ਕਰਫਿਊ ਕਾਰਨ ਲਾੜੀ ਦੇ ਘਰ ਇਕ ਦਿਨ ਪਹਿਲਾਂ ਹੀ ਬਾਰਾਤ ਲੈ ਕੇ ਪਹੁੰਚਿਆ ਲਾੜਾ
Published : Mar 22, 2020, 3:04 pm IST
Updated : Mar 30, 2020, 11:48 am IST
SHARE ARTICLE
File Photo
File Photo

ਮਿਲੀ ਜਾਣਕਾਰੀ ਅਨੁਸਾਰ ਉਕਤ ਲਾੜੇ ਦਾ ਵਿਆਹ 22 ਮਾਰਚ ਨੂੰ ਹੋਣਾ ਤੈਅ ਹੋਇਆ ਸੀ, ਜੋ ਫਿਰੋਜ਼ਪੁਰ ਦੇ ਪਿੰਡ ਭੱਖੜਾ ਦਾ ਰਹਿਣ ਵਾਲਾ ਹੈ।

ਚੰਡੀਗੜ੍ਹ - ਕੋਰੋਨਾ ਵਾਇਰਸ ਦਾ ਕਹਿਰ ਹਰ ਪਾਸੇ ਦੇਖਣ ਨੂੰ ਮਿਲ ਰਿਹਾ ਹੈ, ਜਿਸ ਕਾਰਨ ਕਈ ਲੋਕ ਇਸ ਦੀ ਲਪੇਟ ’ਚ ਆ ਰਹੇ ਹਨ। ਇਸ ਵਾਇਰਸ ਤੋਂ ਬਚਣ ਦੇ ਲਈ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਜਨਤਾ ਕਰਫਿਊ ਲਾਉਣ ਦਾ ਐਲਾਨ ਕੀਤਾ ਗਿਆ ਹੈ। ਮੋਦੀ ਵਲੋਂ ਜਨਤਾ ਕਰਫਿਊ ਲਾਉਣ ਦਾ ਐਲਾਨ ਕਰਨ ਤੋਂ ਬਾਅਦ ਫਿਰੋਜ਼ਪੁਰ ਦੇ ਸਰਹੱਦੀ ਪਿੰਡ ’ਚ ਰਹਿਣ ਵਾਲਾ ਲਾੜਾ 22 ਮਾਰਚ ਨੂੰ ਬਰਾਤ ਲਿਜਾਣ ਦੀ ਥਾਂ ਜਨਤਾ ਕਰਫਿਊ ਨੂੰ ਦੇਖਦੇ ਹੋਏ 1 ਦਿਨ ਪਹਿਲਾਂ ਹੀ ਲਾੜੀ ਦੇ ਘਰ ਬਰਾਤ ਲੈ ਕੇ ਪਹੁੰਚ ਗਿਆ।

MarriageMarriage

ਮਿਲੀ ਜਾਣਕਾਰੀ ਅਨੁਸਾਰ ਉਕਤ ਲਾੜੇ ਦਾ ਵਿਆਹ 22 ਮਾਰਚ ਨੂੰ ਹੋਣਾ ਤੈਅ ਹੋਇਆ ਸੀ, ਜੋ ਫਿਰੋਜ਼ਪੁਰ ਦੇ ਪਿੰਡ ਭੱਖੜਾ ਦਾ ਰਹਿਣ ਵਾਲਾ ਹੈ। ਉਕਤ ਨੌਜਵਾਨ ਦੀ ਬਰਾਤ ਸੁਲਤਾਨ ਵਾਲਾ ਵਿਖੇ ਜਾਣੀ ਸੀ। ਕਰਫਿਊ ਦੇ ਐਲਾਨ ਤੋਂ ਬਾਅਦ ਉਹ ਇਕ ਦਿਨ ਪਹਿਲਾਂ ਬਾਰਾਤ ਲੈ ਕੇ ਲਾੜੀ ਦੇ ਘਰ ਪਹੁੰਚ ਗਿਆ ਅਤੇ ਲਾੜੀ ਦੇ ਪਰਿਵਾਰ ਵਾਲਿਆਂ ਨੇ ਵੀ ਵਿਆਹ ਦੀਆਂ ਰਸਮਾਂ ਕਰਨ ਤੋਂ ਬਾਅਦ ਲਾੜੀ ਨੂੰ ਲਾੜੇ ਨਾਲ ਤੋਰ ਦਿੱਤਾ।

Janta CurfewJanta Curfew

ਕੋਰੋਨਾ ਵਾਇਰਸ ਕਾਰਨ ਖਰਾਬ ਹੋ ਰਹੇ ਮਾਹੌਲ ਦੇ ਕਾਰਨ ਮੋਦੀ ਵਲੋਂ ਕਰਫਿਊ ਦਾ ਐਲਾਨ ਕਰ ਦਿੱਤਾ ਗਿਆ।  ਦੱਸ ਦਈਏ ਕਿ ਜ਼ਿੰਦਗੀ 'ਚ ਵਿਆਹ ਦਾ ਦਿਨ ਬਹੁਤ ਹੀ ਅਹਿਮ ਹੁੰਦਾ ਹੈ ਅਤੇ ਅੱਜ ਦੇ ਸਮੇਂ 'ਚ ਹਰ ਕੋਈ ਆਪਣੇ ਵਿਆਹ ਨੂੰ ਯਾਦਗਾਰ ਬਣਾਉਣ ਲਈ ਕੁਝ ਨਾ ਕੁਝ ਵੱਖਰਾ ਕਰ ਰਿਹਾ ਹੈ। ਇਸ ਵਿਆਹ ਤੋਂ ਪਹਿਲਾਂ ਬਹੁਤ ਸਾਰੇ ਅਜਿਹੇ ਵਿਆਹ ਵੀ ਹੋਏ ਹਨ, ਜਿਨ੍ਹਾਂ ਨੇ ਇਕ ਮਿਸਾਲ ਕਾਇਮ ਕੀਤੀ ਸੀ।

MarriageMarriage

ਇਕ ਪਾਸੇ ਜਿੱਥੇ ਕਈ ਆਪਣੇ ਵਿਆਹ ਨੂੰ ਯਾਦਗਾਰ ਬਣਾਉਣ ਲਈ ਵੱਖਰੇ ਤਰੀਕੇ ਨਾਲ ਹੈਲੀਕਾਪਟਰ 'ਤੇ ਲਾੜੀ ਨੂੰ ਵਿਆਹੁਣ ਜਾ ਰਹੇ ਹਨ, ਤਾਂ ਉਥੇ ਹੀ ਕਈ ਲੋਕ ਮਹਿੰਗੀਆਂ ਗੱਡੀਆਂ ਦੀ ਵਰਤੋਂ ਵੀ ਕਰ ਰਹੇ ਹਨ। ਫਰੀਦਕੋਟ ਦੇ ਰਹਿਣ ਵਾਲੇ ਇਕ ਨੌਜਵਾਨ ਨੇ ਸਾਦਾ ਵਿਆਹ ਕਰਕੇ ਨਵੀਂ ਮਿਸਾਲ ਪੇਸ਼ ਕੀਤੀ ਹੈ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement