ਪੁਲਿਸ ਅਤੇ ਕਿਸਾਨ ਜਥੇਬੰਦੀਆਂ ਵਿਚਾਲੇ ਮੁਲਾਕਾਤ ਰਹੀ ਬੇਸਿੱਟਾ
Published : Jan 22, 2021, 12:56 am IST
Updated : Jan 22, 2021, 12:56 am IST
SHARE ARTICLE
IMAGE
IMAGE

ਪੁਲਿਸ ਅਤੇ ਕਿਸਾਨ ਜਥੇਬੰਦੀਆਂ ਵਿਚਾਲੇ ਮੁਲਾਕਾਤ ਰਹੀ ਬੇਸਿੱਟਾ


ਪੁਲਿਸ ਨਾਲ ਬੈਠਕ ਤੋਂ ਬਾਅਦ ਕਿਸਾਨਾਂ ਦਾ ਬਿਆਨ- ਅਸੀਂ ਦਿੱਲੀ ਦੇ ਅੰਦਰ ਹੀ ਕੱਢਾਂਗੇ ਟਰੈਕਟਰ ਮਾਰਚ

ਨਵੀਂ ਦਿੱਲੀ, 21 ਜਨਵਰੀ : ਕੇਂਦਰੀ ਖੇਤੀਬਾੜੀ ਕਾਨੂੰਨਾਂ ਵਿਰੁਧ ਗਣਤੰਤਰ ਦਿਵਸ ਮੌਕੇ ਕਿਸਾਨਾਂ ਵਲੋਂ ਪ੍ਰਸਤਾਵਿਤ ਟਰੈਕਟਰ ਰੈਲੀ ਦੇ ਸਬੰਧ ਵਿਚ ਵੀਰਵਾਰ ਨੂੰ ਦਿੱਲੀ ਪੁਲਿਸ ਅਤੇ ਕਿਸਾਨ ਜਥੇਬੰਦੀਆਂ ਵਿਚਾਲੇ ਗੱਲਬਾਤ ਦਾ ਦੂਜਾ ਗੇੜ ਬੇਸਿੱਟਾ ਰਿਹਾ, ਕਿਉਾਕਿ ਕਿਸਾਨ ਆਗੂ ਅਪਣੇ ਸਟੈਂਡ 'ਤੇ ਕਾਇਮ ਰਹੇ | ਇਹ ਰੈਲੀ 26 ਜਨਵਰੀ ਨੂੰ ਰਾਸ਼ਟਰੀ ਰਾਜਧਾਨੀ ਦੀ ਬਾਹਰੀ ਰਿੰਗ ਰੋਡ 'ਤੇ ਕੱਢੀ ਜਾਵੇਗੀ | ਪੁਲਿਸ ਅਤੇ ਕਿਸਾਨ ਜਥੇਬੰਦੀਆਂ ਵਿਚਾਲੇ ਇਕ ਮੁਲਾਕਾਤ ਤੋਂ ਬਾਅਦ, 'ਸਵਰਾਜ ਅਭਿਆਨ' ਦੇ ਆਗੂ ਯੋਗੇਂਦਰ ਯਾਦਵ ਨੇ ਕਿਹਾ ਕਿ ਪੁਲਿਸ ਚਾਹੁੰਦੀ ਹੈ ਕਿ ਕਿਸਾਨ ਅਪਣੀ ਟਰੈਕਟਰ ਰੈਲੀ ਨੂੰ ਦਿੱਲੀ ਤੋਂ ਬਾਹਰ ਕੱਢਣ |
ਉਨ੍ਹਾਂ ਕਿਹਾ ਕਿ ਅਸੀਂ ਦਿੱਲੀ ਦੇ ਅੰਦਰ ਸ਼ਾਂਤੀਪੂਰਨ ਢੰਗ ਨਾਲ ਅਪਣੀ ਪਰੇਡ ਕਢਾਂਗੇ | ਉਹ ਚਾਹੁੰਦੇ ਸਨ ਕਿ ਇਹ ਟਰੈਕਟਰ ਰੈਲੀ ਨੂੰ ਦਿੱਲੀ ਤੋਂ ਬਾਹਰ ਹੋਵੇ, ਜੋ ਸੰਭਵ ਨਹੀਂ ਹੈ | 
ਸੂਤਰਾਂ ਨੇ ਦਸਿਆ ਕਿ ਪੁਲਿਸ ਅਧਿਕਾਰੀਆਂ ਨੇ ਕਿਸਾਨ ਜਥੇਬੰਦੀਆਂ ਨੂੰ ਬਾਹਰੀ ਰਿੰਗ ਰੋਡ ਦੀ ਬਜਾਏ ਕੁੰਡਾਲੀ-ਮਨੇਸਰ ਪਲਵਲ ਐਕਸਪ੍ਰੈਸ ਵਿਖੇ ਟਰੈਕਟਰ ਰੈਲੀ ਕੱਢਣ ਲਈ ਪ੍ਰੇਰਿਤ ਕਰਨ ਦੀ ਕੋਸ਼ਿਸ਼ ਕੀਤੀ |
ਮੀਟਿੰਗ ਵਿਚ ਸ਼ਾਮਲ ਹੋਏ ਇਕ ਕਿਸਾਨ ਆਗੂ ਨੇ ਕਿਹਾ ਕਿ ਸਰਕਾਰ ਚਾਹੁੰਦੀ ਹੈ ਕਿ ਸਾਡੀ ਰੈਲੀ ਦਿੱਲੀ ਤੋਂ ਬਾਹਰ ਕੀਤੀ ਜਾਵੇ ਜਦਕਿ ਅਸੀਂ ਇਸ ਨੂੰ ਦਿੱਲੀ ਦੇ ਅੰਦਰ ਆਯੋਜਿਤ ਕਰਨਾ ਚਾਹੁੰਦੇ ਹਾਂ |
ਸੰਯੁਕਤ ਪੁਲਿਸ ਕਮਿਸ਼ਨਰ (ਉੱਤਰੀ ਖੇਤਰ) ਐਸ ਐਸ ਯਾਦਵ ਨੇ ਇਸ ਬੈਠਕ ਦਾ ਤਾਲਮੇਲ ਕੀਤਾ | ਇਹ ਮੁਲਾਕਾਤ ਸਿੰਘੂ ਸਰਹੱਦ ਨੇੜੇ ਮੰਤਰ ਰਿਜ਼ੋਰਟ ਵਿਖੇ ਹੋਈ | ਬੈਠਕ ਵਿਚ ਵਿਸ਼ੇਸ਼ ਕਮਿਸ਼ਨਰ (ਕਾਨੂੰਨ ਅਤੇ ਵਿਵਸਥਾ-ਉੱਤਰੀ ਖੇਤਰ) ਸੰਜੇ ਸਿੰਘ, ਵਿਸ਼ੇਸ਼ ਪੁਲਿਸ ਕਮਿਸ਼ਨਰ (ਖ਼ੁਫ਼ੀਆ) ਦੀਪੇਂਦਰ ਪਾਠਕ ਅਤੇ ਕਈ ਹੋਰ ਸੀਨੀਅਰ ਅਧਿਕਾਰੀ ਦਿੱਲੀ, ਹਰਿਆਣਾ ਅਤੇ ਉੱਤਰ ਪ੍ਰਦੇਸ਼ ਤੋਂ ਆਏ ਸਨ |
ਇਸੇ ਤਰ੍ਹਾਂ ਬੁਧਵਾਰ ਨੂੰ ਇਥੇ ਵਿਗਿਆਨ ਭਵਨ ਵਿਖੇ ਦਿੱਲੀ, ਉੱਤਰ ਪ੍ਰਦੇਸ਼ ਅਤੇ ਹਰਿਆਣਾ ਪੁਲਿਸ ਬਲਾਂ ਦੇ ਕਿਸਾਨ ਆਗੂਆਂ ਅਤੇ ਅਧਿਕਾਰੀਆਂ ਵਲੋਂ ਇਕ ਮੀਟਿੰਗ ਕੀਤੀ ਗਈ |
ਸੂਤਰਾਂ ਨੇ ਦਸਿਆ ਕਿ ਉਸ ਮੀਟਿੰਗ ਵਿਚ ਵੀ ਪੁਲਿਸ ਅਧਿਕਾਰੀਆਂ ਨੇ ਸੁਝਾਅ ਦਿਤਾ ਕਿ ਪ੍ਰਸਤਾਵਿਤ ਟਰੈਕਟਰ ਰੈਲੀ ਦਿੱਲੀ ਦੀ ਮਸ਼ਰੂਫ਼ ਬਾਹਰੀ ਰਿੰਗ ਰੋਡ ਦੀ ਥਾਂ ਕੁੰਡਲੀ-ਮਨੇਸਰ ਪਲਵਲ ਐਕਸਪ੍ਰੈਸ ਵੇਅ ਉੱਤੇ ਕੀਤੀ ਜਾਵੇ, ਜਿਸ ਨੂੰ ਕਿਸਾਨ ਜਥੇਬੰਦੀਆਂ ਨੇ ਰੱਦ ਕਰ ਦਿਤਾ ਸੀ |
ਜ਼ਿਕਰਯੋਗ ਹੈ ਕਿ ਹਜ਼ਾਰਾਂ ਕਿਸਾਨ ਪਿਛਲੇ ਦੋ ਮਹੀਨਿਆਂ ਤੋਂ ਦਿੱਲੀ ਦੀਆਂ ਸਰਹੱਦਾਂ 'ਤੇ ਪ੍ਰਦਰਸ਼ਨ ਕਰ ਰਹੇ ਹਨ | ਉਹ ਨਵੇਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕਰ ਰਹੇ ਹਨ | (ਪੀਟੀਆਈ)
imageimage

SHARE ARTICLE

ਏਜੰਸੀ

Advertisement

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM
Advertisement