ਸੰਯੁਕਤ ਕਿਸਾਨ ਮੋਰਚਾ ਨੇ ਸਾਰੀਆਂ ਫਸਲਾਂ ਦੀ ਸਵਾਮੀਨਾਥਨ ਫਾਰਮੂਲੇ ਤਹਿਤ MSP 'ਤੇ ਖ੍ਰੀਦ ਦਾ ਗਾਰੰਟੀ ਕਾਨੂੰਨ ਬਣਾਉਣ ਦੀ ਕੀਤੀ ਮੰਗ
Published : Feb 22, 2025, 2:18 pm IST
Updated : Feb 22, 2025, 2:18 pm IST
SHARE ARTICLE
United Kisan Morcha demands law to guarantee purchase of all crops at MSP under Swaminathan formula
United Kisan Morcha demands law to guarantee purchase of all crops at MSP under Swaminathan formula

MSP ਤੇ ਅੰਸ਼ਕ ਖ੍ਰੀਦ ਦਾ ਕਿਸੇ ਵੀ ਤਰ੍ਹਾਂ ਦਾ ਕਿਸਾਨ ਵਿਰੋਧੀ ਸਮਝੌਤਾ ਪ੍ਰਵਾਨ ਨਹੀ ਕੀਤਾ ਜਾਵੇਗਾ

ਚੰਡੀਗੜ੍ਹ : ਸੰਯੁਕਤ ਕਿਸਾਨ ਮੋਰਚਾ ਦੇ ਪੰਜਾਬ ਚੈਪਟਰ ਨੇ ਐਮਰਜੈਂਸੀ ਆਨਲਾਈਨ ਮੀਟਿੰਗ ਕਰਕੇ ਇੱਕ ਵਾਰ ਮੁੜ ਦੁਹਰਾਇਆ ਹੈ ਕਿ ਐਸ ਕੇ ਐਮ ਸਾਰੀਆਂ ਫਸਲਾਂ ਦੀ ਸਵਾਮੀਨਾਥਨ ਫਾਰਮੂਲੇ ਤਹਿਤ ਐਮ ਐਸ ਪੀ ਤੇ ਖ੍ਰੀਦ ਦੀ ਗਾਰੰਟੀ ਦਾ ਕਾਨੂੰਨ ਦੀ ਮੰਗ ਤੋਂ ਪਿੱਛੇ ਨਹੀ ਹਟੇਗਾ।

ਵਰਣਨਯੋਗ ਹੈ ਕਿ ਬੀਤੇ ਦਿਨੀਂ ਸੰਯੁਕਤ ਕਿਸਾਨ ਮੋਰਚਾ ਗੈਰ ਸਿਆਸੀ ਦੇ ਬੁਲਾਰੇ ਅਭਿਮੰਨਿਊ ਕੋਹਾੜ ਦੀ ਇੱਕ ਆਡੀਓ ਵਾਇਰਲ ਹੋਈ ਹੈ ਜਿਸ ਵਿੱਚ ਉਨ੍ਹਾਂ ਨੇ ਕੇਂਦਰ ਸਰਕਾਰ ਨਾਲ ਐਮ ਐਸ ਪੀ ਤੇ ਖ੍ਰੀਦ ਗਾਰੰਟੀ ਕਾਨੂੰਨ ਅਤੇ ਹੋਰ ਕਿਸਾਨ ਮੰਗਾਂ ਨੂੰ ਲੈਕੇ ਚੱਲ ਰਹੀ ਗੱਲਬਾਤ ਦੇ ਸੰਦਰਭ ਵਿੱਚ  25-30% ਦੀ ਅੰਸ਼ਕ ਸਰਕਾਰੀ ਖਰੀਦ ਦਾ ਆਰਥਿਕ ਸਿਧਾਂਤ ਪੇਸ਼ ਕਰਦਿਆਂ ਦਲੀਲ ਦਿੱਤੀ ਹੈ ਕਿ ਇਸ ਢੰਗ ਨਾਲ ਕਿਸਾਨਾਂ ਨੂੰ ਐਮ ਐਸ ਪੀ ਮਿਲ ਜਾਵੇਗਾ।    ਸੰਯੁਕਤ ਕਿਸਾਨ ਮੋਰਚਾ ਨੇ  ਫਸਲਾਂ ਦੀ 25-30% ਅੰਸ਼ਕ ਸਰਕਾਰੀ ਖਰੀਦ ਦੀ ਗਾਰੰਟੀ ਕਾਨੂੰਨ ਦੀ ਸਾਹਮਣੇ ਆਈ ਇਸ ਕਨਸੋਅ ਨੂੰ ਮੁਢੋ ਸੁਢੋ ਰੱਦ ਕਰਦਿਆਂ ਦੁਹਰਾਇਆ ਹੈ ਕਿ ਐਸ ਕੇ ਐਮ ਸਾਰੀਆਂ ਫਸਲਾਂ ਦੀ ਸਮੁੱਚੀ ਪੈਦਾਵਾਰ ਦਾ ਸਵਾਮੀਨਾਥਨ ਫਾਰਮੂਲੇ ਸੀ2+50% ਨਾਲ ਐਮ ਐਸ ਪੀ ਤੇ ਖ੍ਰੀਦ ਦਾ ਗਾਰੰਟੀ ਕਾਨੂੰਨ ਬਣਾਉਣ ਦੀ ਮੰਗ ਕਰ ਰਿਹਾ ਹੈ  ਐਸ ਕੇ ਐਮ ਦੇ ਆਗੂਆਂ ਨੇ ਕੇਂਦਰ ਸਰਕਾਰ ਨਾਲ ਗੱਲਬਾਤ ਕਰ ਰਹੀਆਂ ਕਿਸਾਨ ਜੱਥੇਬੰਦੀਆਂ ਨੂੰ ਇਸ ਸਬੰਧੀ ਸਾਵਧਾਨੀ ਵਰਤਣ ਦੀ ਅਪੀਲ ਕੀਤੀ ਹੈ।

   ਸੰਯੁਕਤ ਕਿਸਾਨ ਮੋਰਚਾ ਨੇ ਸਪੱਸ਼ਟ ਕੀਤਾ ਹੈ ਕਿ ਕਿਸੇ ਵੀ ਤਰ੍ਹਾਂ ਦੀ ਅੰਸ਼ਕ ਖ੍ਰੀਦ ਦਾ ਸਮਝੌਤਾ ਕਾਰਪੋਰੇਟ ਘਰਾਣਿਆਂ ਦਾ ਪੱਖ ਪੂਰਨ ਵਾਲਾ ਸਮਝੌਤਾ ਹੋਵੇਗਾ। ਸੰਯੁਕਤ ਕਿਸਾਨ ਮੋਰਚਾ ਨੇ ਜ਼ੋਰ ਦੇ ਕੇ ਕਿਹਾ ਹੈ ਕਿ ਪੰਜਾਬ ਅਤੇ ਹਰਿਆਣਾ ਵਿੱਚ ਕਣਕ ਅਤੇ ਝੋਨੇ ਦਾ ਦਾਣਾ ਦਾਣਾ ਸਰਕਾਰ ਵੱਲੋਂ ਐਮ ਐਸ ਪੀ ਤੇ ਖ੍ਰੀਦਣ ਦੀ ਵਿਵਸਥਾ ਕਾਰਨ ਹੀ ਦੋਵੇਂ ਸੂਬਿਆਂ ਦੇ ਕਿਸਾਨਾਂ ਨੂੰ ਐਮ ਐਸ ਪੀ ਮਿਲ ਰਹੀ ਹੈ ਕਿਸੇ ਵੀ ਤਰ੍ਹਾਂ ਦੀ ਅੰਸ਼ਕ ਖ੍ਰੀਦ ਦਾ ਸਮਝੌਤਾ ਕਿਸਾਨ ਵਿਰੋਧੀ ਸਮਝੌਤਾ ਹੋਵੇਗਾ ਜਿਸ ਨੂੰ ਸੰਯੁਕਤ ਕਿਸਾਨ ਮੋਰਚਾ ਅਤੇ ਕਿਸਾਨ ਹਰਗਿਜ਼ ਪ੍ਰਵਾਨ ਨਹੀ ਕਰਨਗੇ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement