- ਪੰਜਾਬ 'ਚ ਬਾਦਲ, ਭਾਜਪਾ ਅਤੇ ਕੈਪਟਨ ਦੇ ਗਠਜੋੜ ਦੀ ਨਹੀਂ ਬਣੇਗੀ ਸਰਕਾਰ: ਭਗਵੰਤ ਮਾਨ
Published : Feb 22, 2022, 6:29 pm IST
Updated : Feb 22, 2022, 6:29 pm IST
SHARE ARTICLE
Bhagwant Mann
Bhagwant Mann

ਲੋਕਾਂ ਨੇ ਸੱਤਾ ਬਦਲੀ ਲਈ ਵੋਟਾਂ ਪਾਈਆਂ ਹਨ, ਪੰਜਾਬ 'ਚ ਬਣੇਗੀ ਆਮ ਆਦਮੀ ਪਾਰਟੀ ਦੀ ਸਰਕਾਰ: ਭਗਵੰਤ ਮਾਨ

 

ਚੰਡੀਗੜ: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਦਾਅਵਾ ਕੀਤਾ ਕਿ ਪੰਜਾਬ ਵਿੱਚ ਬਾਦਲ, ਭਾਜਪਾ ਅਤੇ ਕੈਪਟਨ ਦੇ ਗਠਜੋੜ ਦੀ ਸਰਕਾਰ ਨਹੀਂ ਬਣੇਗੀ, ਭਾਜਪਾ, ਅਕਾਲੀ ਦਲ ਬਾਦਲ ਅਤੇ ਕੈਪਟਨ ਅਮਰਿੰਦਰ ਸਿੰਘ ਨਾਲ ਜਿੰਨਾ ਮਰਜੀ ਮਜ਼ਬੂਤ ਗੱਠਜੋੜ ਕਰ ਲੈਣ। ਮਾਨ ਨੇ ਕਿਹਾ ਕਿ ਅਕਾਲੀ ਦਲ ਬਾਦਲ, ਭਾਜਪਾ ਅਤੇ  ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ, ਮਜ਼ਦੂਰਾਂ ਅਤੇ ਪੰਜਾਬ ਵਾਸੀਆਂ ਨੂੰ ਧੋਖ਼ਾ ਦਿੱਤਾ ਹੈ। ਇਸ ਲਈ ਪੰਜਾਬ ਦੇ ਵੋਟਰਾਂ ਨੇ ਇਨਾਂ ਰਿਵਾਇਤੀ ਪਾਰਟੀਆਂ ਨੂੰ ਮੁੱਢ ਤੋਂ ਹੀ ਨਿਕਾਰ ਦਿੱਤਾ ਹੈ।

 

 

Bhagwant MannBhagwant Mann

 

ਪਰ ਸੱਤਾ ਦੇ ਲਾਲਚ 'ਚ ਪਈਆਂ ਰਿਵਾਇਤੀ ਪਾਰਟੀਆਂ ਇੱਕਜੁਟ ਹੋ ਕੇ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਰੋਕਣ ਦੇ ਯਤਨ ਕਰ ਰਹੀਆਂ ਹਨ। ਇਸੇ ਲਈ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਸਮੇਤ ਭਾਰਤੀ ਜਨਤਾ ਪਾਰਟੀ ਦੇ ਆਗੂ ਅਮਿਤ ਸ਼ਾਹ ਤੇ ਹੋਰ ਆਗੂ ਪੰਜਾਬ 'ਚ ਸਰਕਾਰ ਬਣਾਉਣ ਦੀ ਕੋਝੀਆਂ ਚਾਲਾਂ ਚੱਲ ਰਹੇ ਹਨ। ਮੰਗਲਵਾਰ ਨੂੰ ਪਾਰਟੀ ਮੁੱਖ ਦਫ਼ਤਰ ਤੋਂ ਜਾਰੀ ਬਿਆਨ ਰਾਹੀਂ ਭਗਵੰਤ ਮਾਨ ਨੇ ਕਿਹਾ ਕਿ ਭਾਜਪਾ ਦੇ ਕੌਮੀ ਆਗੂ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਪੰਜਾਬ 'ਚ ਸਰਕਾਰ ਬਣਾਉਣ ਲਈ ਅਕਾਲੀ ਦਲ ਬਾਦਲ ਨਾਲ ਗੱਠਜੋੜ ਹੋਣ ਦੀ ਹਾਮੀ ਭਰਦੇ ਹਨ ਅਤੇ ਉਨਾਂ ਤੋਂ ਪਹਿਲਾਂ ਅਕਾਲੀ ਆਗੂ ਬਿਕਰਮ ਮਜੀਠੀਆ ਨੇ ਵੀ ਭਾਜਪਾ ਨਾਲ ਗੱਠਜੋੜ ਹੋਣ ਦਾ ਐਲਾਨ ਕੀਤਾ ਸੀ।

 

Bhagwant MannBhagwant Mann

 

ਮਾਨ ਨੇ ਕਿਹਾ ਕਿ ਇਨਾਂ ਆਗੂਆਂ ਵੱਲੋਂ ਕੀਤੇ ਦਾਅਵੇ ਤੋਂ ਸਿੱਧ ਹੋ ਗਿਆ ਕਿ ਕਿਸਾਨਾਂ, ਮਜ਼ਦੂਰਾਂ ਅਤੇ ਆਮ ਪੰਜਾਬੀਆਂ ਦੀਆਂ ਵੋਟਾਂ ਲੈਣ ਲਈ ਹੀ ਅਕਾਲੀ ਦਲ ਬਾਦਲ ਭਾਜਪਾ ਤੋਂ ਵੱਖ ਹੋਇਆ ਸੀ, ਜਦੋਂ ਕਿ ਸੱਚ ਇਹ ਹੈ ਕਿ ਅਕਾਲੀ ਦਲ ਬਾਦਲ ਅਤੇ ਭਾਜਪਾ ਇੱਕੋ ਥੱਲੀ ਦੇ ਚੱਟੇ- ਵੱਟੇ ਹਨ। ਉਨਾਂ ਕਿਹਾ ਕਿ ਪਰਦੇ ਦੇ ਪਿੱਛੇ ਅਕਾਲੀ ਦਲ ਬਾਦਲ ਦਾ ਭਾਜਪਾ ਨਾਲ ਰਾਜਸੀ ਗੱਠਜੋੜ ਅੱਜ ਵੀ ਕਾਇਮ ਹੈ। ਅਕਾਲੀ ਦਲ ਬਾਦਲ ਨੇ ਭਾਜਪਾ ਨਾਲੋਂ ਅਲੱਗ ਹੋ ਅਤੇ ਚੋਣਾਂ ਲੜ ਕੇ ਕਿਸਾਨਾਂ ਅਤੇ ਪੰਜਾਬੀਆਂ ਦੇ ਅੱਖਾਂ 'ਚ ਘੱਟਾ ਪਾਉਣ ਦਾ ਯਤਨ ਕੀਤਾ ਹੈ।

 

 

Parkash Singh BadalParkash Singh Badal

 

ਭਗਵੰਤ ਮਾਨ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ, ਅਕਾਲੀ ਦਲ ਬਾਦਲ ਅਤੇ ਕੈਪਟਨ ਅਮਰਿੰਦਰ ਸਿੰਘ ਨੇ ਹਮੇਸ਼ਾ ਹੀ ਦੇਸ਼ ਦੇ ਕਿਸਾਨਾਂ ਅਤੇ ਪੰਜਾਬੀਆਂ ਨੂੰ ਧੋਖ਼ਾ ਦਿੱਤਾ ਹੈ। ਭਾਂਵੇ ਅਕਾਲੀ ਦਲ ਬਾਦਲ, ਕੈਪਟਨ ਅਮਰਿੰਦਰ ਸਿੰਘ ਅਤੇ ਭਾਜਪਾ ਨੇ ਲੋਕ ਦਿਖਾਵੇ ਲਈ ਵੱਖੋ- ਵੱਖ ਚੋਣਾਂ ਲੜੀਆਂ ਹਨ, ਪਰ ਅੰਦਰੂਨੀ ਤੌਰ 'ਤੇ ਅਕਾਲੀ ਦਲ ਬਾਦਲ ਅਤੇ ਭਾਜਪਾ ਇੱਕਮਿੱਕ ਸਨ। ਉਨਾਂ ਕਿਹਾ ਕਿ ਅਕਾਲੀ ਦਲ ਬਾਦਲ ਨੇ ਕਿਸਾਨ ਵਿਰੋਧੀ ਕਾਲੇ ਖੇਤੀਬਾੜੀ ਕਾਨੂੰਨਾਂ ਦਾ ਕੇਂਦਰ ਸਰਕਾਰ 'ਚ ਰਹਿ ਕੇ ਸਮਰਥਨ ਕੀਤਾ ਸੀ ਅਤੇ ਬਾਹਰ ਅਖਬਾਰਾਂ ਰਾਹੀਂ ਇਨਾਂ ਕਾਲੇ ਕਾਨੂੰਨਾਂ ਦੀ ਪੈਰਵੀ ਕੀਤੀ ਸੀ, ਪਰ ਕਿਸਾਨੀ ਸੰਘਰਸ਼ ਦੇ ਡਰ ਕਾਰਨ ਬਾਦਲਾਂ ਨੇ ਭਾਜਪਾ ਨਾਲੋਂ ਨਾਤਾ ਤੋੜਨ ਦਾ ਜੋ ਡਰਾਮਾ ਕੀਤਾ ਸੀ, ਉਸ ਡਰਾਮੇ ਤੋਂ ਮਜੀਠੀਆ ਨੇ ਪਰਦਾ ਹਟਾ ਦਿੱਤਾ ਸੀ।

 

 

Amarinder SinghAmarinder Singh

ਮਾਨ ਨੇ ਕਿਹਾ ਕਿ ਹੁਣ ਭਾਜਪਾ ਦੇ ਕੌਮੀ ਆਗੂ ਅਮਿਤ ਸ਼ਾਹ ਅਤੇ ਪੰਜਾਬ ਤੋ ਉਮੀਦਵਾਰ ਫਤਿਹਜੰਗ ਬਾਜਵਾ ਨੇ ਵੀ ਸੂਬੇ 'ਚ ਭਾਜਪਾ ਦੀ ਸਰਕਾਰ ਬਣਾਉਣ ਦਾ ਦਾਅਵਾ ਕੀਤਾ ਅਤੇ ਇਸ ਦੇ ਲਈ ਅਕਾਲੀ ਦਲ ਬਾਦਲ ਨਾਲ ਗਠਜੋੜ ਹੋਣ ਦੀ ਪੁਸ਼ਟੀ ਕੀਤੀ ਹੈ। ਉਨਾਂ ਕਿਹਾ ਕਿ 10 ਮਾਰਚ ਨੂੰ ਆਉਣ ਵਾਲੇ ਨਤੀਜੇ ਕਿਸਾਨਾਂ ਅਤੇ ਪੰਜਾਬੀਆਂ ਨੂੰ ਧੋਖ਼ਾ ਦੇਣ ਵਾਲਿਆਂ ਦੀਆਂ ਉਮੀਦਾਂ ਖਿਲਾਫ਼ ਆਉਣਗੇ, ਕਿਉਂਕਿ  ਪੰਜਾਬ ਦੇ ਲੋਕਾਂ ਨੇ ਸੱਤਾ ਬਦਲੀ ਲਈ ਵੋਟਾਂ ਪਾਈਆਂ ਹਨ, ਜਿਸ ਤੋਂ ਸਾਫ਼ ਸੰਦੇਸ਼ ਆ ਗਿਆ ਕਿ ਇਸ ਵਾਰ ਪੰਜਾਬ 'ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement