Punjab News : ਜਲ ਸਪਲਾਈ ਤੇ ਸੈਨੀਟੇਸ਼ਨ ਦੇ ਸ਼ਿਕਾਇਤ ਨਿਵਾਰਨ ਕੇਂਦਰ ਵੱਲੋਂ 99.70 ਫੀਸਦੀ ਸ਼ਿਕਾਇਤਾਂ ਦਾ ਕੀਤਾ ਗਿਆ ਨਿਪਟਾਰਾ

By : BALJINDERK

Published : Feb 22, 2025, 6:34 pm IST
Updated : Feb 22, 2025, 6:34 pm IST
SHARE ARTICLE
ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀਹਰਦੀਪ ਸਿੰਘ ਮੁੰਡੀਆ
ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀਹਰਦੀਪ ਸਿੰਘ ਮੁੰਡੀਆ

Punjab News : ਸੂਬਾ ਵਾਸੀਆਂ ਨੂੰ ਬਿਹਤਰ, ਕੁਸ਼ਲ ਤੇ ਪਾਰਦਰਸ਼ੀ ਸੇਵਾਵਾਂ ਦੇਣ ਲਈ ਸੂਬਾ ਸਰਕਾਰ ਵਚਨਬੱਧ: ਮੁੰਡੀਆ

Punjab News in Punjabi : ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਸੂਬਾ ਵਾਸੀਆਂ ਨੂੰ ਬਿਹਤਰ, ਕੁਸ਼ਲ, ਸੁਖਾਲੀਆਂ ਤੇ ਪਾਰਦਰਸ਼ੀ ਸੇਵਾਵਾਂ ਦੇਣ ਦੀ ਵਚਨਬੱਧ ਉਤੇ ਚੱਲਦਿਆਂ ਜਲ ਸਪਲਾਈ ਤੇ ਸੈਨੀਟੇਸ਼ਨ ਦੇ ਸ਼ਿਕਾਇਤ ਨਿਵਾਰਨ ਕੇਂਦਰ ਵੱਲੋਂ 99.70 ਫੀਸਦੀ ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਗਿਆ ਹੈ।

ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀਹਰਦੀਪ ਸਿੰਘ ਮੁੰਡੀਆ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਵਿੱਚ ਪਿਛਲੇ ਲੰਬੇ ਸਮੇਂ ਤੋਂ ਵਿਭਾਗ ਵੱਲੋਂ ਸ਼ਿਕਾਇਤ ਨਿਵਾਰਨ ਕੇਂਦਰ ਦੀ ਸਥਾਪਨਾ ਕੀਤੀ ਗਈ ਹੋਈ ਹੈ ਜਿਸ ਵਿੱਚ 31 ਜਨਵਰੀ 2025 ਤੱਕ 1,38,331 ਸ਼ਿਕਾਇਤਾਂ ਪ੍ਰਾਪਤ ਹੋਈਆਂ ਸਨ ਅਤੇ ਉਨ੍ਹਾਂ ਵਿੱਚੋਂ ਹੁਣ ਤੱਕ 99.70 ਫੀਸਦੀ ਸ਼ਿਕਾਇਤਾਂ ਦਾ ਸਫਲਤਾਪੂਰਵਕ ਨਿਪਟਾਰਾ ਕੀਤਾ ਗਿਆ ਸੀ।

ਸ. ਮੁੰਡੀਆ ਨੇ ਅੱਗੇ ਕਿਹਾ ਕਿ ਸੂਬੇ ਦੇ ਵਸਨੀਕਾਂ ਨੂੰ ਬਿਨਾਂ ਕਿਸੇ ਰੁਕਾਵਟ ਦੇ 24x7 ਟੋਲ-ਫਰੀ ਨੰਬਰ 1800-180-2468 ਰਾਹੀਂ ਆਪਣੀਆਂ ਸ਼ਿਕਾਇਤਾਂ ਦਰਜ ਕਰਵਾ ਸਕਦੇ ਹਨ ਅਤੇ ਉਨ੍ਹਾਂ ਦੇ ਤੁਰੰਤ ਨਿਪਟਾਰੇ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ। ਖਪਤਕਾਰ ਸੈਂਟਰ 'ਤੇ ਕਾਲ ਕਰਕੇ ਆਪਣੀਆਂ ਸ਼ਿਕਾਇਤਾਂ ਦੀ ਸਥਿਤੀ ਬਾਰੇ ਪਤਾ ਸਕਦੇ ਹਨ ਅਤੇ ਉਨ੍ਹਾਂ ਦੀ ਤਸੱਲੀ ਹੋਣ 'ਤੇ ਹੀ ਸ਼ਿਕਾਇਤਾਂ ਨੂੰ ਨਿਪਟਾਇਆ ਜਾਂਦਾ ਹੈ।

ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਨੇ ਕਿਹਾ ਕਿ ਪੇਂਡੂ ਵੱਸੋਂ ਨੂੰ ਸਾਫ ਪੀਣ ਵਾਲੇ ਪਾਣੀ ਦੀ ਸਹੂਲਤ ਤੇ ਸੈਨੀਟੇਸ਼ਨ ਸੇਵਾਵਾਂ ਦੇਣ ਲਈ ਵਿਭਾਗ ਨਿਰੰਤਰ ਕੰਮ ਕਰ ਰਿਹਾ ਹੈ। ਲੋਕਾਂ ਨਾਲ ਸਿੱਧਾ ਰਾਬਤਾ ਰੱਖ ਕੇ ਫੀਡਬੈਕ ਵੀ ਹਾਸਲ ਕੀਤੀ ਜਾ ਰਹੀ ਹੈ ਤੇ ਸ਼ਿਕਾਇਤਾਂ ਦਾ ਵੀ ਨਿਪਟਾਰਾ ਤੁਰੰਤ ਕੀਤਾ ਜਾ ਰਿਹਾ ਹੈ।

(For more news apart from  99.70 percent complaints were settled by Complaint Redressal Center Water Supply and Sanitation News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement