ਪੋਸਟ ਮੈਟਿ੍ਰਕ ਸਕਾਲਰਸ਼ਿਪ ਤੇ ਸ਼ਗਨ ਸਕੀਮ 31 ਮਾਰਚ ਤਕ ਲਾਗੂ ਹੋ ਜਾਵੇਗੀ : ਬਲਜੀਤ ਕੌਰ
Published : Mar 22, 2022, 11:58 pm IST
Updated : Mar 22, 2022, 11:58 pm IST
SHARE ARTICLE
image
image

ਪੋਸਟ ਮੈਟਿ੍ਰਕ ਸਕਾਲਰਸ਼ਿਪ ਤੇ ਸ਼ਗਨ ਸਕੀਮ 31 ਮਾਰਚ ਤਕ ਲਾਗੂ ਹੋ ਜਾਵੇਗੀ : ਬਲਜੀਤ ਕੌਰ

ਚੰਡੀਗੜ੍ਹ, 22 ਮਾਰਚ (ਸ.ਸ.ਸ.) : ਪੰਜਾਬ ਦੇ ਸਮਾਜਿਕ ਨਿਆਂ ਅਤੇ ਅਧਿਕਾਰਤਾ, ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਸਿਵਲ ਸਕੱਤਰੇਤ ਵਿਖੇ ਆਪਣਾ ਅਹੁਦਾ ਸੰਭਾਲਦਿਆਂ ਮਹਿਲਾਵਾਂ ਦੀ ਸੁਰੱਖਿਆ ਨਾਲ ਸਬੰਧਤ ਕਾਨੂੰਨਾਂ ਨੂੰ ਬਿਹਤਰ ਢੰਗ ਨਾਲ ਲਾਗੂ ਕਰਨ ਦੀ ਲੋੜ ‘ਤੇ ਜੋਰ ਦਿੱਤਾ।
ਇਸ ਮੌਕੇ ਡਾ. ਬਲਜੀਤ ਕੌਰ ਨੇ ਕਿਹਾ ਕਿ ਪੋਸਟ ਮੈਟਿ੍ਰਕ ਸਕਾਲਰਸਿਪ ਅਤੇ ਸਗਨ ਸਕੀਮ 31 ਮਾਰਚ ਤੱਕ ਲਾਗੂ ਹੋ ਜਾਵੇਗੀ ਕਿਉਂਕਿ ਲਾਭਪਾਤਰੀਆਂ ਨੂੰ ਇਸ ਦੀ ਸਖਤ ਲੋੜ ਹੈ। ਆਪਣੀਆਂ ਤਰਜੀਹਾਂ ‘ਤੇ ਜੋਰ ਦਿੰਦਿਆਂ ਉਨ੍ਹਾਂ ਕਿਹਾ ਕਿ ਸਿੱਖਿਆ ਲੜਕੀਆਂ ਦੇ  ਸਕਤੀਕਰਨ ਦੀ ਕੁੰਜੀ ਹੈ ਅਤੇ ਉਹ ਇਸ ਮੰਤਵ ਲਈ ਵਚਨਬੱਧ ਰਹਿਣਗੇ। ਮਹਿਲਾਵਾਂ ਨੂੰ ਵਿੱਤੀ ਸਹਾਇਤਾ ਦੇਣ ਸਬੰਧੀ ਚੋਣ ਵਾਅਦੇ ਬਾਰੇ ਗੱਲ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਆਪਣੇ ਹਰ ਚੋਣ ਵਾਅਦੇ ਨੂੰ ਪੂਰੀ ਤਰ੍ਹਾਂ ਲਾਗੂ ਕਰੇਗੀ।
ਮਹਿਲਾਵਾਂ ਦੀ ਸੁਰੱਖਿਆ ਸਬੰਧੀ ਕਾਨੂੰਨਾਂ ਨੂੰ ਲਾਗੂ ਕਰਨ ਵਿੱਚ ਕਮੀਆਂ ਦੀ ਗੱਲ ਕਰਦਿਆਂ ਡਾ. ਕੌਰ, ਜਿਨ੍ਹਾਂ ਨੂੰ ਰਸਾਲਿਆਂ ਵਿੱਚ ਸਮਾਜਿਕ ਮੁੱਦਿਆਂ ‘ਤੇ ਲਿਖਣ ਅਤੇ ਕਵਿਤਾਵਾਂ ਲਿਖਣ ਦਾ ਸੌਕ ਹੈ, ਨੇ ਕਿਹਾ ਕਿ ਮਹਿਲਾਵਾਂ ਦੀ ਸੁਰੱਖਿਆ ਸਬੰਧੀ ਕਾਨੂੰਨ ਤਾਂ ਹਨ ਪਰ ਇਨ੍ਹਾਂ ਨੂੰ ਲਾਗੂ ਕਰਨ ਦੀ ਸਮੱਸਿਆ ਹੈ। ਉਨ੍ਹਾਂ ਕਿਹਾ ਕਿ ਉਹ ਇਨ੍ਹਾਂ ਕਾਨੂੰਨਾਂ ਵਿਚਲੀ ਹਰ ਖਾਮੀ ਨੂੰ ਦੂਰ ਕਰਨ ਦੀ ਪੂਰੀ ਕੋਸਿਸ ਕਰਨਗੇ। ਉਨ੍ਹਾਂ ਅੱਗੇ ਕਿਹਾ ਕਿ ਉਹ ਲੜਕੀਆਂ ਦੀ ਸਿੱਖਿਆ ਲਈ ਢਾਂਚੇ ਨੂੰ ਹੋਰ ਮਜਬੂਤ ਕਰਨ ਲਈ ਯੋਜਨਾ ਉਲੀਕਣ ਦੀ ਪੂਰੀ ਕੋਸਸਿ ਕਰ ਰਹੇ ਹਨ। ਉਨ੍ਹਾਂ ਨੇ ਹਿੰਸਾ ਦਾ ਸਾਹਮਣਾ ਕਰ ਰਹੀਆਂ ਔਰਤਾਂ ਨੂੰ ਪਨਾਹ ਅਤੇ ਹੋਰ ਸਹੂਲਤਾਂ ਪ੍ਰਦਾਨ ਕਰਨ ਲਈ ਹਰ ਜਿਲ੍ਹੇ ਵਿੱਚ ਵਨ ਸਟਾਪ ਸਖੀ ਕੇਂਦਰਾਂ ਨੂੰ ਮਜਬੂਤ ਕਰਨ ਲਈ ਵੀ ਕਿਹਾ।
ਜਿਕਰਯੋਗ ਹੈ ਕਿ ਡਾ. ਬਲਜੀਤ ਕੌਰ ਅੱਖਾਂ ਦੇ ਸਰਜਨ ਹਨ ਅਤੇ ਹਾਲ ਹੀ ਵਿੱਚ ਹੋਈਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਮਲੋਟ ਵਿਧਾਨ ਸਭਾ ਹਲਕੇ ਤੋਂ ਚੁਣੇ ਗਏ। ਉਹ ਮੁਕਤਸਰ ਦੇ ਸਰਕਾਰੀ ਸਿਵਲ ਹਸਪਤਾਲ ਵਿੱਚ ਅੱਖਾਂ ਦੇ ਸਰਜਨ ਵਜੋਂ ਸੇਵਾਵਾਂ ਨਿਭਾ ਰਹੇ ਸਨ। 46 ਸਾਲਾ ਅੱਖਾਂ ਦੇ ਡਾਕਟਰ ਨੇ ਆਪਣੀ ਪਹਿਲੀ ਚੋਣ ਲੜਨ ਲਈ ਸਮੇਂ ਤੋਂ ਪਹਿਲਾਂ ਸੇਵਾਮੁਕਤੀ ਲੈ ਲਈ।
ਡਾ. ਬਲਜੀਤ ਕੌਰ ਪ੍ਰੋ. ਸਾਧੂ ਸਿੰਘ ਦੀ ਧੀ ਹੈ, ਜੋ ਕਿ 2014 ਤੋਂ 2019 ਤੱਕ ਫਰੀਦਕੋਟ ਤੋਂ ‘ਆਪ‘ ਦੇ ਸੰਸਦ ਮੈਂਬਰ ਸਨ। ਮੁਕਤਸਰ ਜਿਲ੍ਹੇ ਵਿੱਚ ਆਪਣੀ ਤਾਇਨਾਤੀ ਦੌਰਾਨ ਡਾ. ਬਲਜੀਤ ਕੌਰ ਆਪਣੇ ਕੰਮ ਲਈ ਇੱਕ ਜਾਣਿਆ ਪਛਾਣਿਆ ਚਿਹਰਾ ਬਣ ਗਏ ਸਨ।
 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement