ਬਗ਼ਦਾਦ : ਦੋ ਆਤਮਘਾਤੀ ਬੰਬ ਧਮਾਕਿਆਂ ਵਿਚ 28 ਲੋਕਾਂ ਦੀ ਮੌਤ, 73 ਹੋਏ ਜ਼ਖ਼ਮੀ
Published : Jan 22, 2021, 12:36 am IST
Updated : Jan 22, 2021, 12:36 am IST
SHARE ARTICLE
image
image

ਬਗ਼ਦਾਦ : ਦੋ ਆਤਮਘਾਤੀ ਬੰਬ ਧਮਾਕਿਆਂ ਵਿਚ 28 ਲੋਕਾਂ ਦੀ ਮੌਤ, 73 ਹੋਏ ਜ਼ਖ਼ਮੀ

ਬਗਦਾਦ, 21 ਜਨਵਰੀ : ਰਾਜਧਾਨੀ ਬਗ਼ਦਾਦ ਦੇ ਭੀੜ ਭਰੇ ਬਾਜ਼ਾਰ ’ਚ ਵੀਰਵਾਰ ਨੂੰ ਹੋਏ ਦੋ ਆਤਮਘਾਤੀ ਧਮਾਕਿਆਂ ਵਿਚ ਘੱਟੋ ਘੱਟ 28 ਵਿਅਕਤੀਆਂ ਦੀ ਮੌਤ ਹੋ ਗਈ ਅਤੇ 73 ਹੋਰ ਜ਼ਖ਼ਮੀ ਹੋ ਗਏ।
ਦੇਸ਼ ’ਚ ਸਮੇਂ ਤੋਂ ਪਹਿਲਾਂ ਚੋਣਾਂ ਕਰਾਉਣ ਦੀ ਯੋਜਨਾ ਨੂੰ ਲੈ ਕੇ ਪੈਦਾ ਹੋਏ ਤਣਾਅ ਅਤੇ ਆਰਥਕ ਸੰਕਟ ਦੇ ਵਿਚਕਾਰ ਇਹ ਆਤਮਘਾਤੀ ਹਮਲੇ ਮੱਧ ਬਗਦਾਦ ਦੇ ਬਾਬ ਅਲ ਸ਼ਾਰਕੀ ਵਪਾਰਕ ਖੇਤਰ ਵਿਚ ਹੋਏ ਹਨ। ਅਜੇ ਤਕ ਕਿਸੇ ਨੇ ਵੀ ਇਨ੍ਹਾਂ ਹਮਲਿਆਂ ਦੀ ਜ਼ਿੰਮੇਵਾਰੀ ਨਹੀਂ ਲਈ ਹੈ। ਇਰਾਕੀ ਫ਼ੌਜ ਨੇ ਦਸਿਆ ਕਿ ਇਸ ਹਮਲੇ ਵਿਚ ਘੱਟੋ ਘੱਟ 28 ਲੋਕ ਮਾਰੇ ਗਏ ਅਤੇ 73 ਜ਼ਖ਼ਮੀ ਹੋ ਗਏ। ਉਨ੍ਹਾਂ ਕਿਹਾ ਕਿ ਕੁੱਝ ਜ਼ਖ਼ਮੀਆਂ ਦੀ ਹਾਲਤ ਗੰਭੀਰ ਹੈ। ਹਸਪਤਾਲ ਅਤੇ ਪੁਲਿਸ ਅਧਿਕਾਰੀਆਂ ਨੇ ਦਸਿਆ ਕਿ ਇਸ ਘਟਨਾ ਵਿਚ ਘੱਟੋ ਘੱਟ 27 ਵਿਅਕਤੀਆਂ ਦੀ ਮੌਤ ਹੋ ਗਈ ਹੈ ਜਦੋਂ ਕਿ 60 ਤੋਂ ਵੱਧ ਲੋਕ ਜ਼ਖ਼ਮੀ ਹੋਏ ਹਨ। ਇਰਾਕ ਦੇ ਸਿਹਤ ਮੰਤਰਾਲੇ ਨੇ ਕਿਹਾ ਕਿ ਰਾਜਧਾਨੀ ’ਚ ਸਥਿਤ ਸਾਰੇ ਹਸਪਤਾਲ ਜ਼ਖ਼ਮੀਆਂ ਦੇ ਇਲਾਜ ’ਚ ਜੁਟੇ ਹੋਏ ਹਨ। ਫ਼ੌਜ ਬੁਲਾਰੇ ਯਾਹੀਆ ਰਸੂਲ ਨੇ ਕਿਹਾ ਕਿ ਸੁਰੱਖਿਆ ਬਲ ਦੋ ਆਤਮਘਾਤੀ ਹਮਲਾਵਰਾਂ ਦਾ ਪਿੱਛਾ ਕਰ ਰਹੇ ਸਨ ਜਿਨ੍ਹਾਂ ਨੇ ਤੇਰਨ ਚੌਕ ਨੇੜੇ ਅਪਣੇ ਆਪ ਬੰਬ ਨਾਲ ਨੂੰ ਉਡਾ ਲਿਆ। 
ਲਗਭਗ ਤਿੰਨ ਸਾਲਾਂ ਵਿਚ ਬਗਦਾਦ ਦੇ ਭੀੜ ਭਰੇ ਬਾਜ਼ਾਰ ਵਿਚ ਇਹ ਪਹਿਲਾ ਆਤਮਘਾਤੀ ਹਮਲਾ ਹੈ। ਇਸ ਤੋਂ ਪਹਿਲਾਂ ਸਾਲ 2018 ਵਿਚ ਉਸ ਵੇਲੇ ਦੇ ਪ੍ਰਧਾਨ ਮੰਤਰੀ ਹੈਦਰ ਅਲ-ਅਬਾਦੀ ਨੇ ਅਤਿਵਾਦੀ ਸੰਗਠਨ ਇਸਲਾਮਿਕ ਸਟੇਟ ਉੱਤੇ ਜਿੱਤ ਦਾ ਐਲਾਨ ਕੀਤੇ ਜਾਣ ਤੋਂ ਬਾਅਦ ਉਸੇ ਖੇਤਰ ਵਿਚ ਆਤਮਘਾਤੀ ਹਮਲਾ ਹੋਇਆ ਸੀ।         (ਪੀਟੀਆਈ)
 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement