ਦਿੱਲੀ ਧਰਨੇ ’ਚ ਸ਼ਾਮਲ ਹੋਣ ਵਾਲੇ ਮੁਲਾਜ਼ਮਾਂ ਨੂੰ ਨਾ ਦਬਾਏ ਪੰਜਾਬ ਸਰਕਾਰ : ਮੀਤ ਹੇਅਰ
Published : Jan 22, 2021, 12:45 am IST
Updated : Jan 22, 2021, 12:45 am IST
SHARE ARTICLE
image
image

ਦਿੱਲੀ ਧਰਨੇ ’ਚ ਸ਼ਾਮਲ ਹੋਣ ਵਾਲੇ ਮੁਲਾਜ਼ਮਾਂ ਨੂੰ ਨਾ ਦਬਾਏ ਪੰਜਾਬ ਸਰਕਾਰ : ਮੀਤ ਹੇਅਰ

ਚੰਡੀਗੜ੍ਹ, 21 ਜਨਵਰੀ (ਸੁਰਜੀਤ ਸਿੰਘ ਸੱਤੀ) : ਪੰਜਾਬ ਸਰਕਾਰ ਵਲੋਂ ਫ਼ਾਜ਼ਿਲਕਾ ਜ਼ਿਲ੍ਹੇ ਦੇ ਮਨਰੇਗਾ ਕਰਮਚਾਰੀ ਯੂਨੀਅਨ ਦੇ ਜ਼ਿਲ੍ਹਾ ਜਨਰਲ ਸਕੱਤਰ ਅੰਮਿ੍ਰਤਪਾਲ ਸਿੰਘ ਨੂੰ ਕੁਝ ਦਿਨ ਪਹਿਲਾਂ ਨੌਕਰੀ ਤੋਂ ਬਰਖ਼ਾਸਤ ਕਰਨ ’ਤੇ  ‘ਆਪ’ ਵਿਧਾਇਕ ਮੀਤ ਹੇਅਰ ਨੇ ਕਿਹਾ ਕਿ ਉਸ ਦਾ ਕਸੂਰ ਸਿਰਫ ਇਹ ਸੀ ਕਿ ਕਿਸਾਨ ਪ੍ਰਵਾਰ ਨਾਲ ਸਬੰਧਤ ਹੋਣ ਕਾਰਨ ਉਹ ਦਿੱਲੀ ਵਿਖੇ ਕਿਸਾਨ ਧਰਨੇ ਵਿਚ ਸ਼ਾਮਲ ਹੋਇਆ ਸੀ। ਹੇਅਰ ਨੇ ਕਿਹਾ ਕਿ ਮੁਲਾਜ਼ਮ ਜਥੇਬੰਦੀਆਂ ਦੇ ਮੈਂਬਰ ਜਦੋਂ ਵੱਡੀ ਗਿਣਤੀ ਵਿਚ ਬਰਖ਼ਾਸਤਗੀ  ਵਿਰੁਧ ਡੀਸੀ ਦਫ਼ਤਰ ਬਾਹਰ ਧਰਨੇ ਉੱਤੇ ਬੈਠੇ ਤਾਂ ਇਹ ਮਾਮਲਾ ਸਾਹਮਣੇ ਆਇਆ। ਉਨ੍ਹਾਂ ਕਿਹਾ ਕਿ ਇਸ ਕਾਰਵਾਈ ਤੋਂ ਪਤਾ ਲਗਦਾ ਹੈ ਕਿ ਕੈਪਟਨ ਨੇ ਕਿਸਾਨ ਅੰਦੋਲਨ ਦੇ ਸਮਰਥਕਾਂ ਦੀ ਆਵਾਜ਼ ਦਬਾਉਣ ਲਈ ਅਪਣੇ ਅਧਿਕਾਰੀਆਂ ਨੂੰ ਛੋਟ ਦੇ ਦਿਤੀ ਹੈ। ਆਖਰ ਕਿਸ ਦੇ ਇਸ਼ਾਰੇ ਉਤੇ ਇਹ ਅਧਿਕਾਰੀ ਅੰਦੋਲਨ ਵਿਚ ਸ਼ਾਮਲ ਹੋਣ ਵਾਲੇ ਕਰਮਚਾਰੀਆਂ ਨੂੰ ਬਰਖ਼ਾਸਤ ਕਰ ਰਹੇ ਹਨ? ‘ਆਪ’ ਆਗੂ ਨੇ ਕੈਪਟਨ ਸਰਕਾਰ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਜੇਕਰ ਬਰਖ਼ਾਸਤ ਕੀਤੇ ਗਏ ਕਰਮਚਾਰੀ ਨੂੰ ਪ੍ਰਸ਼ਾਸਨ ਨੇ ਛੇਤੀ ਬਹਾਲ ਨਾ ਕੀਤਾ ਤਾਂ ਆਮ ਆਦਮੀ ਪਾਰਟੀ ਕੈਪਟਨ ਦੇ ਘਰ ਦਾ ਘਿਰਾਉ ਕਰੇਗੀ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement