ਮਹਿੰਦੀਪੁਰ ਦੇ ਗੁਰਦੁਆਰੇ ’ਚੋਂ 9 ਗੁਟਕਾ ਸਾਹਿਬ ਚੋਰੀ ਕਰਕੇ ਕੀਤੀ ਬੇਅਦਬੀ, ਘਟਨਾ ਸੀਸੀਟੀਵੀ ’ਚ ਕੈਦ
Published : Mar 22, 2019, 7:11 pm IST
Updated : Mar 22, 2019, 7:11 pm IST
SHARE ARTICLE
Gutka Sahib Sacrilege
Gutka Sahib Sacrilege

ਪਿੰਡ ਦਾ ਹੀ ਨੌਜਵਾਨ ਨਿਕਲਿਆ ਦੋਸ਼ੀ, ਘਟਨਾ ਸੀਸੀਟੀਵੀ ਕੈਮਰਿਆਂ ਵਿਚ ਹੋਈ ਕੈਦ

ਖੇਮਕਰਨ : ਖੇਮਕਰਨ ਦੇ ਨੇੜੇ ਪੈਂਦੇ ਪਿੰਡ ਮਹਿੰਦੀਪੁਰ ਦੇ ਗੁਰਦੁਆਰਾ ਸਾਹਿਬ ਵਿਚੋਂ ਗਟਕੇ ਸਾਹਿਬ ਚਰੀ ਕਰਕੇ ਬੇਅਦਬੀ ਕਰਨ ਦੀ ਖ਼ਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਕੁਝ ਗੁਟਕਾ ਸਾਹਿਬ ਹੇਠਾਂ ਜ਼ਮੀਨ ਉਤੇ ਡਿੱਗੇ ਮਿਲੇ ਅਤੇ ਕੁਝ ਗੁਟਕਾ ਸਾਹਿਬ ਦੋਸ਼ੀ ਅਪਣੀ ਕੋਟੀ ਵਿਚ ਲੁਕਾ ਕੇ ਲੈ ਗਿਆ। ਗਿਣਤੀ ਕਰਨ ਤੋਂ ਬਾਅਦ ਪਤਾ ਲੱਗਿਆ ਕਿ 9 ਗੁਟਕਾ ਸਾਹਿਬ ਘੱਟ ਸਨ।

ਗੁਰਦੁਆਰਾ ਦਸ਼ਮੇਸ਼ ਦਰਬਾਰ ਮਹਿੰਦੀਪੁਰ ਦੇ ਗ੍ਰੰਥੀ ਲਵਪ੍ਰੀਤ ਸਿੰਘ ਨੇ ਪੁਲਿਸ ਨੂੰ ਦਿਤੇ ਬਿਆਨ ਵਿਚ ਦੱਸਿਆ ਕਿ ਕੱਲ੍ਹ ਉਸ ਨੇ ਗੁਰਦੁਆਰਾ ਸਾਹਿਬ ਵਿਖੇ ਗੁਟਕਾ ਸਾਹਿਬ ਦਜੀ ਘੱਟ ਗਿਣਤੀ ਲੱਗਣ ਕਰਕੇ ਗੁਰਦੁਆਰਾ ਸਾਹਿਬ ਦੇ ਕੈਂਪਸ ਵਿਚ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਰਿਕਾਡਿੰਗ ਚੈੱਕ ਕੀਤੀ ਤਾਂ ਵੇਖਿਆ ਕਿ ਪਿੰਡ ਦਾ ਹੀ ਨੌਜਵਾਨ ਸੁਰਜੀਤ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਮਹਿੰਦੀਪੁਰ ਗੁਟਕਾ ਸਾਹਿਬ ਚੋਰੀ ਕਰ ਰਿਹਾ ਹੈ।

ਇਸ ਸਬੰਧੀ ਥਾਣਾ ਖੇਮਕਰਨ ਦੀ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਮਾਮਲੇ ਦੀ ਜਾਂਚ ਕੀਤੀ ਅਤੇ ਉਕਤ ਵਿਅਕਤੀ ਵਿਰੁਧ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿਤੀ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement