ਬਲਬੀਰ ਸਿੱਧੂ ਵਲੋਂ ਕੋਰੋਨਾ ਟੀਕਾਕਰਨ ਮੁਹਿੰਮ ਵਿਚ ਤੇਜ਼ੀ ਲਿਆਉਣ ਦੀ ਹਦਾਇਤ
Published : Jan 22, 2021, 12:42 am IST
Updated : Jan 22, 2021, 12:42 am IST
SHARE ARTICLE
image
image

ਬਲਬੀਰ ਸਿੱਧੂ ਵਲੋਂ ਕੋਰੋਨਾ ਟੀਕਾਕਰਨ ਮੁਹਿੰਮ ਵਿਚ ਤੇਜ਼ੀ ਲਿਆਉਣ ਦੀ ਹਦਾਇਤ

ਹੁਣ ਤਕ 12,467 ਲਾਭਪਾਤਰੀਆਂ ਦਾ ਕੀਤਾ ਗਿਆ ਟੀਕਾਕਰਣ
 

ਚੰਡੀਗੜ੍ਹ, 21 ਜਨਵਰੀ (ਭੁੱਲਰ) : ਸੂਬੇ ਭਰ ਵਿਚ ਕੋਰੋਨਾ ਟੀਕਾਕਰਣ ਮੁੁਹਿੰਮ ਵਿਚ ਤੇਜ਼ੀ ਲਿਆਉਣ ਲਈ ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਵੀਰਵਾਰ ਨੂੰ ਸਿਵਲ ਸਰਜਨਾਂ ਨੂੰ ਹਦਾਇਤ ਕੀਤੀ ਕਿ ਉਹ ਟੀਕਾ ਲਗਾਉਣ ਵਾਲੀਆਂ ਥਾਵਾਂ ਅਤੇ ਲਾਭਪਾਤਰੀਆਂ ਦੀ ਗਿਣਤੀ ਵਧਾਉਣ ਲਈ ਹੰਭਲਾ ਮਾਰਨ।
   ਪੰਜਾਬ ਭਵਨ ਵਿਖੇ ਸਿਵਲ ਸਰਜਨਜ਼ ਦੀ ਸਮੀਖਿਆ ਮੀਟਿੰਗ ਦੀ ਅਗਵਾਈ ਕਰਦਿਆਂ ਸਿਹਤ ਮੰਤਰੀ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਟੀਕਾਕਰਣ ਵਾਲੀਆਂ ਥਾਵਾਂ ਦੀ ਗਿਣਤੀ ਪਹਿਲਾਂ ਹੀ 59 ਤੋਂ ਵਧਾ ਕੇ 127 ਕਰ ਦਿਤੀ ਗਈ ਹੈ ਤਾਂ ਜੋ ਵੱਧ ਤੋਂ ਵੱਧ ਸਰਕਾਰੀ ਅਤੇ ਨਿੱਜੀ ਸਿਹਤ ਸੰਭਾਲ ਕੇਂਦਰਾਂ ਅਤੇ ਲਾਭਪਾਤਰੀਆਂ ਨੂੰ ਯਕੀਨੀ ਤੌਰ ’ਤੇ ਕਵਰ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਚੱਲ ਰਹੇ ਮੌਜੂਦਾ ਸੈਸ਼ਨ ਦੌਰਾਨ ਵੈਕਸੀਨੇਟਰ ਮਾਡਿਊਲ ਵਿਚ ‘ਅਲਾਟ ਲਾਭਪਾਤਰੀ ਦੀ ਅਤੇ ਲਾਈਵ ਦੀ ਵਿਸ਼ੇਸ਼ਤਾ ਨੂੰ ਸ਼ਾਮਲ ਕੀਤਾ ਗਿਆ ਹੈ।
ਉਨਾਂ ਦਸਿਆ ਕਿ ਸੈਸ਼ਨ ਸਾਈਟਾਂ ਤੇ ਤਾਇਨਾਤ ਸਟਾਫ਼ ਦੀ ਵੱਧ ਤੋਂ ਵੱਧ ਵਰਤੋਂ ਦੀ ਸਹੂਲਤ ਲਈ ਇਹ ਵਿਸ਼ੇਸ਼ਤਾ ਸ਼ਾਮਲ ਕੀਤੀ ਗਈ ਹੈ ਤਾਂ ਜੋ ਉਹ ਹਰ ਸੈਸ਼ਨ ਵਿਚ ਵੱਧ ਤੋਂ ਵੱਧ ਲਾਭਪਾਤਰੀਆਂ (ਸਿਹਤ ਸੰਭਾਲ ਕਰਮਚਾਰੀ) ਦਾ ਟੀਕਾਕਰਣ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਪਹਿਲਾਂ ਕੇਵਲ ਡਾਟਾਬੇਸ ’ਤੇ ਭੇਜੇ ਗਏ ਲਾਭਪਾਤਰੀਆਂ ਦਾ ਹੀ ਟੀਕਾਕਰਣ ਕਰਨ ਦੀ ਤਜਵੀਜ਼ ਸੀ ਪਰ ਹੁਣ ਨਵੇਂ ਲਾਭਪਾਤਰੀਆਂ ਨੂੰ ਚੱਲ ਰਹੇ ਸੈਸ਼ਨਾਂ ਵਿਚ ਵੀ ਸ਼ਾਮਲ ਕੀਤਾ ਜਾ ਸਕਦਾ ਹੈ।
   ਸਿੱਧੂ ਨੇ ਕਿਹਾ ਕਿ 12 ਜਨਵਰੀ, 2021 ਨੂੰ 2.04 ਲੱਖ ਅਤੇ 19 ਜਨਵਰੀ, 2021 1.96 ਲੱਖ ਕੋਵੀਸ਼ੀਲਡ ਦੀਆਂ ਖੁਰਾਕਾਂ ਪ੍ਰਾਪਤ ਕੀਤੀਆਂ ਗਈਆਂ ਜਦਕਿ ਹੁਣ ਤੱਕ 12,467 ਸਿਹਤ ਕਰਮਚਾਰੀਆਂ ਦਾ ਟੀਕਾਕਰਨ ਕੀਤਾ ਜਾ ਚੁੱਕਾ ਹੈ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement