ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਖਾਣਾਂ, ਜੇਲ ਅਤੇ ਸੈਰ-ਸਪਾਟਾ ਵਿਭਾਗਾਂ ਦੇ ਕੰਮਕਾਜ ਦਾ ਲਿਆ ਜਾਇਜ਼ਾ
Published : Mar 22, 2022, 11:59 pm IST
Updated : Mar 22, 2022, 11:59 pm IST
SHARE ARTICLE
image
image

ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਖਾਣਾਂ, ਜੇਲ ਅਤੇ ਸੈਰ-ਸਪਾਟਾ ਵਿਭਾਗਾਂ ਦੇ ਕੰਮਕਾਜ ਦਾ ਲਿਆ ਜਾਇਜ਼ਾ

ਚੰਡੀਗੜ੍ਹ, 22 ਮਾਰਚ (ਸ.ਸ.ਸ.) : ਪੰਜਾਬ ਮੰਤਰੀ ਮੰਡਲ ਵਿੱਚ ਅਹੁਦਾ ਸੰਭਾਲਣ ਤੋਂ ਤੁਰੰਤ ਬਾਅਦ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਖਾਣਾਂ, ਜੇਲ੍ਹ ਅਤੇ ਸੈਰ-ਸਪਾਟਾ ਵਿਭਾਗਾਂ ਦੇ ਕੰਮਕਾਜ ਦਾ ਜਾਇਜਾ ਲਿਆ। ਸ੍ਰੀ ਬੈਂਸ ਨੇ ਸਬੰਧਤ ਵਿਭਾਗਾਂ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਵਿਭਾਗਾਂ ਦੇ ਕੰਮਕਾਜ ਵਿੱਚ ਪਾਰਦਰਸਿਤਾ ਲਿਆਉਣ ਅਤੇ ਚੱਲ ਰਹੇ ਕੰਮਾਂ ਨੂੰ ਸੁਚਾਰੂ ਬਣਾਏ ਜਾਣ ਨੂੰ ਯਕੀਨੀ ਬਣਾਉਣ ਲਈ ਸਖਤ ਨਿਰਦੇਸ ਦਿੱਤੇ।
ਮਾਈਨਿੰਗ (ਖਣਨ) ਵਿਭਾਗ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਗੈਰ-ਕਾਨੂੰਨੀ ਮਾਈਨਿੰਗ ਨੂੰ ਰੋਕਣ ਲਈ ਸੂਬੇ ਭਰ ਵਿੱਚ ਖਣਨ ਵਾਲੀਆਂ ਸਾਰੀਆਂ ਕਾਨੂੰਨੀ ਥਾਵਾਂ ਦੀ ਨਿਸਾਨਦੇਹੀ ਕਰਨ। ਉਨ੍ਹਾਂ ਕਿਹਾ ਕਿ ਇਸ ਸਬੰਧੀ ਪੰਜਾਬ ਦੇ ਸਮੂਹ ਡਿਪਟੀ ਕਮਿਸਨਰਾਂ ਨੂੰ ਪੱਤਰ ਵੀ ਭੇਜਿਆ ਜਾ ਰਿਹਾ ਹੈ ਤਾਂ ਜੋ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਯਕੀਨੀ ਬਣਾਈ ਜਾ ਸਕੇ।
ਮੰਤਰੀ ਨੇ ਕਿਹਾ “ਮੈਂ ਛੇ ਮਹੀਨਿਆਂ ਦੇ ਅੰਦਰ ਨਵੀਂ ਮਾਈਨਿੰਗ ਨੀਤੀ ਪੇਸ ਕਰਨ ਜਾ ਰਿਹਾ ਹਾਂ, ਜੋ ਪੰਜਾਬ ਵਿੱਚੋਂ ਗੈਰ-ਕਾਨੂੰਨੀ ਮਾਈਨਿੰਗ ਨੂੰ ਪੂਰੀ ਤਰ੍ਹਾਂ ਖਤਮ ਕਰਨ ਉਤੇ ਕੇਂਦਰਿਤ ਹੋਵੇਗੀ। ਗੈਰ-ਕਾਨੂੰਨੀ ਮਾਈਨਿੰਗ ਨੂੰ ਰੋਕਣ ਨਾਲ ਸੂਬੇ ਦੇ ਖਜਾਨੇ ਵਿੱਚ ਭਾਰੀ ਵਾਧਾ ਹੋਵੇਗਾ ”। ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਮਾਈਨਿੰਗ ਵਾਲੀਆਂ ਥਾਵਾਂ ਦੀ ਰੋਜਾਨਾ ਆਧਾਰ ’ਤੇ ਚੈਕਿੰਗ ਕੀਤੀ ਜਾਵੇਗੀ ਅਤੇ ਸਬੰਧਤ ਜਿਲ੍ਹਿਆਂ ਤੋਂ ਨਿਯਮਤ ਰੂਪ ਵਿੱਚ ਰਿਪੋਰਟ ਲਈ ਜਾਵੇਗੀ। ਉਨ੍ਹਾਂ ਕਿਹਾ ਕਿ ਜੇ ਗੈਰ-ਕਾਨੂੰਨੀ ਮਾਈਨਿੰਗ ਸਬੰਧੀ ਕੋਈ ਵੀ ਸਿਕਾਇਤ ਮਿਲਦੀ ਹੈ ਤਾਂ ਤੁਰੰਤ ਕਾਰਵਾਈ ਨੂੰ ਯਕੀਨੀ ਬਣਾਇਆ ਜਾਵੇਗਾ।
ਜੇਲ੍ਹ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੈਬਨਿਟ ਮੰਤਰੀ ਨੇ ਹਦਾਇਤ ਕੀਤੀ ਕਿ ਜੇਲ੍ਹਾਂ ਵਿੱਚ ਕਿਸੇ ਵੀ ਕਿਸਮ ਦੀ ਤਸਕਰੀ ਨੂੰ ਤੁਰੰਤ ਰੋਕਿਆ ਜਾਵੇ ਅਤੇ ਵਿਭਾਗ ਦੇ ਕੰਮਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਨੂੰ ਕਿਸੇ ਵੀ ਕੀਮਤ ’ਤੇ ਬਰਦਾਸਤ ਨਹੀਂ ਕੀਤਾ ਜਾਵੇਗਾ।
ਹਰਜੋਤ ਸਿੰਘ ਬੈਂਸ ਨੇ ਸੈਰ ਸਪਾਟਾ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪੰਜਾਬ ਵਿੱਚ ਸੈਰ ਸਪਾਟਾ ਗਤੀਵਿਧੀਆਂ ਨੂੰ ਪ੍ਰਫੁੱਲਿਤ ਕਰਨ ਲਈ ਮੌਕੇ ਤਲਾਸੇ ਜਾਣ। ਉਨ੍ਹਾਂ ਅੱਗੇ ਕਿਹਾ ਕਿ ’ਆਪ’ ਸਰਕਾਰ ਦੇ ਏਜੰਡੇ ’ਤੇ ਕਈ ਵੱਡੀਆਂ ਯੋਜਨਾਵਾਂ ਹਨ, ਜੋ ਜਲਦ ਹੀ ਜਮੀਨੀ ਪੱਧਰ ’ਤੇ ਲਾਗੂ ਕੀਤੀਆਂ ਜਾਣਗੀਆਂ।
ਮੀਟਿੰਗ ਵਿੱਚ ਜੇਲ੍ਹ ਵਿਭਾਗ ਦੇ ਪ੍ਰਮੁੱਖ ਸਕੱਤਰ  ਡੀ.ਕੇ. ਤਿਵਾੜੀ, ਮਾਈਨਿੰਗ ਵਿਭਾਗ ਦੇ ਪ੍ਰਮੁੱਖ ਸਕੱਤਰ ਰਾਹੁਲ ਭੰਡਾਰੀ, ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਪ੍ਰਮੁੱਖ ਸਕੱਤਰ  ਹੁਸਨ ਲਾਲ, ਵਧੀਕ ਡੀ.ਜੀ.ਪੀ. (ਜੇਲ੍ਹ ਵਿਭਾਗ) ਪੀ.ਕੇ. ਸਿਨਹਾ, ਵਧੀਕ ਡੀ.ਜੀ.ਪੀ. (ਮਾਈਨਿੰਗ) ਆਰ. ਐਨ. ਢੋਕੇ, ਸੈਰ ਸਪਾਟਾ ਵਿਭਾਗ ਦੇ ਡਾਇਰੈਕਟਰ ਕੇ.ਪੀ. ਬਰਾੜ ਸਮੇਤ ਹੋਰ ਅਧਿਕਾਰੀ ਮੌਜੂਦ ਸਨ। 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement