ਮੁਅੱਤਲ DIG ਹਰਚਰਨ ਸਿੰਘ ਭੁੱਲਰ ਤੇ ਕ੍ਰਿਸ਼ਨੂੰ ਸ਼ਾਰਦਾ ਦੀਆਂ ਹੋਰ ਵਧ ਸਕਦੀਆਂ ਹਨ ਮੁਸ਼ਕਿਲਾਂ

By : JAGDISH

Published : Feb 22, 2026, 9:11 am IST
Updated : Feb 22, 2026, 9:11 am IST
SHARE ARTICLE
The problems of suspended DIG Harcharan Singh Bhullar and Krishna Sharda may increase further.
The problems of suspended DIG Harcharan Singh Bhullar and Krishna Sharda may increase further.

ਭੁੱਲਰ ਅਤੇ ਸ਼ਾਰਦਾ ਦੇ ਜ਼ਬਤ ਕੀਤੇ ਮੋਬਾਇਲ ਫ਼ੋਨਾਂ ਨੇ ਖੋਲ੍ਹੇ ਕਈ ਭੇਤ, ਅਗਲੀ ਸੁਣਵਾਈ 13 ਮਾਰਚ ਨੂੰ

ਚੰਡੀਗੜ੍ਹ : ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਘਿਰੇ ਮੁਅੱਤਲ ਪੰਜਾਬ ਪੁਲਿਸ ਦੇ ਡੀ.ਆਈ.ਜੀ. ਹਰਚਰਨ ਸਿੰਘ ਭੁੱਲਰ ਅਤੇ ਉਹਨਾਂ ਦੇ ਸਾਥੀ ਕ੍ਰਿਸ਼ਨੂ ਸ਼ਾਰਦਾ ਦੀਆਂ ਮੁਸ਼ਕਲਾਂ ਹੋਰ ਵਧ ਸਕਦੀਆਂ ਹਨ । ਸੀ.ਬੀ.ਆਈ. ਨੇ ਚੰਡੀਗੜ੍ਹ ਅਦਾਲਤ ਨੂੰ ਦੱਸਿਆ ਹੈ ਕਿ ਉਹ ਉਹਨਾਂ ਹੋਰ ਅਧਿਕਾਰੀਆਂ ਦੀ ਭੂਮਿਕਾ ਦੀ ਸੁਤੰਤਰ ਤੌਰ 'ਤੇ ਜਾਂਚ ਕਰ ਰਹੀ ਹੈ ਜਿਨ੍ਹਾਂ ਦੇ ਨਾਮ, ਚੈਟ ਅਤੇ ਸ਼ੱਕੀ ਲੈਣ-ਦੇਣ ਦੇ ਰਿਕਾਰਡ ਮੁਲਜ਼ਮਾਂ ਦੇ ਜ਼ਬਤ ਕੀਤੇ ਮੋਬਾਈਲ ਫੋਨਾਂ ਵਿੱਚੋਂ ਮਿਲੇ ਹਨ।

ਸੀ.ਬੀ.ਆਈ. ਵੱਲੋਂ ਅਦਾਲਤ ਵਿੱਚ ਪੇਸ਼ ਕੀਤੀ ਸਪਲੀਮੈਂਟਰੀ ਚਾਰਜਸ਼ੀਟ ਅਨੁਸਾਰ ਜਾਂਚ ਦੌਰਾਨ ਭੁੱਲਰ ਦੇ ਦੋ ਅਤੇ ਸ਼ਾਰਦਾ ਦਾ ਇੱਕ ਮੋਬਾਈਲ ਫੋਨ ਜ਼ਬਤ ਕੀਤਾ ਗਿਆ ਸੀ । ਇਹਨਾਂ ਫੋਨਾਂ ਦੇ ਵਿਸ਼ਲੇਸ਼ਣ ਤੋਂ ਕਈ ਅਜਿਹੀਆਂ ਚੈਟਾਂ ਸਾਹਮਣੇ ਆਈਆਂ ਹਨ ਜੋ ਹੋਰ ਸਰਕਾਰੀ ਮੁਲਾਜ਼ਮਾਂ ਅਤੇ ਨਿੱਜੀ ਵਿਅਕਤੀਆਂ ਨਾਲ ਜੁੜੇ ਰਿਸ਼ਵਤਖੋਰੀ ਦੇ ਸ਼ੱਕੀ ਮਾਮਲਿਆਂ ਵੱਲ ਇਸ਼ਾਰਾ ਕਰਦੀਆਂ ਹਨ।  ਮੁਲਜ਼ਮ ਕ੍ਰਿਸ਼ਨੂ ਸ਼ਾਰਦਾ ਦੀ ਰਿਹਾਇਸ਼ ਤੋਂ ਮਿਲੀ ਇੱਕ ਡਾਇਰੀ ਅਤੇ ਹੋਰ ਦਸਤਾਵੇਜ਼ਾਂ ਤੋਂ ਪਤਾ ਲੱਗਾ ਹੈ ਕਿ ਉਹ ਚੰਡੀਗੜ੍ਹ ਦੇ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀਆਂ ਤੋਂ ਰਿਸ਼ਵਤ ਦੇ ਬਦਲੇ ਨਾਜਾਇਜ਼ ਫਾਇਦੇ ਦਿਵਾਉਣ ਦਾ ਕੰਮ ਕਰਦਾ ਸੀ।

ਡੀ.ਆਈ.ਜੀ. ਭੁੱਲਰ ਦੇ ਵਟਸਐਪ ਚੈਟ ਤੋਂ ਖੁਲਾਸਾ ਹੋਇਆ ਹੈ ਕਿ ਉਹ ਨਿੱਜੀ ਵਿਅਕਤੀਆਂ ਨਾਲ ਸਬੰਧ ਕੇਸਾਂ ਦੀ ਗੁਪਤ ਜਾਣਕਾਰੀ ਸਾਂਝੀ ਕਰ ਰਿਹਾ ਸੀ । ਇਸ ਤੋਂ ਇਲਾਵਾ ਉਹ ਅਦਾਲਤੀ ਕਾਰਵਾਈਆਂ 'ਤੇ ਨਜ਼ਰ ਰੱਖਣ ਅਤੇ ਜਾਂਚ ਪ੍ਰਕਿਰਿਆ ਨੂੰ ਪ੍ਰਭਾਵਿਤ ਕਰਨ ਦੀ ਕੋਸ਼ਿਸ਼ ਵਿੱਚ ਵੀ ਸ਼ਾਮਲ ਸੀ।  ਹਾਲਾਂਕਿ ਮੌਜੂਦਾ ਮਾਮਲੇ ਨਾਲ ਸਿੱਧਾ ਜੁੜਿਆ ਕੋਈ ਨਵਾਂ ਦੋਸ਼ੀ ਸਬੂਤ ਸਾਹਮਣੇ ਨਹੀਂ ਆਇਆ, ਪਰ ਫੋਨਾਂ ਤੋਂ ਮਿਲੇ ਡਾਟਾ ਦੇ ਅਧਾਰ 'ਤੇ ਹੋਰਨਾਂ ਅਧਿਕਾਰੀਆਂ ਵਿਰੁੱਧ ਜਾਂਚ ਜਾਰੀ ਰੱਖੀ ਜਾ ਰਹੀ ਹੈ।   ਅਦਾਲਤ ਨੇ ਇਸ ਮਾਮਲੇ ਦੀ ਅਗਲੀ ਸੁਣਵਾਈ 13 ਮਾਰਚ ਲਈ ਤੈਅ ਕੀਤੀ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement