24 ਫਰਵਰੀ ਨੂੰ ਹੋਵੇਗੀ ਨੌਦੀਪ ਕੌਰ ਦੀ ਹਾਈਕੋਰਟ 'ਚ ਅਗਲੀ ਸੁਣਵਾਈ
Published : Feb 22, 2021, 1:06 pm IST
Updated : Feb 22, 2021, 1:38 pm IST
SHARE ARTICLE
nodeep kaur
nodeep kaur

ਇਹ ਜਾਣਕਾਰੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਵਲੋਂ ਦਿੱਤੀ ਗਈ ਹੈ।

 ਨਵੀਂ ਦਿੱਲੀ-  ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਮਹੀਨਿਆਂ ਤੋਂ ਚੱਲ ਰਹੇ ਕਿਸਾਨ ਅੰਦੋਲਨ ਨੂੰ ਤੇਜ਼ ਹੁੰਦਾ ਜਾ ਰਿਹਾ ਹੈ। ਇਸ ਵਿਚਕਾਰ ਮਜ਼ਦੂਰ ਅਧਿਕਾਰ ਕਾਰਕੁੰਨ 23 ਸਾਲਾ ਲੜਕੀ ਨੌਦੀਪ ਕੌਰ ਕਿਸਾਨਾਂ-ਮਜ਼ਦੂਰਾਂ ਦੇ ਹੱਕਾਂ ਲਈ ਅੱਗੇ ਆਈ ਹੈ। ਪਰ ਇਸ ਨੂੰ ਜ਼ਿਲ੍ਹਾ ਮੁਕਤਸਰ ਤੋਂ ਹਰਿਆਣਾ ਪੁਲਿਸ ਵੱਲੋਂ ਹਿਰਾਸਤ ਵਿੱਚ ਲਿਆ ਗਿਆ ਸੀ ਜਿਸ ਵਿਚਕਾਰ ਅੱਜ ਨੌਦੀਪ ਕੌਰ ਨੂੰ ਇੱਕ ਮਾਮਲੇ ਵਿਚ ਜ਼ਮਾਨਤ ਮਿਲ ਗਈ ਹੈ। ਹੁਣ ਐਫ. ਆਈ. ਆਰ. 25/2021 ਮਾਮਲੇ 'ਚ ਗ੍ਰਿਫ਼ਤਾਰ ਮਜ਼ਦੂਰ ਆਗੂ ਨੌਦੀਪ ਕੌਰ ਦੀ ਜ਼ਮਾਨਤ ਪਟੀਸ਼ਨ 'ਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ 'ਚ ਅਗਲੀ ਸੁਣਵਾਈ 24 ਫਰਵਰੀ ਨੂੰ ਹੋਵੇਗੀ।

nodeep kaurnodeep kaur

ਇਹ ਜਾਣਕਾਰੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਵਲੋਂ ਦਿੱਤੀ ਗਈ ਹੈ। ਇਸ ਤੋਂ ਪਹਿਲਾਂ ਵੀ ਨੌਦੀਪ ਕੌਰ ਦੀ ਜ਼ਮਾਨਤ ਬਾਰੇ ਦਿੱਲੀ ਸਿੱਖ ਗੁਰਦਆਰਾ ਮੈਨੇਜਮੈਂਟ  ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿਰਸਾ ਨੇ ਆਪਣੇ ਫੇਸਬੁੱਕ ਪੇਜ਼ ਤੋਂ ਲਾਈਵ ਹੋ ਕੇ ਜਾਣਕਾਰੀ ਦਿੱਤੀ ਸੀ। 

Nodeep KaurNodeep Kaur

ਜ਼ਿਕਰਯੋਗ ਹੈ ਕਿ ਨੌਦੀਪ ਕੌਰ ਮੁਕਤਸਰ ਜ਼ਿਲ੍ਹੇ ਦੀ ਧੀ ਹੈ ਜੋ ਦਲਿਤ ਪਰਿਵਾਰ ਨਾਲ ਸੰਬੰਧ ਰੱਖਦੀ ਹੈ। ਨੌਦੀਪ ਕੌਰ ਨਾਂ ਦੀ ਲੜਕੀ ਹਰਿਆਣਾ ਵਿੱਚ ਇੱਕ LED ਬਲਬ ਫੈਕਟੀ ਵਿੱਚ ਕੰਮ ਕਰਦੀ ਸੀ। ਉਹ ਆਪਣੀ ਨੌਕਰੀ ਛੱਡ ਕਿਸਾਨ ਅੰਦੋਲਨ ਦਾ ਹਿੱਸਾ ਬਣ ਗਈ। ਪਰਿਵਾਰ ਨੇ ਦੱਸਿਆ ਕਿ ਲੜਕੀ ਨੇ ਫੈਕਟਰੀ ਮਾਲਕਾਂ ਤੋਂ ਆਪਣੀ ਬਕਾਇਆ ਰਕਮ ਦੀ ਮੰਗ ਕੀਤੀ ਤਾਂ ਫੈਕਟਰੀ ਮਾਲਕਾਂ ਨੇ ਹਰਿਆਣਾ ਪੁਲਿਸ ਨੂੰ ਕਹਿ ਕਿ ਲੜਕੀ ਨੂੰ ਹਿਰਾਸਤ 'ਚ ਭੇਜ ਦਿੱਤਾ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement