ਚੋਣ ਕਮਿਸ਼ਨ ਵਲੋਂ ਰਾਜ ਸਭਾ ਚੋਣਾਂ ਲਈ ਡਾ. ਐਸ. ਕਰੁਣਾ ਰਾਜੂ ਆਬਜ਼ਰਵਰ ਨਿਯੁਕਤ
Published : Mar 22, 2022, 12:25 am IST
Updated : Mar 22, 2022, 12:25 am IST
SHARE ARTICLE
image
image

ਚੋਣ ਕਮਿਸ਼ਨ ਵਲੋਂ ਰਾਜ ਸਭਾ ਚੋਣਾਂ ਲਈ ਡਾ. ਐਸ. ਕਰੁਣਾ ਰਾਜੂ ਆਬਜ਼ਰਵਰ ਨਿਯੁਕਤ

ਚੰਡੀਗੜ੍ਹ, 21 ਮਾਰਚ (ਸਸਸ): ਚੋਣ ਕਮਿਸ਼ਨ ਭਾਰਤ (ਈ.ਸੀ.ਆਈ.) ਨੇ 31 ਮਾਰਚ, 2022 ਨੂੰ ਹੋਣ ਵਾਲੀਆਂ ਰਾਜ ਸਭਾ ਚੋਣਾਂ ਲਈ ਡਾ. ਐਸ. ਕਰੁਣਾ ਰਾਜੂ ਮੁੱਖ ਚੋਣ ਅਧਿਕਾਰੀ (ਸੀ.ਈ.ਓ.) ਪੰਜਾਬ ਨੂੰ ਆਬਜ਼ਰਵਰ  ਨਿਯੁਕਤ ਕੀਤਾ ਹੈ। ਚੋਣ ਕਮਿਸ਼ਨ ਭਾਰਤ ਵਲੋਂ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਡਾ. ਰਾਜੂ ਨੂੰ ਸੰਬੋਧਤ ਕੀਤੇ ਪੱਤਰ ਵਿਚ ਕਿਹਾ ਗਿਆ ਹੈ “ਕਮਿਸ਼ਨ ਨੇ ਲੋਕ ਪ੍ਰਤੀਨਿਧਤਾ ਐਕਟ, 1951 ਦੀ ਧਾਰਾ 20ਬੀ  ਤਹਿਤ ਦਿਤੀਆਂ ਸ਼ਕਤੀਆਂ ਦੀ ਵਰਤੋਂ ਕਰਦਿਆਂ ਤੁਹਾਨੂੰ ਉਕਤ ਚੋਣਾਂ ਲਈ ਅਪਣਾ ਆਬਜ਼ਰਵਰ ਨਿਯੁਕਤ ਕਰਨ ਦਾ ਫ਼ੈਸਲਾ ਕੀਤਾ ਹੈ।’’ ਨਾਮਜ਼ਦਗੀ ਦਸਤਾਵੇਜ਼ਾਂ ਦੀ ਪੜਤਾਲ, ਪੋਲਿੰਗ ਅਤੇ ਵੋਟਾਂ ਦੀ ਗਿਣਤੀ ਦੀ ਪ੍ਰਕਿਰਿਆ ਦੌਰਾਨ ਤੁਹਾਨੂੰ ਮੌਜੂਦ ਰਹਿਣ ਦੀ ਲੋੜ ਹੈ ਤਾਂ ਜੋ ਇਹ ਨਿਰੀਖਣ ਕੀਤਾ ਜਾ ਸਕੇ ਕਿ ਕਮਿਸ਼ਨ ਦੇ ਕਾਨੂੰਨ ਅਤੇ ਮੌਜੂਦਾ ਹਦਾਇਤਾਂ ਅਨੁਸਾਰ ਨਿਰਧਾਰਤ ਪ੍ਰਕਿਰਿਆਵਾਂ ਦੀ ਸਖ਼ਤੀ ਨਾਲ ਪਾਲਣਾ ਕੀਤੀ ਗਈ ਹੈ। ਪੱਤਰ ਵਿਚ ਅੱਗੇ ਕਿਹਾ ਗਿਆ ਹੈ ਕਿ ਜੇਕਰ ਕੋਈ ਉਲੰਘਣਾ ਨਜ਼ਰ ਆਉਂਦੀ ਹੈ, ਤਾਂ ਉਸ ਨੂੰ ਤੁਰਤ ਕਮਿਸ਼ਨ ਦੇ ਧਿਆਨ ਵਿਚ ਲਿਆਂਦਾ ਜਾਵੇ ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement