ਹੰਡਿਆਇਆ ਚੌਕ 'ਤੇ ਤਲਾਸ਼ੀ ਮੁਹਿੰਮ ਦੌਰਾਨ ਫਾਰਚੂਨਰ ਗੱਡੀ 'ਚੋਂ ਬਰਾਮਦ ਹੋਏ 11  ਲੱਖ ਰੁਪਏ 
Published : Jan 22, 2022, 5:34 pm IST
Updated : Jan 22, 2022, 5:34 pm IST
SHARE ARTICLE
File Photo
File Photo

ਉੱਡਣ ਦਸਤੇ ਨੇ ਕੇਸ ਆਮਦਨ ਕਰ ਵਿਭਾਗ ਨੂੰ ਅਗਲੇਰੀ ਕਾਰਵਾਈ ਲਈ ਭੇਜਿਆ

ਬਰਨਾਲਾ : ਇੰਡੋ ਤਿੱਬਤੀਅਨ ਬਾਰਡਰ ਪੁਲਿਸ (ਆਈ.ਟੀ.ਬੀ.ਪੀ) ਦੀ ਟੀਮ  ਅਤੇ 103-ਬਰਨਾਲਾ ਵਿਧਾਨ ਸਭਾ ਹਲਕੇ ਦੇ ਉੱਡਣ ਦਸਤੇ ਵੱਲੋਂ ਤਲਾਸ਼ੀ ਮੁਹਿੰਮ ਦੌਰਾਨ ਬਰਨਾਲਾ ਦੇ ਹੰਡਿਆਇਆ ਚੌਕ 'ਤੇ ਫਾਰਚੂਨਰ ਗੱਡੀ 'ਚੋਂ 11 ਲੱਖ ਰੁਪਏ ਦੀ ਨਕਦੀ ਬਰਾਮਦ ਕੀਤੀ ਗਈ ਹੈ।

ਇਹ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਬਰਨਾਲਾ ਕੁਮਾਰ ਸੌਰਭ ਰਾਜ ਨੇ ਦੱਸਿਆ ਕਿ ਹੰਡਿਆਇਆ ਚੌਕ 'ਤੇ ਤਲਾਸ਼ੀ ਮੁਹਿੰਮ ਦੌਰਾਨ ਆਈ.ਟੀ.ਬੀ.ਪੀ  ਦੀ ਟੀਮ ਨੇ ਚਿੱਟੇ ਰੰਗ ਦੀ ਫਾਰਚੂਨਰ ਗੱਡੀ (HR-24-AC-0013) ਨੂੰ ਰੋਕ ਕੇ ਤਲਾਸ਼ੀ ਲਈ ਤਾਂ  ਉਸ ਵਿੱਚੋਂ ਗਿਆਰਾਂ ਲੱਖ ਦੀ ਨਕਦੀ ਬਰਾਮਦ ਹੋਈ। ਵਾਹਨ 'ਚੋਂ ਕੋਈ ਚੋਣ ਸਮੱਗਰੀ ਬਰਾਮਦ ਨਹੀਂ ਹੋਈ।

barnala policebarnala police

 ਇਸ ਦੌਰਾਨ ਤਹਿਸੀਲਦਾਰ ਸੰਦੀਪ ਸਿੰਘ ਅਤੇ ਐਸ.ਐਚ.ਓ ਸਿਟੀ-2 ਮੁਨੀਸ਼ ਕੁਮਾਰ ਮੌਕੇ 'ਤੇ ਪਹੁੰਚ ਗਏ। ਐੱਸ.ਐੱਚ.ਓ ਸਿਟੀ-2 ਵਲੋਂ ਕਾਰਵਾਈ ਕਰਦਿਆਂ ਗੱਡੀ ਅਤੇ ਨਕਦੀ ਜ਼ਬਤ ਕਰ ਲਈ ਗਈ ਅਤੇ ਮੌਕੇ ਦੀ ਵੀਡੀਓਗ੍ਰਾਫੀ ਕਰਵਾਈ ਗਈ, ਜਿਸ ਮਗਰੋਂ ਨਕਦੀ ਅਗਲੀ ਕਾਰਵਾਈ ਲਈ ਆਮਦਨ ਕਰ ਵਿਭਾਗ ਨੂੰ ਸੌਂਪ ਦਿੱਤੀ ਗਈ, ਜਿਨ੍ਹਾਂ ਵੱਲੋਂ  ਅਗਲੇਰੀ ਜਾਂਚ ਮੁਕੰਮਲ ਹੋਣ ਤੱਕ ਬਰਾਮਦ ਰਕਮ ਮਾਲਖਾਨੇ ਵਿੱਚ ਜਮ੍ਹਾਂ ਕਰਵਾ ਦਿੱਤੀ ਗਈ।

 ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਸਬੰਧਤ ਵਿਅਕਤੀ 11 ਲੱਖ ਰੁਪਏ ਨਕਦੀ ਦਾ ਕੋਈ ਸਬੂਤ ਪੇਸ਼ ਨਹੀਂ ਕਰ ਸਕੇ। ਉਨ੍ਹਾਂ ਨੇ ਦੱਸਿਆ ਕਿ ਇਸ ਕਾਰ ਵਿੱਚ ਸਿਰਸਾ (ਹਰਿਆਣਾ) ਵਾਸੀ ਰਘੁਬੀਰ ਸਿੰਘ ਪੁੱਤਰ ਦੁਰਗਾ ਸਿੰਘ ਆਪਣੇ ਪੁੱਤਰ ਅਤੇ ਡਰਾਈਵਰ ਨਾਲ ਬਰਨਾਲਾ ਤੋਂ ਸਿਰਸਾ ਜਾ ਰਹੇ ਸਨ। ਰਘਬੀਰ ਸਿੰਘ ਨੇ ਦਾਅਵਾ ਕੀਤਾ ਉਹ ਜ਼ਮੀਨ ਦੀ ਰਜਿਸਟਰੀ ਦੇ ਸਬੰਧ ਵਿਚ ਬਰਨਾਲਾ ਆਏ ਸਨ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਮਾਮਲਾ ਜਾਂਚ ਅਧੀਨ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement