ਲੁਧਿਆਣਾ ਦੇ ਭਾਜਪਾ ਆਗੂ ਦੀ ਸੁਰੱਖਿਆ 'ਚ ਤਾਇਨਾਤ ਹੈੱਡ ਕਾਂਸਟੇਬਲ ਦੀ ਮੌਤ

By : RIYA

Published : Mar 22, 2021, 3:41 pm IST
Updated : Mar 22, 2021, 6:04 pm IST
SHARE ARTICLE
bjp
bjp

ਜੋਗਿੰਦਰ ਸਿੰਘ ਆਪਣੀ ਏਕੇ 47 ਰਾਈਫਲ ਸਾਫ ਕਰ ਰਿਹਾ ਸੀ ਕਿ ਅਚਾਨਕ ਉਸ ਵਿਚੋਂ ਗੋਲੀ ਚੱਲ ਗਈ

ਲੁਧਿਆਣਾ: ਲੁਧਿਆਣਾ ਦੇ ਵਿੱਚ ਇੱਕ ਵੱਡੀ ਘਟਨਾ ਸਾਹਮਣੇ ਆਈ ਹੈ ਜਿੱਥੇ ਭਾਰਤੀ ਜਨਤਾ ਪਾਰਟੀ ਦੇ ਨੇਤਾ ਅਨਿੱਲ ਸਰੀਨ ਦੇ ਅੰਗ ਰੱਖਿਅਕ ਦੀ ਸ਼ੱਕੀ ਹਾਲਤ ਵਿਚ ਮੌਤ ਹੋ ਗਈ। ਲੁਧਿਆਣਾ ਦੇ ਟੈਗੋਰ ਨਗਰ ਵਿਚ ਅਚਾਨਕ ਗੋਲੀ ਚੱਲਣ ਤੋਂ ਬਾਅਦ ਇਹ ਘਟਨਾ ਵਾਪਰੀ ਹੈ ਮ੍ਰਿਤਕ ਦੀ ਪਛਾਣ ਜੋਗਿੰਦਰ ਸਿੰਘ ਵਜੋਂ ਹੋਈ ਹੈ ਉਹ ਭਾਜਪਾ ਆਗੂ ਅਨਿੱਲ ਸਰੀਨ ਨਾਲ ਬਤੌਰ ਗੰਨਮੈਨ ਤਾਇਨਾਤ ਸੀ।

deadgunman

ਪ੍ਰਾਪਤ ਜਾਣਕਾਰੀ ਅਨੁਸਾਰ ਜੋਗਿੰਦਰ ਸਿੰਘ ਆਪਣੀ ਏਕੇ 47 ਰਾਈਫਲ ਸਾਫ ਕਰ ਰਿਹਾ ਸੀ ਕਿ ਅਚਾਨਕ ਉਸ ਵਿਚੋਂ ਗੋਲੀ ਚੱਲ ਗਈ ਅਤੇ ਜੋਗਿੰਦਰ ਸਿੰਘ ਦੇ ਸਿਰ ਵਿਚ ਜਾ ਲੱਗੀ। ਉਸ ਨੂੰ ਗੰਭੀਰ ਹਾਲਤ ਹਸਪਤਾਲ ਪਹੁੰਚਾਇਆ ਗਿਆ ਜਿੱਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਕਰਾਰ ਦੇ ਦਿੱਤਾ ਸੂਚਨਾ ਮਿਲਦਿਆਂ ਪੁਲਿਸ ਅਧਿਕਾਰੀ ਮੌਕੇ 'ਤੇ ਪਹੁੰਚ ਗਏ। ਪੁਲਿਸ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ। 

policepolice

ਦੱਸਿਆ ਜਾ ਰਿਹਾ ਹੈ ਕਿ ਹਾਦਸਾ ਬਹੁਤ ਭਿਆਨਕ ਸੀ ਜਦੋਂ ਉਹ ਆਪਣੀ ਗੱਲ ਸਾਫ ਕਰ ਰਿਹਾ ਸੀ ਤਾਂ ਅਚਾਨਕ ਗੋਲੀ ਚੱਲ ਪਈ ਅਤੇ ਗੋਲੀ ਉਸ ਦੀ ਠੋਡੀ ਤੋਂ ਹੁੰਦੀ ਹੋਈ ਸਿਰ 'ਚੋਂ ਪਾਰ ਹੋ ਗਈ। ਮ੍ਰਿਤਕ ਹੈੱਡ ਕਾਂਸਟੇਬਲ ਰਾਏਕੋਟ ਵਿਧਾਨਸਭਾ ਹਲਕੇ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ।ਮ੍ਰਿਤਕ ਦੀ ਦੋ ਬੇਟੀਆਂ ਅਤੇ ਇਕ ਬੇਟਾ ਹੈ। ਚੌਕੀ ਇੰਚਾਰਜ ਸਤਨਾਮ ਸਿੰਘ ਨੇ ਦੱਸਿਆ ਕਿ ਉਹ ਬੀਤੇ ਛੇ ਮਹੀਨੇ ਤੋਂ ਅਨਿਲ ਸਰੀਨ ਦੀ ਸੁਰੱਖਿਆ ਚ ਤਾਇਨਾਤ ਸੀ

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement