For more news apart from A married woman committed suicide by hanging himself in Kapurthala News in punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement