ਕੋਰੋਨਾ ਵਾਇਰਸ : ਇਹ ਸਮਾਜ ਸੇਵੀ ਲੋਕਾਂ ਨੂੰ ਮੁਫਤ ਵੰਡ ਰਹੇ ਨੇ ਘਰੇਲੂ ਸੈਨੇਟਾਈਜ਼ਰ
Published : Mar 22, 2020, 3:37 pm IST
Updated : Mar 22, 2020, 3:37 pm IST
SHARE ARTICLE
File Photo
File Photo

ਉਨ੍ਹਾਂ ਕਿਹਾ ਕਿ ਕੋਰੋਨਾ ਦਾ ਕਹਿਰ ਵਧਦਾ ਜਾ ਰਿਹਾ ਹੈ ਤੇ ਅਜਿਹੇ ਹਾਲਾਤ 'ਚ ਮੈਡੀਕਲ ਸਟੋਰ ਜ਼ਰੂਰੀ ਵਸਤੂਆਂ ਨੂੰ ਮਹਿੰਗੇ ਭਾਅ 'ਚ ਵੇਚ ਰਹੇ ਹਨ

ਬਠਿੰਡਾ: ਕੋਰੋਨਾ ਦਾ ਕਹਿਰ ਦੇਸ਼ ਦੁਨੀਆ 'ਚ ਫੈਲਦਾ ਜਾ ਰਿਹਾ ਹੈ। ਜਿਥੇ ਕਈ ਜਗ੍ਹਾ ਪੰਜਾਬ 'ਚ ਮਾਸਕ ਤੇ ਹੈਂਡ ਸੈਨੇਟਾਈਜ਼ਰ ਦੀ ਕਾਲਾ ਬਾਜ਼ਾਰੀ ਦੇ ਮਾਮਲੇ ਸਾਹਮਣੇ ਆਏ ਹਨ ਉੱਥੇ ਹੀ ਕੁਝ ਸਮਾਜਸੇਵੀ ਲੋੜਵੰਦ ਵਸਤੂਆਂ ਨੂੰ ਘਰ 'ਚ ਤਿਆਰ ਕਰ ਲੋਕਾਂ ਨੂੰ ਸੈਨੇਟਾਈਜ਼ਰ ਬਣਾ ਕੇ ਫਰੀ ਵੰਡ ਰਹੇ ਹਨ।

File PhotoFile Photo

ਅਜਿਹਾ ਹੀ ਇੱਕ ਮਾਮਲਾ ਜ਼ਿਲ੍ਹਾ ਬਠਿੰਡਾ ਤੋਂ ਆਇਆ ਹੈ। ਇੱਥੇ ਸਮਾਜ ਸੇਵੀ ਗੁਰਵਿੰਦਰ ਸ਼ਰਮਾ ਨੇ ਕਿਹਾ ਕਿ ਉਹ ਲੋਕਾਂ ਨੂੰ ਸੁਰੱਖਿਅਤ ਰੱਖਣ ਲਈ ਆਪ ਸੈਨੇਟਾਈਜ਼ਰ ਤਿਆਰ ਕਰ ਰਹੇ ਹਨ।

File PhotoFile Photo

ਉਨ੍ਹਾਂ ਕਿਹਾ ਕਿ ਕੋਰੋਨਾ ਦਾ ਕਹਿਰ ਵਧਦਾ ਜਾ ਰਿਹਾ ਹੈ ਤੇ ਅਜਿਹੇ ਹਾਲਾਤ 'ਚ ਮੈਡੀਕਲ ਸਟੋਰ ਜ਼ਰੂਰੀ ਵਸਤੂਆਂ ਨੂੰ ਮਹਿੰਗੇ ਭਾਅ 'ਚ ਵੇਚ ਰਹੇ ਹਨ। ਸ਼ਰਮਾ ਨੇ ਕਿਹਾ ਕਿ ਬਹੁਤ ਸਾਰੇ ਲੋਕ ਅਜਿਹੇ ਵੀ ਹੁੰਦੇ ਹਨ ਜੋ ਇਹ ਹੈਂਡ ਸੈਨੇਟਾਈਜ਼ਰ ਖਰੀਦ ਨਹੀਂ ਸਕਦੇ।

ਅਜਿਹੇ ਲੋਕਾਂ ਨੂੰ ਉਨ੍ਹਾਂ ਦੇ ਸਮਾਜ ਸੇਵੀ ਮੁਫ਼ਤ ਸੈਨੇਟਾਈਜ਼ਰ ਵੰਡਣਗੇ। ਉਨ੍ਹਾਂ ਸਾਰੇ ਲੋਕਾਂ ਨੂੰ ਸੈਨੇਟਾਈਜ਼ਰ ਦੀ ਵਰਤੋਂ ਕਰਨ ਦੀ ਅਪੀਲ ਵੀ ਕੀਤੀ ਹੈ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement