Punjab News: ਪਠਾਨਕੋਟ ਰੋਡ ’ਤੇ ਬੱਸ ਨੇ ਮੋਟਰਸਾਈਕਲ ਤੇ ਰੇਹੜੀ ਨੂੰ ਮਾਰੀ ਟੱਕਰ, ਇਕ ਦੀ ਮੌਤ ਤੇ ਦੋ ਜ਼ਖ਼ਮੀ

By : PARKASH

Published : Jan 22, 2025, 11:52 am IST
Updated : Jan 22, 2025, 11:52 am IST
SHARE ARTICLE
Bus hits motorcycle and street vendor on Pathankot Road, one dead and two injured
Bus hits motorcycle and street vendor on Pathankot Road, one dead and two injured

Punjab News: ਮੌਕੇ ’ਤੇ ਪਹੁੰਚੀ ਪੁਲਿਸ ਨੇ ਬੱਸ ਨੂੰ ਕਬਜ਼ੇ ’ਚ ਲਿਆ, ਬੱਸ ਡਰਾਈਵਰ ਫ਼ਰਾਰ 

 

Punjab News: ਜਲੰਧਰ ਦੇ ਪਠਾਨਕੋਟ ਰੋਡ ’ਤੇ ਸਵਾਰੀਆਂ ਨਾਲ ਭਰੀ ਪੰਜਾਬ ਰੋਡਵੇਜ਼ ਦੀ ਬੱਸ ਟੱਕਰ ਨਾਲ ਇਕ ਭਿਆਨਕ ਸੜਕ ਹਾਦਸਾ ਵਾਪਰ ਗਿਆ। ਜਾਣਕਾਰੀ ਅਨੁਸਾਰ, ਇਕ ਮੋਟਰਸਾਈਕਲ ਸਵਾਰ, ਇਕ ਰੇਹੜੀ ਵਾਲਾ ਅਤੇ ਇਕ ਹੋਰ ਵਿਅਕਤੀ ਬੱਸ ਦੀ ਲਪੇਟ ਵਿਚ ਆ ਗਏ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਅਧਿਕਾਰੀ ਮੌਕੇ ’ਤੇ ਪਹੁੰਚ ਗਏ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿਤੀ ਹੈ।

ਹਾਦਸਾ ਇੰਨਾ ਭਿਆਨਕ ਸੀ ਕਿ ਮੋਟਰ ਸਾਈਕਲ ਸਵਾਰ ਵਿਅਕਤੀ ਦੀ ਮੌਕੇ ’ਤੇ ਹੀ ਮੌਤ ਹੋ ਗਈ ਅਤੇ ਦੋ ਹੋਰਾਂ ਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ, ਜਿੱਥੇ ਦੋਵਾਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਮ੍ਰਿਤਕ ਦੀ ਪਛਾਣ ਮਹਿੰਦਰ ਸਿੰਘ ਪੁੱਤਰ ਹਰਪ੍ਰੀਤ ਸਿੰਘ ਵਾਸੀ ਕਾਲਾ ਬੱਕਰਾ ਵਜੋਂ ਹੋਈ ਹੈ। ਮਕਸੂਦਾਂ ਥਾਣੇ ਦੇ ਏ.ਐਸ.ਆਈ. ਨਰਿੰਦਰ ਸਿੰਘ ਪੁਲਿਸ ਪਾਰਟੀ ਸਮੇਤ ਮੌਕੇ ’ਤੇ ਪਹੁੰਚੇ ਅਤੇ ਉਨ੍ਹਾਂ ਬੱਸ ਨੂੰ ਕਬਜ਼ੇ ਵਿਚ ਲੈ ਲਿਆ ਹੈ।

ਘਟਨਾ ਤੋਂ ਬਾਅਦ ਬੱਸ ਡਰਾਈਵਰ ਮੌਕੇ ਤੋਂ ਫ਼ਰਾਰ ਹੋ ਗਿਆ। ਦਸਿਆ ਜਾ ਰਿਹਾ ਹੈ ਕਿ ਬੱਸ ਪਠਾਨਕੋਟ ਤੋਂ ਆ ਰਹੀ ਸੀ। ਘਟਨਾ ਤੋਂ ਬਾਅਦ, ਯਾਤਰੀਆਂ ਨੂੰ ਉਤਾਰ ਕੇ ਦੂਜੀ ਬੱਸ ਵਿਚ ਭੇਜ ਦਿਤਾ ਗਿਆ ਹੈ। ਮ੍ਰਿਤਕ ਦੀ ਲਾਸ਼ ਨੂੰ ਸਿਵਲ ਹਸਪਤਾਲ ਦੇ ਮੁਰਦਾਘਰ ਵਿਚ ਰਖਿਆ ਗਿਆ ਹੈ। 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement