ਸੁਪਰੀਮ ਕੋਰਟ ਨੇ ਡਰੱਗ ਰੈਕੇਟ ਮਾਮਲੇ 'ਚ ਕੰਨੜ ਅਦਾਕਾਰਾ ਨੂੰ ਦਿਤੀ ਜ਼ਮਾਨਤ
Published : Jan 22, 2021, 1:19 am IST
Updated : Jan 22, 2021, 1:19 am IST
SHARE ARTICLE
IMAGE
IMAGE

ਸੁਪਰੀਮ ਕੋਰਟ ਨੇ ਡਰੱਗ ਰੈਕੇਟ ਮਾਮਲੇ 'ਚ ਕੰਨੜ ਅਦਾਕਾਰਾ ਨੂੰ ਦਿਤੀ ਜ਼ਮਾਨਤ

ਨਵੀਂ ਦਿੱਲੀ, 21 ਜਨਵਰੀ: ਸੁਪਰੀਮ ਕੋਰਟ ਨੇ ਵੀਰਵਾਰ ਨੂੰ ਨਾਰਕੋਟਿਕਸ ਰੈਕੇਟ ਮਾਮਲੇ ਵਿਚ ਕੰਨੜ ਅਦਾਕਾਰਾ ਰਾਗਿਨੀ ਦਿਵੇਦੀ ਨੂੰ ਜ਼ਮਾਨਤ ਦੇ ਦਿਤੀ ਹੈ |
ਜਸਟਿਸ ਆਰ.ਐਫ. ਨਰੀਮਨ, ਜਸਟਿਸ ਨਵੀਨ ਸਿਨਹਾ ਅਤੇ ਜਸਟਿਸ ਕੇ.ਐੱਮ. ਜੋਸਫ਼ ਦੇ ਬੈਂਚ ਨੇ ਕਰਨਾਟਕ ਹਾਈ ਕੋਰਟ ਦੇ ਪਿਛਲੇ ਸਾਲ 3 ਨਵੰਬਰ ਦੇ ਫ਼ੈਸਲੇ ਨੂੰ ਰੱਦ ਕਰ ਦਿਤਾ ਸੀ, ਜਿਸ ਵਿਚ ਇਸ ਅਭਿਨੇਤਰੀ ਅਤੇ ਹੋਰਾਂ ਨੂੰ ਜ਼ਮਾਨਤ ਨਹੀਂ  ਦਿਤੀ ਗਈ ਸੀ |
ਉਨ੍ਹਾਂ ਖਿਲਾਫ ਨਸ਼ਿਆਂ ਦੀ ਰੋਕਥਾਮ ਸਬੰਧੀ ਐਨਡੀਪੀਐਸ ਐਕਟ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਸੀ | 
ਵੀਡੀਉ ਕਾਨਫ਼ਰੰਸ ਰਾਹੀਂ ਸੁਣਵਾਈ ਦੌਰਾਨ ਦਿ੍ਵੇਦੀ ਵਲੋਂ ਪੇਸ਼ ਹੋਏ ਸੀਨੀਅਰ ਵਕੀਲ ਸਿਧਾਰਥ ਲੂਥਰਾ ਨੇ ਕਿਹਾ ਕਿ ਅਦਾਕਾਰਾ ਜੇਲ ਵਿਚ ਹੈ ਜਦਕਿ ਤਿੰਨ ਹੋਰ ਸਹਿ ਮੁਲਜ਼ਮ ਜ਼ਮਾਨਤ 'ਤੇ ਬਾਹਰ ਹਨ |
ਉਨ੍ਹਾਂ ਕਿਹਾ ਕਿ ਦਿ੍ਵੇਦੀ ਨੂੰ ਪਿਛਲੇ ਸਾਲ 2 ਦਸੰਬਰ ਨੂੰ ਗਿ੍ਫ਼ਤਾਰ ਕੀਤਾ ਗਿਆ ਸੀ ਪਰ ਉਸ ਕੋਲੋਂ ਕੋਈ ਪਦਾਰਥ ਬਰਾਮਦ ਨਹੀਂ ਹੋਇਆ ਸੀ | ਉਨ੍ਹਾਂ ਨੇ ਕੇਸ ਨਾਲ ਜੁੜੇ ਕਈ ਕਾਨੂੰਨਾਂ ਦਾ ਹਵਾਲਾ ਦਿੰਦੇ ਹੋਏ ਜ਼ਮਾਨਤ ਦੀ ਬੇਨਤੀ ਕੀਤੀ | ਉਨ੍ਹਾਂ ਨੇ ਕੇਸ ਨਾਲ ਜੁੜੇ ਕਈ ਕਾਨੂੰਨਾਂ ਦਾ ਹਵਾਲਾ ਦਿੰਦੇ ਹੋਏ ਜ਼ਮਾਨਤ ਦੀ ਬੇਨਤੀ ਕੀਤੀ | (ਪੀਟੀਆਈ)
ਸਰਕਾਰੀ ਵਕੀਲ ਵਲੋਂ ਪੇਸ਼ ਵਕੀਲ ਜਨਰਲ ਤੁਸ਼ਾਰ ਮਹਿਤਾ ਨੇ  ਕਿਹਾ ਕਿ ਇਹ ਕੇਸ ਨਿਜੀ ਤੌਰ 'ਤੇ ਨਸ਼ੀਲੇ ਪਦਾਰਥਾਂ ਦੀ ਖਪਤ ਬਾਰੇ ਨਹੀਂ ਸੀ, ਸਗੋਂ ਦਿ੍ਵੇਦੀ ਨੇ ਵੱਖ-ਵੱਖ ਥਾਵਾਂ' ਤੇ 'ਰੇਵ ਪਾਰਟੀ' ਦਾ ਆਯੋਜਨ ਕੀਤਾ ਸੀ ਅਤੇ ਉਨ੍ਹਾਂ ਵਿਚ ਨਸ਼ਿਆਂ ਦੀ ਸਪਲਾਈ ਕੀਤੀ ਸੀ | (ਪੀਟੀਆਈ)
------------------
 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement