ਨਾਬਾਲਿਗ ਧੀ ਨੂੰ ਵਿਆਹ ਦਾ ਝਾਂਸਾ ਦੇ ਕੇ ਲੈ ਗਿਆ ਨੌਜਵਾਨ, ਕੁੜੀ ਦੇ ਪਿਓ ਨੇ ਨਾਮੋਸ਼ੀ ’ਚ ਜ਼ਹਿਰੀਲਾ ਪਦਾਰਥ ਖਾ ਕੇ ਜੀਵਨ ਲੀਲਾ ਕਰ ਲਈ ਸਮਾਪਤ
Published : Jan 22, 2023, 8:58 am IST
Updated : Jan 22, 2023, 9:56 am IST
SHARE ARTICLE
The young man took the minor daughter on the pretense of marriage, the girl's father ended his life by consuming poisonous substance in shame.
The young man took the minor daughter on the pretense of marriage, the girl's father ended his life by consuming poisonous substance in shame.

ਮ੍ਰਿਤਕ ਦੇ ਪਿਤਾ ਦੇ ਬਿਆਨਾਂ ਦੇ ਅਧਾਰ 'ਤੇ ਸੰਨੀ ਵਾਸੀ ਕਰਤਾਰ ਨਗਰ ਵਿਰੁੱਧ ਧਾਰਾ 306 ਤਹਿਤ ਮਾਮਲਾ ਦਰਜ ਕਰ ਲਿਆ ਹੈ।

 

ਅੰਮ੍ਰਿਤਸਰ : ਜ਼ਿਲ੍ਹੇ ਦੇ ਕਰਤਾਰ ਨਗਰ ਵਿਚ ਇਕ ਵਿਅਕਤੀ  ਨੇ ਜ਼ਹਿਰੀਲਾ ਪਦਾਰਥ ਨਿਗਲ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ। ਦਰਅਸਲ ਮ੍ਰਿਤਕ ਵਿਅਕਤੀ ਦੀ ਨਾਬਾਲਿਗ ਕੁੜੀ ਨੂੰ ਵਿਆਹ ਦਾ ਝਾਂਸਾ ਦੇ ਕੇ ਵਰਗਲਾ ਕੇ ਲੈ ਇੱਕ ਨੌਜਵਾਨ ਲੈ ਗਿਆ ਤਾਂ ਇਸ ਗੱਲ ਦੀ ਨਮੋਸ਼ੀ ਵਿਚ ਕੁੜੀ ਦੇ ਪਿਓ ਨੇ ਸਲਫਾਸ ਨਿਗਲ ਕੇ ਖੁਦਕੁਸ਼ੀ ਕਰ ਲਈ। 

ਪੁਲਿਸ ਤੋਂ ਮਿਲੀ ਜਾਣਕਾਰੀ ਮੁਤਾਬਕ ਕਰਤਾਰ ਨਗਰ ਵਿਚ ਸੰਨੀ ਨਾਂ ਦਾ ਇਕ ਮੁੰਡਾ ਆਪਣੇ ਗੁਆਂਢ 'ਚ ਰਹਿੰਦੀ ਨਾਬਾਲਿਗ ਕੁੜੀ ਨੂੰ ਵਿਆਹ ਦਾ ਝਾਂਸਾ ਦੇ ਕੇ ਘਰੋਂ ਭਜਾ ਕੇ ਲੈ ਗਿਆ। ਇਸ ਦੀ ਨਮੋਸ਼ੀ 'ਚ ਕੁੜੀ ਦੇ ਪਿਓ ਨੇ ਸਲਫਾਸ ਖਾ ਕੇ ਆਪਣੀ ਜੀਵਨ ਲੀਲਾ ਖ਼ਤਮ ਕਰ ਲਈ। ਪੁਲਿਸ ਵੱਲੋਂ ਮ੍ਰਿਤਕ ਦੇ ਪਿਤਾ ਦੇ ਬਿਆਨਾਂ ਦੇ ਅਧਾਰ 'ਤੇ ਸੰਨੀ ਵਾਸੀ ਕਰਤਾਰ ਨਗਰ ਵਿਰੁੱਧ ਧਾਰਾ 306 ਤਹਿਤ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਵੱਲੋਂ ਮੁਲਜ਼ਮ ਦੀ ਭਾਲ ਜਾਰੀ ਹੈ। ਫਿਲਹਾਲ ਉਹ ਫਰਾਰ ਹੈ। 

 ਇਹ ਵੀ ਪੜ੍ਹੋ -  ਪਤੀ ਨੇ ਘਰਵਾਲੀ ਦੇ ਪ੍ਰੇਮੀ ਨੂੰ ਦਿੱਤੀ ਰੂਹ ਕੰਬਾਊ ਮੌਤ, ਕਤਲ ਕਰ ਕੇ ਕੀਤੇ 12 ਟੁਕੜੇ

 

ਮ੍ਰਿਤਕ ਦੀ ਪਤਨੀ ਨੇ ਦੱਸਿਆ ਕਿ ਉਕਤ ਲੜਕਾ ਉਸ ਦੇ ਪਤੀ ਨੂੰ ਰੋਜ਼ ਹੀ ਧਮਕੀਆਂ ਦਿੰਦਾ ਸੀ ਕਿ ਉਹ ਉਸ ਦੀ ਕੁੜੀ ਨੂੰ ਭਜਾ ਕੇ ਲੈ ਜਾਵੇਗਾ। ਜਦ ਸੰਨੀ ਉਨ੍ਹਾਂ ਦੀ ਧੀ ਨੂੰ ਭਜਾ ਕੇ ਲੈ ਗਿਆ ਤਾਂ ਇਸ ਗੱਲ ਦੀ ਸ਼ਰਮਿੰਦਗੀ 'ਚ ਪਿਓ ਨੇ ਕੋਈ ਜ਼ਹਿਰੀਲੀ ਚੀਜ਼ ਖਾ ਲਈ ਜਿਸ ਕਾਰਨ ਉਨ੍ਹਾਂ ਦੀ ਮੌਤ ਹੋ ਗਈ। 
 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement