ਆਜ਼ਾਦ ਟੈਕਸੀ ਯੂਨੀਅਨ ਵਲੋਂ ਸਪੋਕਸਮੈਨ ਦੇ ਮੈਨੇਜਿੰਗ ਡਾਇਰੈਕਟਰ ਮੈਡਮ ਜਗਜੀਤ ਕੌਰ ਦਾ ਸਨਮਾਨ
Published : Jan 22, 2021, 11:47 pm IST
Updated : Jan 22, 2021, 11:47 pm IST
SHARE ARTICLE
image
image

ਆਜ਼ਾਦ ਟੈਕਸੀ ਯੂਨੀਅਨ ਵਲੋਂ ਸਪੋਕਸਮੈਨ ਦੇ ਮੈਨੇਜਿੰਗ ਡਾਇਰੈਕਟਰ ਮੈਡਮ ਜਗਜੀਤ ਕੌਰ ਦਾ ਸਨਮਾਨ


ਚੰਡੀਗੜ੍ਹ, 22 ਜਨਵਰੀ (ਭੁੱਲਰ) : ਆਜ਼ਾਦ ਟੈਕਸੀ ਯੂਨੀਅਨ ਪੰਜਾਬ ਦੇ ਅਹੁਦੇਦਾਰਾਂ ਵਲੋਂ ਅੱਜ ਪੰਜਾਬ ਦੇ ਹਰ ਵਰਗ ਦੀ ਨਿਰਪੱਖ ਅਵਾਜ਼ ਉਠਾਉਣ ਵਾਲੇ ਸਪੋਕਸਮੈਨ ਦੀ ਤਾਰੀਫ ਕਰਦਿਆਂ ਅਦਾਰੇ ਦੇ ਮੈਨੇਜਿੰਗ ਡਾਇਰੈਕਟਰ ਮੈਡਮ ਜਗਜੀਤ ਕੌਰ ਦਾ ਸਿਰੋਪਾਓ ਦੇ ਕੇ ਸਨਮਾਨ ਕੀਤਾ ਗਿਆ | 
ਯੂਨੀਅਨ ਦੇ ਅਹੁਦੇਦਾਰਾਂ ਵਲੋਂ ਇਹ ਸਨਮਾਨ ਰੋਜ਼ਾਨਾ ਸਪੋਕਸਮੈਨ ਵਲੋਂ ਪਿਛਲੇ ਸਮੇਂ ਦੌਰਾਨ ਆਜ਼ਾਦ ਟੈਕਸੀ ਯੂਨੀਅਨ ਦੀ ਆਵਾਜ਼ ਨੂੰ ਪ੍ਰਮੁੱਖਤਾ ਨਾਲ ਉਠਾਉਣ ਦੇ ਸ਼ੁਕਰਾਨੇ ਵਜੋਂ ਕੀਤਾ ਗਿਆ ਹੈ | 
ਯੂਨੀਅਨ ਅਹੁਦੇਦਾਰਾਂ ਨੇ ਕਿਹਾ ਕਿ ਸਾਡੇ ਕਈ ਮਸਲੇ ਸਨ ਜਿਨ੍ਹਾਂ ਨੂੰ ਲੈ ਕੇ ਉਹ ਕਾਫ਼ੀ ਪ੍ਰੇਸ਼ਾਨ ਸਨ | ਰੋਜ਼ਾਨਾ ਸਪੋਕਸਮੈਨ ਵਲੋਂ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਪ੍ਰਮੁੱਖਤਾ ਨਾਲ ਉਠਾਉਣ ਬਾਅਦ ਉਨ੍ਹਾਂ ਦੀ ਆਵਾਜ਼ ਸਰਕਾਰ ਤਕ ਪਹੁੰਚੀ | ਹੁਣ ਉਨ੍ਹਾਂ ਦੇ ਕਈ ਮਸਲੇ ਹੱਲ ਹੋ ਚੁੱਕੇ ਹਨ | ਯੂਨੀਅਨ ਆਗੂਆਂ ਨੇ ਕਿਹਾ ਕਿ ਸਾਡੇ ਮਸਲੇ ਸਪੋਕਸਮੈਨ ਵਲੋਂ ਸਾਡੀ ਆਵਾਜ਼ ਸਰਕਾਰ ਤਕ ਪਹੁੰਚਾਉਣ ਕਾਰਨ ਹੋਏ ਹਨ, ਇਸ ਲਈ ਉਨ੍ਹਾਂ ਵਲੋਂ ਰੋਜ਼ਾਨਾ ਸਪੋਕਸਮੈਨ ਦੇ ਮੈਨੇਜਿੰਗ ਡਾਇਰੈਕਟਰ ਮੈਡਮ ਜਗਜੀਤ ਕੌਰ ਨੂੰ ਸਨਮਾਨਤ ਕੀਤਾ ਹੈ | ਇਸ ਮੌਕੇ ਆਜ਼ਾਦ ਟੈਕਸੀ ਯੂਨੀਅਨ ਦੇ ਪ੍ਰਧਾਨ ਸ਼ਰਨਜੀਤ ਸਿੰਘ ਕਲਸੀ, ਉਪ ਪ੍ਰਧਾਨ ਜੈਦੀਪ ਸਿੰਘ, ਜਰਨੈਲ ਸਿੰਘ, ਕਮਲਜੀਤ ਸਿੰਘ ਢਿੱਲੋਂ ਉਪ ਪ੍ਰimageimageਧਾਨ ਮੋਹਾਲੀ, ਕੁਲਜੀਤ ਸਿੰਘ ਆਦਿ ਹਾਜ਼ਰ ਸਨ | 
ਫ਼ੋਟੋ : ਮੈਡਮ

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement