ਪਠਾਨਕੋਟ ਪੁਲਿਸ ਦੇ ਹੱਥ ਵੱਡੀ ਸਫ਼ਲਤਾ, 2 ਪਿਸਤੌਲ, 4 ਮੈਗਜੀਨ ਅਤੇ ਹੋਰ ਦੋ ਹਥਿਆਰਾਂ ਸਮੇਤ ਦੋ ਮੁਲਜ਼ਮ ਗ੍ਰਿਫ਼ਤਾਰ
Published : Dec 21, 2024, 12:03 pm IST
Updated : Dec 21, 2024, 4:39 pm IST
SHARE ARTICLE
Pathankot police arrested two accused with weapons
Pathankot police arrested two accused with weapons

ਨੈਟਵਰਕ ਵਿੱਚ ਸ਼ਾਮਲ ਹੋਰ ਸ਼ੱਕੀਆਂ ਦੀ ਪਛਾਣ ਕਰਨ ਲਈ ਅੱਗੇ ਦੀ ਜਾਂਚ ਕੀਤੀ ਜਾ ਰਹੀ

ਪਠਾਨਕੋਟ, 21 ਦਸੰਬਰ: ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ, ਪੰਜਾਬ ਪੁਲਿਸ ਦੀ ਕਾਊਂਟਰ ਇੰਟੈਲੀਜੈਂਸ (ਸੀ.ਆਈ.) ਪਠਾਨਕੋਟ ਨੇ ਇੱਕ ਗੈਂਗਸਟਰ ਮਾਡਿਊਲ ਦੇ ਦੋ ਮੈਂਬਰਾਂ ਨੂੰ ਗ੍ਰਿਫ਼ਤਾਰ ਕਰਕੇ ਇਸ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਟੀਮਾਂ ਨੇ ਉਹਨਾਂ ਕੋਲੋਂ ਦੋ ਆਧੁਨਿਕ 9 ਐਮ.ਐਮ. ਗਲੋਕ ਪਿਸਤੌਲਾਂ ਸਮੇਤ ਚਾਰ ਮੈਗਜ਼ੀਨਾਂ ਅਤੇ 14 ਕਾਰਤੂਸ ਬਰਾਮਦ ਕੀਤੇ ਹਨ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਸੁਨੀਲ ਕੁਮਾਰ ਉਰਫ਼ ਆਸ਼ੂ ਵਾਸੀ ਰਾਊਵਾਲ, ਬਟਾਲਾ ਅਤੇ ਦਿਲਪ੍ਰੀਤ ਸਿੰਘ ਉਰਫ਼ ਦਿਲ ਵਾਸੀ ਰਾਏਮਲ, ਬਟਾਲਾ ਵਜੋਂ ਹੋਈ ਹੈ। ਮੁਲਜ਼ਮ ਸੁਨੀਲ ਉਰਫ਼ ਆਸ਼ੂ ਅਪਰਾਧਿਕ ਪਿਛੋਕੜ ਵਾਲਾ ਮੁਲਜ਼ਮ ਹੈ ਅਤੇ ਉਸ ਖ਼ਿਲਾਫ਼ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਹੈ। ਉਹ 27 ਫਰਵਰੀ 2024 ਨੂੰ ਗੁਰਦਾਸਪੁਰ ਜੇਲ੍ਹ ਤੋਂ ਜ਼ਮਾਨਤ 'ਤੇ ਰਿਹਾਅ ਹੋਇਆ ਸੀ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲਗਾ ਹੈ ਕਿ ਮੁਲਜ਼ਮਾਂ ਨੂੰ ਆਪਣੇ ਹੈਂਡਲਰਾਂ ਦੇ ਨਿਰਦੇਸ਼ਾਂ ’ਤੇ ਅੰਮ੍ਰਿਤਸਰ ਦੇ ਅਜਨਾਲਾ ਇਲਾਕੇ ਵਿੱਚੋਂ ਹਥਿਆਰਾਂ ਦੀ ਖੇਪ ਮਿਲੀ ਸੀ ਅਤੇ ਇਹ ਖੇਪ ਅੱਗੇ ਕਿਸੇ ਅਣਪਛਾਤੀ ਧਿਰ ਨੂੰ ਸੌਂਪਣ ਦੇ ਨਿਰਦੇਸ਼ ਦਿੱਤੇ ਗਏ ਸਨ। ਉਹਨਾਂ ਅੱਗੇ ਦੱਸਿਆ ਕਿ ਹਥਿਆਰਾਂ ਦੇ ਸਰੋਤ ਦਾ ਪਤਾ ਲਗਾਉਣ ਅਤੇ ਨੈਟਵਰਕ ਵਿੱਚ ਸ਼ਾਮਲ ਹੋਰ ਸ਼ੱਕੀ ਵਿਅਕਤੀਆਂ ਦੀ ਪਛਾਣ ਲਈ ਜਾਂਚ ਜਾਰੀ ਹੈ।

ਇਸ ਸਬੰਧੀ ਵੇਰਵੇ ਸਾਂਝੇ ਕਰਦਿਆਂ ਏਆਈਜੀ ਸੀਆਈ ਪਠਾਨਕੋਟ ਸੁਖਮਿੰਦਰ ਸਿੰਘ ਮਾਨ ਨੇ ਦੱਸਿਆ ਕਿ ਪੁਲਿਸ ਨੂੰ ਇਕ ਗੁਪਤ ਸੂਚਨਾ ਮਿਲੀ ਸੀ ਕਿ ਮੁਲਜ਼ਮ ਸੁਨੀਲ ਕੁਮਾਰ ਅਤੇ ਦਿਲਪ੍ਰੀਤ ਸਿੰਘ ਕੁਝ ਅਣਪਛਾਤੇ ਗੈਂਗਸਟਰਾਂ ਦੇ ਸੰਪਰਕ ਵਿੱਚ ਹਨ ਅਤੇ ਹਾਲ ਹੀ ਵਿੱਚ ਉਨ੍ਹਾਂ ਕੋਲੋਂ ਹਥਿਆਰਾਂ ਅਤੇ ਗੋਲੀ-ਸਿੱਕੇ ਦੀ ਇੱਕ ਖੇਪ ਪ੍ਰਾਪਤ ਕੀਤੀ ਹੈ। ਉਨ੍ਹਾਂ ਦੱਸਿਆ ਕਿ ਸੂਚਨਾ ਦੇ ਆਧਾਰ 'ਤੇ ਸੀਆਈ ਪਠਾਨਕੋਟ ਦੀਆਂ ਟੀਮਾਂ ਨੇ ਜਾਲ ਵਿਛਾ ਕੇ ਦੋਵਾਂ ਮੁਲਜ਼ਮਾਂ ਨੂੰ ਕਾਬੂ ਕਰ ਕੇ ਉਨ੍ਹਾਂ ਦੇ ਕਬਜ਼ੇ 'ਚੋਂ ਹਥਿਆਰ ਅਤੇ ਗੋਲੀ-ਸਿੱਕਾ ਬਰਾਮਦ ਕਰ ਲਿਆ।

ਏਆਈਜੀ ਨੇ ਦੱਸਿਆ ਕਿ ਮੁਲਜ਼ਮਾਂ ਵੱਲੋਂ ਬਰਾਮਦ ਕੀਤੀਆਂ ਗਈਆਂ ਪਿਛਲੀਆਂ ਖੇਪਾਂ ਦਾ ਪਤਾ ਲਗਾਉਣ ਦੀ ਕੋਸ਼ਿਸ਼ ਜਾਰੀ ਹੈ। ਇਸ ਸਬੰਧੀ ਐਫਆਈਆਰ ਨੰਬਰ 71 ਮਿਤੀ 21.12.2024 ਨੂੰ ਪੁਲਿਸ ਸਟੇਸ਼ਨ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸ.ਐਸ.ਓ.ਸੀ.) ਅੰਮ੍ਰਿਤਸਰ ਵਿਖੇ ਅਸਲਾ ਐਕਟ ਦੀ ਧਾਰਾ 25 ਅਤੇ ਭਾਰਤੀ ਨਿਆ ਸੰਹਿਤਾ (ਬੀਐਨਐਸ) ਦੀ ਧਾਰਾ 61 (2) ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਗ੍ਰਿਫ਼ਤਾਰ ਕੀਤੇ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁਲੀਸ ਰਿਮਾਂਡ ਹਾਸਲ ਕੀਤਾ ਜਾਵੇਗਾ।

 

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement