ਕੁਲਵੰਤ ਸਿੰਘ ਬਾਠ ਆਮ ਆਦਮੀ ਪਾਰਟੀ ਦੇ ਹਿਮਾਚਲ ਪ੍ਰਦੇਸ਼ ਦੇ ਸਹਿ ਇੰਚਾਰਜ ਨਿਯੁਕਤ
Published : Mar 22, 2022, 12:16 am IST
Updated : Mar 22, 2022, 12:17 am IST
SHARE ARTICLE
image
image

ਕੁਲਵੰਤ ਸਿੰਘ ਬਾਠ ਆਮ ਆਦਮੀ ਪਾਰਟੀ ਦੇ ਹਿਮਾਚਲ ਪ੍ਰਦੇਸ਼ ਦੇ ਸਹਿ ਇੰਚਾਰਜ ਨਿਯੁਕਤ

ਨੰਗਲ, 21 ਮਾਰਚ (ਕੁਲਵਿੰਦਰ ਭਾਟੀਆ) : ਆਮ ਆਦਮੀ ਪਾਰਟੀ ਵਲੋਂ ਪੰਜਾਬ ਵਿਚ ਸਰਕਾਰ ਬਣਾਉਣ ਪਿੱਛੋਂ ਹੁਣ ਹਿਮਾਚਲ ਪ੍ਰਦੇਸ਼ ਵਿਚ ਵੀ ਸਰਕਾਰ ਬਣਾਉਣ ਲਈ ਤਿਆਰੀਆਂ ਸ਼ੁਰੂ ਕਰ ਦਿਤੀਆਂ ਹਨ। ਇਸੇ ਤਹਿਤ ਅੱਜ ਆਮ ਆਦਮੀ ਪਾਰਟੀ ਵਲੋਂ  ਦੇਸ਼ ਦੇ ਵੱਖ-ਵੱਖ ਸੂਬਿਆਂ ਵਿਚ ਅਪਣੇ ਚੋਣ ਇੰਚਾਰਜ ਥਾਪੇ ਗਏ ਹਨ। ਇਸੇ ਤਹਿਤ ਆਮ ਆਦਮੀ ਪਾਰਟੀ ਵਲੋਂ ਹਿਮਾਚਲ ਵਿਚ ਵੀ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸਤਿੰਦਰ ਜੈਨ ਨੂੰ ਇਲੈਕਸ਼ਨ ਇੰਚਾਰਜ ਅਤੇ ਦੁਰਗੇਸ਼ ਪਾਠਕ ਨੂੰ ਹਿਮਾਚਲ ਪ੍ਰਦੇਸ਼ ਦਾ ਪ੍ਰਭਾਰੀ ਨਿਯੁਕਤ ਕੀਤਾ ਗਿਆ ਹੈ। ਇਸ ਦੇ ਨਾਲ ਹੀ ਪਾਰਟੀ ਵਲੋਂ ਪਾਰਟੀ ਦੇ ਸੀਨੀਅਰ ਆਗੂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ  ਕਾਰਜਕਾਰੀ  ਪ੍ਰਧਾਨ ਸਰਦਾਰ ਕੁਲਵੰਤ ਸਿੰਘ ਬਾਠ ਨੂੰ ਸਹਿ ਪ੍ਰਭਾਰੀ ਨਿਯੁਕਤ ਕੀਤਾ ਗਿਆ। ਇਸ ਮੌਕੇ ਜਾਣਕਾਰੀ ਦਿੰਦਿਆਂ ਕੁਲਵੰਤ ਸਿੰਘ ਬਾਠ ਨੇ ਕਿਹਾ ਕਿ ਜਿਹੜੀ ਜ਼ਿੰਮੇਵਾਰੀ ਉਨ੍ਹਾਂ ਨੂੰ ਪਾਰਟੀ ਵਲੋਂ ਸੌਂਪੀ ਗਈ ਹੈ ਉਹ ਉਸ ਨੂੰ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ ਅਤੇ ਹਿਮਾਚਲ ਪ੍ਰਦੇਸ਼ ਵਿਚ ਆਮ ਆਦਮੀ ਪਾਰਟੀ ਦਾ ਝੰਡਾ ਬੁਲੰਦ ਕਰਨ ਲਈ ਦਿਨ-ਰਾਤ ਮਿਹਨਤ ਕਰਨਗੇ। ਕੁਲਵੰਤ ਸਿੰਘ ਬਾਠ ਦੀ ਨਿਯੁਕਤੀ ਦਾ ਪੰਜਾਬ ਸਮੇਤ ਹਿਮਾਚਲ ਦੇ ਵੱਖ-ਵੱਖ ਆਗੂਆਂ ਜਿਨ੍ਹਾਂ ਵਿਚ ਮੁੱਖ ਤੌਰ ’ਤੇ ਆਮ ਆਦਮੀ ਪਾਰਟੀ ਦੇ ਰੋਲੀ ਵਿਧਾਨ ਸਭਾ ਦੇ ਹਲਕਾ ਇੰਚਾਰਜ ਅਤੇ ਕਿਸਾਨ ਮੋਰਚਾ ਦੇ ਸੂਬਾ ਪ੍ਰਧਾਨ  ਜੋਗਿੰਦਰ ਸਿੰਘ ਮਾਨ, ਵਾਈਸ ਪ੍ਰਧਾਨ ਸੁਰਿੰਦਰ ਰਾਣਾ, ਬਲਵਿੰਦਰ ਕੁਮਾਰ ਕੇਵਲ ਚੰਦ ਸੁਰੇਸ਼ ਕੁਮਾਰ ਬਲਤੇਜ ਇੰਦਰ ਸਿੰਘ ਖੱਟੜਾ ਭਾਗ ਸਿੰਘ ਦੇਹਲਾ ਹਰਪਾਲ ਸਿੰਘ ਝੱਜ ਵਲੋਂ ਸਵਾਗਤ ਕੀਤਾ ਗਿਆ।
ਕਰਦਿਆਂ ਕਿਹਾ ਗਿਆ ਹੈ ਕਿ ਇਸ ਨਾਲ ਹਿਮਾਚਲ ਪ੍ਰਦੇਸ਼ ਵਿਚ ਪਾਰਟੀ ਹੋਰ ਮਜ਼ਬੂਤ ਹੋਵੇਗੀ।
 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement