ਸਿੱਧੂ ਵਲੋਂ ਪੁਲਿਸ ਬਾਰੇ ਦਿਤੇ ਵਿਵਾਦਿਤ ਬਿਆਨ ’ਤੇ ਸੁਣਵਾਈ 12 ਅਪ੍ਰੈਲ ਤਕ ਟਲੀ
Published : Feb 22, 2022, 12:13 am IST
Updated : Feb 22, 2022, 12:13 am IST
SHARE ARTICLE
image
image

ਸਿੱਧੂ ਵਲੋਂ ਪੁਲਿਸ ਬਾਰੇ ਦਿਤੇ ਵਿਵਾਦਿਤ ਬਿਆਨ ’ਤੇ ਸੁਣਵਾਈ 12 ਅਪ੍ਰੈਲ ਤਕ ਟਲੀ

ਚੰਡੀਗੜ੍ਹ, 21 ਫ਼ਰਵਰੀ  (ਪ.ਪ.) : ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਵਲੋਂ ਪੁਲਿਸ ਖਿਲਾਫ ਦਿੱਤੇ ਵਿਵਾਦਿਤ ਬਿਆਨ ਨੂੰ ਲੈ ਕੇ ਦਾਇਰ ਪਟੀਸ਼ਨ ਉੱਤੇ ਅੱਜ ਜ਼ਿਲ੍ਹਾ ਅਦਾਲਤ ਵਿਚ ਸੁਣਵਾਈ ਹੋਈ। ਅਦਾਲਤ ਨੇ ਮਾਮਲੇ ਦੀ ਸੁਣਵਾਈ ਦੇ ਸਮਾਂ ਲੰਚ ਤੋਂ ਬਾਅਦ ਲਈ ਰੱਖਿਆ ਸੀ। ਹਾਲਾਂਕਿ ਮਾਮਲੇ ਵਿਚ ਪਟੀਸ਼ਨਕਰਤਾ ਦਿਲਸ਼ੇਰ ਸਿੰਘ ਚੰਦੇਲ ਆਪਣੀ ਡਿਊਟੀ ਦੇ ਚੱਲਦੇ ਨਹੀਂ ਆ ਸਕੇ। ਅਜਿਹੇ ਵਿਚ ਹੁਣ ਮਾਮਲੇ ਦੀ ਸੁਣਵਾਈ 12 ਅਪ੍ਰੈਲ ਨੂੰ ਹੋਵੇਗੀ।
ਪਟੀਸ਼ਨਕਰਤਾ ਦੇ ਪੱਖ ਵਲੋਂ ਡਾ. ਸੂਰਜ ਪ੍ਰਕਾਸ਼ ਨੇ ਦੱਸਿਆ ਕਿ ਮਾਮਲੇ ਸਬੰਧੀ ਸ਼ੁਰੂਆਤੀ ਸਬੂਤਾਂ ਨਾਲ ਜੇਕਰ ਅਦਾਲਤ ਸਹਿਮਤ ਹੁੰਦੀ ਹੈ ਤਾਂ ਨਵਜੋਤ ਸਿੰਘ ਸਿੱਧੂ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਜਾ ਸਕਦਾ ਹੈ। ਯੂਟੀ ਪੁਲਿਸ ਦੇ ਡੀਐੱਸਪੀ ਦਿਲਸ਼ੇਰ ਸਿੰਘ ਚੰਦੇਲ ਨੇ ਇਹ ਕੇਸ ਦਾਇਰ ਕੀਤਾ ਹੈ। ਉਨ੍ਹਾਂ ਨੇ ਸਿੱਧੂ ਦੇ ਖਿਲਾਫ ਅਪਰਾਧਿਕ ਕਾਰਵਾਈ ਦੀ ਮੰਗ ਕੀਤੀ ਹੈ। ਉਹਨਾਂ ਕਿਹਾ ਕਿ ਸਿੱਧੂ ਨੇ ਆਈਪੀਸੀ ਦੀ ਧਾਰਾ 500 ਦੇ ਤਹਿਤ ਅਪਰਾਧ ਕੀਤਾ ਹੈ। ਇਸ ਦੇ ਤਹਿਤ ਹੀ ਉਸ ਨੂੰ ਸਜਾ ਮਿਲਣੀ ਚਾਹੀਦੀ ਹੈ। ਚੀਫ ਜੂਡੀਸ਼ੀਅਲ ਮੈਜਿਸਟ੍ਰੇਟ ਦੀ ਕੋਰਟ ਵਿਚ ਇਹ ਕੇਸ ਦਾਇਰ ਕੀਤਾ ਗਿਆ ਹੈ। ਸਿੱਧੂ ਇਸ ਸਮੇਂ ਅੰਮ੍ਰਿਤਸਰ ਈਸਟ ਤੋਂ ਵਿਧਾਇਕ ਹਨ। ਉਥੇ ਹੀ 58 ਸਾਲਾ ਦਿਲਸ਼ੇਰ ਸਿੰਘ ਚੰਦੇਲ ਚੰਡੀਗੜ੍ਹ ਪੁਲਿਸ ਵਿਚ ਡੀਐੱਸਪੀ ਹਨ। ਚੰਦੇਲ ਵਲੋਂ ਮਾਮਲੇ ਵਿਚ ਪੁਲਿਸ ਦੇ ਅਕਸ ਨੂੰ ਖਰਾਬ ਕਰਨ ਦਾ ਕੋਈ ਹਰਜਾਨਾ ਨਹੀਂ ਮੰਗਿਆ ਗਿਆ ਸੀ, ਜਿਸ ਦੇ ਪਿੱਛੇ ਕਿਹਾ ਗਿਆ ਕਿ ਪੁਲਿਸ ਦੇ ਅਕਸ ਦੀ ਭਰਪਾਈ ਪੈਸੇ ਨਾਲ ਨਹੀਂ ਕੀਤੀ ਜਾ ਸਕਦੀ। ਚੰਦੇਲ ਨੇ ਸਿੱਧੂ ਨੂੰ ਕਿਹਾ ਸੀ ਕਿ ਜੇਕਰ ਉਹ ਜਨਤਕ ਤੌਰ ਉੱਤੇ ਬਿਨਾਂ ਸ਼ਰਤ ਆਪਣੇ ਇਤਰਾਜਯੋਗ ਬਿਆਨ ਨੂੰ ਲੈ ਕੇ ਮੁਆਫੀ ਨਹੀਂ ਮੰਗਦੇ ਤਾਂ ਉਨ੍ਹਾਂ ਦੇ ਖਿਲਾਫ ਅਪਰਾਧਿਕ ਕਾਰਵਾਈ ਕੀਤੀ ਜਾਵੇਗੀ। ਇਸ ਤੋਂ ਬਾਅਦ ਹੀ ਚੰਦੇਲ ਨੇ ਇਹ ਕੇਸ ਦਾਇਰ ਕੀਤਾ ਹੈ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement