ਮਹਾਰਾਜਾ ਰਣਜੀਤ ਸਿੰਘ ਦੇ ਜਨਮ ਸਥਾਨ ਵਿਖੇ ਉਨ੍ਹਾਂ ਦਾ ਬੁੱਤ ਲਾਏਗੀ ਪੰਜਾਬ ਸਰਕਾਰ
Published : Feb 22, 2020, 8:46 am IST
Updated : Feb 22, 2020, 11:17 am IST
SHARE ARTICLE
Photo
Photo

ਮਹਾਰਾਜੇ ਦੇ ਕਿਲ੍ਹੇ ਦੇ ਬੁਰਜ ਦੀ ਖ਼ਸਤਾ ਹਾਲਤ ਬਾਰੇ ਸਰਕਾਰ ਨੇ ਚੁਪ ਧਾਰੀ

ਚੰਡੀਗੜ੍ਹ: ਪੰਜਾਬ ਸਰਕਾਰ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਸਥਾਨ ਬਡਰੁਖਾਂ ਜ਼ਿਲ੍ਹਾ ਸੰਗਰੂਰ ਵਿਖੇ ਉਹਨਾਂ ਦਾ ਬੁੱਤ ਲਾਏਗੀ। ਇਹ ਜਾਣਕਾਰੀ ਬੀਤੇ ਦਿਨ ਸ਼ੁਰੂ ਹੋਏ ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੌਰਾਨ ਮਿਲੀ ਹੈ। ਇਸ ਸੰਬੰਧ ਚ ਆਪ ਦੇ ਵਿਧਾਇਕ ਅਮਨ ਅਰੋੜਾ ਨੇ ਸਭਿਆਚਾਰਕ ਮਾਮਲਿਆਂ ਬਾਰੇ ਮੰਤਰੀ  ਚਰਨਜੀਤ ਚੰਨੀ ਤੋਂ ਸਵਾਲ ਪੁੱਛਿਆ ਸੀ।

Aman AroraPhoto

ਅਰੋੜਾ ਨੇ ਪੁੱਛਿਆ ਸੀ ਕਿ 1997 ਚ ਉਸ ਸਮੇ ਦੀ ਸਰਕਾਰ ਨੇ ਮਹਾਰਾਜਾ ਰਣਜੀਤ ਸਿੰਘ ਦਾ ਬੁੱਤ ਲਾਉਣ ਦਾ ਵਾਅਦਾ ਕੀਤਾ ਸੀ,ਜੋ ਅੱਜ ਤਕ ਪੂਰਾ ਨਹੀਂ ਕੀਤਾ ਗਿਆ। ਇਸ ਸਵਾਲ ਦਾ ਜਵਾਬ ਦਿੰਦੇ ਹੋਏ ਮੰਤਰੀ ਵਲੋਂ ਕਿਹਾ ਗਿਆ ਕਿ 1997 ਦੇ ਵਾਅਦੇ ਬਾਰੇ ਤਾਂ ਸਰਕਾਰ ਦੇ ਰਿਕਾਰਡ ਚ ਕੋਈ ਜਾਣਕਾਰੀ ਦਰਜ ਨਹੀਂ ਪਰ ਮੌਜੂਦਾ ਸਰਕਾਰ ਨੇ ਮਹਾਰਾਜਾ ਰਣਜੀਤ ਸਿੰਘ ਦੇ ਜਨਮ ਸਥਾਨ ਵਿਖੇ ਉਨ੍ਹਾਂ ਦਾ ਬੁੱਤ ਲਾਉਣ ਦੀ ਤਜਵੀਜ ਤਿਆਰ ਕੀਤੀ ਹੈ।

Punjab GovernmentPhoto

ਜ਼ਿਕਰਯੋਗ ਹੈ ਕਿ ਅਰੋੜਾ ਨੇ ਅਪਣੇ ਸਵਾਲ 'ਚ ਇਹ ਭੀ ਪੁੱਛਿਆ ਸੀ ਕਿ ਦੱਸਿਆ ਜਾਵੇ ਕਿ ਊਨਾ ਦੇ ਕਿਲੇ ਦੇ ਬੁਰਜ ਦੀ ਹਾਲਤ ਖਸਤਾ ਹੈ। ਇਸ ਬਾਰੇ ਮੰਤਰੀ ਨੇ ਸਵੀਕਾਰ ਕੀਤਾ ਕਿ ਕਿਲੇ ਦੇ ਬੁਰਜ ਦੀਹਾਲਤ ਖਸਤਾ ਹੈ।ਕਿਲੇ ਤੇ ਉਸਦੀ ਸੰਭਾਲ ਉਸਦੇ ਮਾਲਕਾਂ ਵਲੋਂ ਹੀ ਕੀਤੀ ਜਾ ਰਹੀ ਹੈ। ਪਰ ਮੰਤਰੀ ਵਲੋਂ ਕਿਲੇ ਦੀ ਸਾਂਭ-ਸੰਭਾਲ ਬਾਰੇ ਸਰਕਾਰ ਵਲੋਂ ਕੀਤੇ ਜਾ ਰਹੇ ਕਿਸੇ ਉਪਰਾਲੇ ਦੀ ਜਾਣਕਾਰੀ ਨਹੀਂ ਦਿਤੀ ਗਈ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook ਤੇ ਲਾਈਕ Twitter  ਤੇ follow ਕਰੋ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement