Jalandhar News: 12ਵੀਂ ਕਲਾਸ ਦਾ ਪੇਪਰ ਮਾੜਾ ਹੋਣ 'ਤੇ ਵਿਦਿਆਰਥੀ ਨੇ ਕੀਤੀ ਖ਼ੁਦਕੁਸ਼ੀ
Published : Mar 22, 2024, 1:07 pm IST
Updated : Mar 22, 2024, 1:07 pm IST
SHARE ARTICLE
A student committed suicide in jalandhar News in punjabi
A student committed suicide in jalandhar News in punjabi

Jalandhar News: ਮ੍ਰਿਤਕ ਨੇ ਬਾਥਰੂਮ ਵਿਚ ਫਾਹਾ ਲਿਆ ਫਾਹਾ

A Student Committed suicide in jalandhar News in punjabi : ਜਲੰਧਰ 'ਚ 12ਵੀਂ ਜਮਾਤ ਦੇ ਵਿਦਿਆਰਥੀ ਨੇ ਪੇਪਰ ਠੀਕ ਨਾ ਹੋਣ ਕਾਰਨ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਉਸ ਦੀ ਲਾਸ਼ ਘਰ ਦੇ ਬਾਥਰੂਮ ਵਿਚੋਂ ਮਿਲੀ। ਸੂਚਨਾ ਮਿਲਣ ਦੇ ਬਾਅਦ ਮੌਕੇ 'ਤੇ ਪਹੁੰਚੀ ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿਤਾ ਹੈ। ਫਿਲਹਾਲ ਪੁਲਿਸ ਨੇ ਵਿਦਿਆਰਥੀ ਦੇ ਪਰਿਵਾਰ ਵਾਲਿਆਂ ਦੇ ਬਿਆਨਾਂ ਦੇ ਆਧਾਰ 'ਤੇ ਆਈਪੀਸੀ ਦੀ ਧਾਰਾ 174 (ਇਤਫ਼ਾਕ) ਤਹਿਤ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਵਿਦਿਆਰਥੀ ਦੀ ਪਛਾਣ ਜੀਵਨ (17) ਵਾਸੀ ਗਦਾਈਪੁਰ ਵਜੋਂ ਹੋਈ ਹੈ।

ਇਹ ਵੀ ਪੜ੍ਹੋ: IPL 17 : ਮੈਚ ਲਈ ਧੋਨੀ ਤੋਂ ਦੁਗਣੀ ਫੀਸ ਲੈਂਦੇ ਹਨ ਕੋਹਲੀ, ਕਰੋੜਾਂ ਦਾ ਹੈ ਅੰਤਰ 

ਜੀਵਨ ਦੇ ਪਰਿਵਾਰ ਵਾਲਿਆਂ ਨੇ ਪੁਲਿਸ ਨੂੰ ਦੱਸਿਆ ਹੈ ਕਿ ਹਾਲ ਹੀ 'ਚ 12ਵੀਂ ਜਮਾਤ ਦੇ ਪੇਪਰ ਹੋਣ ਤੋਂ ਬਾਅਦ ਬੇਟਾ ਕਾਫੀ ਸਮੇਂ ਤੋਂ ਪ੍ਰੇਸ਼ਾਨ ਸੀ। ਬੀਤੀ ਦੇਰ ਸ਼ਾਮ ਉਸ ਨੇ ਬਾਥਰੂਮ ਵਿਚ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਜਦੋਂ ਕਾਫੀ ਦੇਰ ਤੱਕ ਜੀਵਨ ਬਾਹਰ ਨਾ ਆਇਆ ਤਾਂ ਉਨ੍ਹਾਂ ਗੇਟ ਖੜਕਾਇਆ।

ਇਹ ਵੀ ਪੜ੍ਹੋ: Punjab News: ਸ਼ਾਰਜਾਹ ਵਿਖੇ ਫਾਂਸੀ ਦੀ ਸਜ਼ਾ ਯਾਫ਼ਤਾ ਗੁਰਪ੍ਰੀਤ ਸਿੰਘ ਰਿਹਾਈ ਉਪਰੰਤ ਪਰਤਿਆ ਵਾਪਸ

ਜਦੋਂ ਕੋਈ ਜਵਾਬ ਨਾ ਆਇਆ ਤਾਂ ਉਨ੍ਹਾਂ ਨੇ ਬੜੀ ਮੁਸ਼ਕਲ ਨਾਲ ਬਾਥਰੂਮ ਦੀ ਕੁੰਢੀ ਖੋਲੀ। ਜਦੋਂ ਉਨ੍ਹਾਂ ਅੰਦਰ ਜਾ ਕੇ ਦੇਖਿਆ ਤਾਂ ਜੀਵਨ ਲਟਕ ਰਿਹਾ ਸੀ। ਇਸ ਤੋਂ ਬਾਅਦ ਉਸ ਦੀ ਲਾਸ਼ ਨੂੰ ਹੇਠਾਂ ਲਿਆਂਦਾ ਗਿਆ। ਸੂਚਨਾ ਮਿਲਣ ਤੋਂ ਬਾਅਦ ਪੁਲਿਸ ਮੌਕੇ 'ਤੇ ਪਹੁੰਚ ਗਈ। ਪੁੱਛਗਿੱਛ ਦੌਰਾਨ ਸਾਹਮਣੇ ਆਇਆ ਕਿ ਪਰਿਵਾਰ ਮੂਲ ਰੂਪ ਤੋਂ ਨੇਪਾਲ ਦਾ ਰਹਿਣ ਵਾਲਾ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਥਾਣਾ ਡਿਵੀਜ਼ਨ ਨੰਬਰ 8 ਦੇ ਐਸਐਚਓ ਸੰਜੀਵ ਕੁਮਾਰ ਨੇ ਦੱਸਿਆ ਕਿ ਮ੍ਰਿਤਕ ਜੀਵਨ ਦਾ ਪਿਤਾ ਇੱਕ ਫੈਕਟਰੀ ਵਿੱਚ ਕੰਮ ਕਰਦਾ ਸੀ। ਕੱਲ੍ਹ ਜੀਵਨ ਕੋਲੋਂ ਆਪਣੇ ਪਿਤਾ ਦਾ ਫੋਨ ਵੀ ਟੁੱਟ ਗਿਆ ਸੀ ਅਤੇ ਪੇਪਰ ਠੀਕ ਨਾ ਹੋਣ ਕਾਰਨ ਉਹ ਪਹਿਲਾਂ ਹੀ ਪ੍ਰੇਸ਼ਾਨ ਸੀ। ਜਿਸ ਕਾਰਨ ਉਸ ਨੇ ਇਹ ਕਦਮ ਚੁੱਕਿਆ। ਜੀਵਨ ਇੱਕ ਸਰਕਾਰੀ ਸਕੂਲ ਵਿੱਚ ਆਰਟਸ ਸਟਰੀਮ ਵਿਚੋਂ 12ਵੀਂ ਦੀ ਪੜ੍ਹਾਈ ਕਰ ਰਿਹਾ ਸੀ।

(For more news apart from 'A student committed suicide in jalandhar News in punjabi ' stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement