ਮੁੱਖ ਮੰਤਰੀ ਵਲੋਂ ਫ਼ਿਰੋਜ਼ਪੁਰ ਦੇ ਆਈ.ਜੀ. ਵਿਰੁਧ ਦੋਸ਼ਾਂ ਦੀ ਜਾਂਚ ਦੇ ਹੁਕਮ
Published : Jan 22, 2019, 1:44 pm IST
Updated : Jan 22, 2019, 1:44 pm IST
SHARE ARTICLE
Captain Amarinder Singh
Captain Amarinder Singh

ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੇ ਲਾਏ ਸਨ ਦੋਸ਼......

ਚੰਡੀਗੜ੍ਹ  : ਕਾਂਗਰਸੀ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੂੰ ਪਾਰਟੀ ਅਨੁਸ਼ਾਸਨ ਦੀ ਉਲੰਘਣਾ ਕਾਰਨ ਦਿਤੇ ਝਟਕੇ ਤੋਂ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਫ਼ਿਰੋਜ਼ਪੁਰ ਦੇ ਆਈ.ਜੀ. ਵਿਰੁਧ ਵੀ ਜਾਂਚ ਦੇ ਆਦੇਸ਼ ਦੇ ਦਿਤੇ ਹਨ। ਪੰਜਾਬ ਦੇ ਡੀਜੀਪੀ ਸੁਰੇਸ਼ ਅਰੋੜਾ ਨੇ ਮੁੱਖ ਮੰਤਰੀ ਦੀਆਂ ਹਦਾਇਤਾਂ ਮੁਤਾਬਕ ਫ਼ਿਰੋਜ਼ਪੁਰ ਦੇ ਆਈ.ਜੀ. ਵਿਰੁਧ ਲੱਗੇ ਦੋਸ਼ਾਂ ਦੀ ਜਾਂਚ ਦਾ ਕੰਮ ਏਡੀਜੀਪੀ ਈਸ਼ਵਰ ਚੰਦਰ ਨੂੰ ਸੌਂਪ ਦਿਤਾ ਹੈ। ਉਨ੍ਹਾਂ ਨੂੰ ਛੇਤੀ ਰੀਪੋਰਟ ਦੇਣ ਲਈ ਕਿਹਾ ਗਿਆ ਹੈ। ਦਸਣਯੋਗ ਹੈ ਕਿ ਕੁੱਝ ਦਿਨ ਪਹਿਲਾਂ ਫ਼ਿਰੋਜ਼ਪੁਰ ਵਿਖੇ ਸਰਪੰਚਾਂ ਨੂੰ ਸਹੁੰ ਚੁਕਾਉਣ ਦੇ ਸਮਾਗਮ ਵਿਚ ਸਟੇਜ 'ਤੇ ਕੁਲਬੀਰ ਸਿੰਘ ਜ਼ੀਰਾ

ਨੇ ਫ਼ਿਰੋਜ਼ਪੁਰ ਦੇ ਆਈ.ਜੀ. ਮੁਖਵਿੰਦਰ ਸਿੰਘ ਛੀਨਾ ਵਿਰੁਧ ਗੰਭੀਰ ਦੋਸ਼ ਲਾਏ ਸਨ। ਉਨ੍ਹਾਂ ਕਿਹਾ ਸੀ ਕਿ ਆਈਜੀ ਨਸ਼ਾ ਤਸਕਰਾਂ ਨਾਲ ਮਿਲਿਆ ਹੋਇਆ ਹੈ। ਸਟੇਜ ਤੋਂ ਉਤਰ ਕੇ ਉਹ ਸਮਾਗਮ ਦਾ ਬਾਈਕਾਟ ਕਰ ਗਏ ਸਨ। ਅਨੁਸ਼ਾਸਨ ਭੰਗ ਕਰਨ ਦੇ ਦੋਸ਼ ਹੇਠ ਪਾਰਟੀ ਨੇ ਉਨ੍ਹਾਂ ਨੂੰ ਮੁਅੱਤਲ ਕਰ ਦਿਤਾ ਸੀ। ਇਥੋਂ ਤਕ ਕਿ ਉਨ੍ਹਾਂ ਨੂੰ ਪਾਰਟੀ ਵਿਧਾਇਕਾਂ ਦੀ ਮੀਟਿੰਗ ਵਿਚ ਵੀ ਬੈਠਣ ਦੀ ਆਗਿਆ ਨਹੀਂ ਸੀ ਦਿਤੀ ਗਈ ਪਰ ਹੁਣ ਮੁੱਖ ਮੰਤਰੀ ਨੇ ਆਈ.ਜੀ. ਵਿਰੁਧ ਦਿਤੀਆਂ ਗਈਆਂ ਸ਼ਿਕਾਇਤਾਂ 'ਤੇ ਵੀ ਸਖ਼ਤ ਕਾਰਵਾਈ ਦਾ ਮਨ ਬਣਾਇਆ ਹੈ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement