ਪੁਰਾਣੀ ਪੈਨਸ਼ਨ ਬਹਾਲ ਸੰਘਰਸ਼ ਕਮੇਟੀ ਵੱਲੋਂ ਮਨਪ੍ਰੀਤ ਬਾਦਲ ਦੇ ਦਫ਼ਤਰ ਦਾ ਘਿਰਾਓ
Published : Mar 22, 2021, 11:42 am IST
Updated : Mar 22, 2021, 11:45 am IST
SHARE ARTICLE
protest
protest

ਚੋਣਾਂ ਦੌਰਾਨ ਕੀਤੇ ਵਾਅਦਿਆਂ ਨੂੰ ਯਾਦ ਕਰਵਾਉਣ ਲਈ ਸੌਂਪਿਆ ਮੰਗ ਪੱਤਰ

ਬਠਿੰਡਾ:  ਪੁਰਾਣੀ ਪੈਨਸ਼ਨ ਬਹਾਲ ਸੰਘਰਸ਼ ਕਮੇਟੀ ਦੇ ਸੱਦੇ ਤਹਿਤ ਬਠਿੰਡਾ ਵਿਖੇ ਅੱਜ ਵੱਡੀ ਗਿਣਤੀ ਵਿੱਚ ਮੁਲਾਜ਼ਮਾਂ ਵੱਲੋਂ ਪੰਜਾਬ ਸਰਕਾਰ ਦੇ ਖਿਲਾਫ ਨਾਅਰੇਬਾਜ਼ੀ ਕਰਦੇ ਹੋਏ ਖ਼ਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਦਫ਼ਤਰ ਦਾ ਘਿਰਾਓ ਕੀਤਾ ਗਿਆ। ਬਠਿੰਡਾ ਦੀਆਂ ਸੜਕਾਂ ਉੱਤੇ ਮੁਲਾਜ਼ਮਾਂ ਵੱਲੋਂ ਆਪਣੀਆਂ ਹੱਕੀ ਮੰਗਾਂ ਲਈ ਆਵਾਜ਼ ਬੁਲੰਦ ਕੀਤੀ ਹੈ।

protestprotest

ਜਥੇਬੰਦੀਆਂ ਦੇ ਆਗੂਆਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ  ਪੰਜਾਬ ਸਰਕਾਰ ਕੈਪਟਨ ਅਮਰਿੰਦਰ ਸਿੰਘ ਨੇ ਚੋਣਾਂ 'ਚ ਵਾਅਦਾ ਕੀਤਾ ਸੀ ਕਿ ਜਦ ਸਾਡੀ ਸਰਕਾਰ ਆਏਗੀ ਤਾਂ ਪਹਿਲੀ ਕੈਬਨਿਟ ਮੀਟਿੰਗ ਵਿਚ ਪੁਰਾਣੀ ਪੈਨਸ਼ਨ ਸਕੀਮ ਬਹਾਲ ਕੀਤੀ ਜਾਵੇਗੀ ਪਰ ਹੁਣ ਪੰਜਾਬ ਸਰਕਾਰ ਮੁਲਾਜ਼ਮਾਂ ਦੀਆਂ ਮੰਗਾਂ ਮੰਨਣ ਤੋਂ ਇਨਕਾਰ ਕਰ ਰਹੀ ਹੈ।  

protestprotest

ਇਸ ਦੇ ਨਾਲ ਹੀ  ਖਜ਼ਾਨਾ ਮੰਤਰੀ ਮਨਪ੍ਰੀਤ ਬਾਦਲ ਨੂੰ ਆਪਣੇ ਜਾਏ ਤੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਨਾਜਾਇਜ਼ ਪੈਨਸ਼ਨ ਤਾਂ ਦਿਖਾਈ ਨਹੀਂ ਦੇ ਰਹੀ ਪ੍ਰੰਤੂ ਉਹ ਖਾਲੀ ਖ਼ਜ਼ਾਨੇ ਦਾ ਦੁਹਾਈ ਪਾਉਂਦਿਆਂ ਅਧਿਆਪਕਾਂ ਦੇ  ਹੱਕ ਮਾਰ ਰਹੇ ਹਨ। ਇਹ ਬਰਦਾਸ਼ਤ ਯੋਗ ਨਹੀਂ ਤੇ ਅਧਿਆਪਕ ਆਪਣੀ ਪੁਰਾਣੀ ਪੈਨਸ਼ਨ ਬਹਾਲੀ ਲਈ ਲੜਾਈ ਲੜਦੇ ਰਹਿਣਗੇ।

pensionpension

ਵਿੱਤ ਮੰਤਰੀ ਵੱਲੋਂ ਆਖ਼ਰੀ ਬਜਟ ਵਿੱਚ ਮੁਲਾਜ਼ਮਾਂ ਦੇ ਡੀਏ ਦਾ ਕੋਈ ਜ਼ਿਕਰ ਨਹੀਂ ਕੀਤਾ ,ਨਾ ਹੀ ਪੈਨਸ਼ਨ ਦਾ।  ਹੁਣ ਇਨ੍ਹਾਂ ਦੇ ਹੁਣ ਮੁਖੀ ਰਾਹੁਲ ਗਾਂਧੀ ਤਾਮਿਲ ਨਾਡੂ ਵਿੱਚ ਝੂਠ ਬੋਲ ਰਹੇ ਹਨ ਪ੍ਰਚਾਰ ਦੌਰਾਨ ਕੀ ਅਸੀਂ ਪੁਰਾਣੀ ਪੈਨਸ਼ਨ ਸਕੀਮ ਲੈ ਕੇ ਆਵਾਂਗੇ ਤਾਂ ਅਸੀਂ ਵੀ ਹੁਣ ਸੰਘਰਸ਼ ਕਰਾਂਗੇ ਕਿ ਜਦੋਂ ਤੱਕ ਸਾਡੀਆਂ ਮੰਗਾਂ ਨਹੀਂ ਮੰਨੀਆਂ ਜਾਂਦੀਆਂ। ਹੁਣ  ਲੋਕ ਹੱਕਾਂ ਲਈ ਸੜਕਾਂ ਉੱਤੇ ਉਤਰ ਰਹੇ ਹਨ ਅਤੇ ਬੇਰੁਜ਼ਗਾਰ ਡਾਂਗਾਂ ਖਾਣ ਲਈ ਮਜਬੂਰ ਹਨ ਪ੍ਰੰਤੂ ਅਧਿਆਪਕ ਆਪਣੇ ਹੱਕਾਂ ਦੀ ਬਹਾਲੀ ਤੱਕ ਲੜਾਈ ਲੜਦੇ ਰਹਿਣਗੇ।

protestprotest

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement