ਕੈਨੇਡਾ ਵਿਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ
Published : Mar 22, 2025, 10:42 pm IST
Updated : Mar 23, 2025, 7:19 am IST
SHARE ARTICLE
ਪਰਿਵਾਰ ਨੇ ਦੱਸਿਆ ਕਿ ਉਨ੍ਹਾਂ ਜ਼ਮੀਨ ਵੇਚ ਕੇ 22 ਲੱਖ ਖਰਚ ਕਰ ਕੇ ਉਸ ਨੂੰ ਵਿਦੇਸ਼ ਭੇਜਿਆ ਸੀ
ਪਰਿਵਾਰ ਨੇ ਦੱਸਿਆ ਕਿ ਉਨ੍ਹਾਂ ਜ਼ਮੀਨ ਵੇਚ ਕੇ 22 ਲੱਖ ਖਰਚ ਕਰ ਕੇ ਉਸ ਨੂੰ ਵਿਦੇਸ਼ ਭੇਜਿਆ ਸੀ

ਤਰਨ ਤਾਰਨ ਦੇ ਪਿੰਡ ਦੇਉ ਦਾ ਰੁਪਿੰਦਰ ਸਿੰਘ ਕਰੀਬ 7 ਮਹੀਨੇ ਪਹਿਲਾਂ ਹੀ ਗਿਆ ਸੀ ਕੈਨੇਡਾ

ਤਰਨ ਤਾਰਨ : ਤਰਨ ਤਾਰਨ ਦੇ ਪਿੰਡ ਦੇਉ ਦੇ ਕੈਨੇਡਾ ਵਿਚ ਗਏ ਨੌਜਵਾਨ ਰੁਪਿੰਦਰ ਸਿੰਘ ਦੀ ਬੀਤੀ ਰਾਤ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ। ਪਿੰਡ ’ਚ ਉਸ ਦੀ ਪਤਨੀ ਨਵਜੋਤ ਕੌਰ ਨੇ ਦੱਸਿਆ ਕਿ ਉਸ ਦਾ ਪਤੀ ਕਰੀਬ 7 ਮਹੀਨੇ ਪਹਿਲਾਂ ਕੈਨੇਡਾ ਦੇ ਕੈਲਗਰੀ ਸ਼ਹਿਰ ਵਿਚ ਗਿਆ ਜਿੱਥੇ ਉਸ ਨੂੰ ਕੁਝ ਦਿਨ ਪਹਿਲਾਂ ਹੀ ਕੰਮ ਮਿਲਿਆ ਸੀ। ਪਰ ਹੋਣੀ ਨੂੰ ਕੁਝ ਹੋਰ ਹੀ ਮਨਜ਼ੂਰ ਸੀ ਕਿ ਉਸ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ। 

ਪਰਿਵਾਰ ਨੇ ਦੱਸਿਆ ਕਿ ਉਨ੍ਹਾਂ ਜ਼ਮੀਨ ਵੇਚ ਕੇ 22 ਲੱਖ ਖਰਚ ਕਰ ਕੇ ਉਸ ਨੂੰ ਵਿਦੇਸ਼ ਭੇਜਿਆ ਸੀ। ਉਨ੍ਹਾਂ ਦੱਸਿਆ ਕਿ ਰੁਪਿੰਦਰ ਸਿੰਘ 5 ਸਾਲ ਦੀ ਲੜਕੀ ਹੈ ਜਿਸ ਦੇ ਸਿਰ ਤੋਂ ਪਿਤਾ ਸਾਇਆ ਉੱਠ ਗਿਆ। ਪਰਿਵਾਰ ਨੇ ਸਰਬਤ ਦਾ ਭਲਾ ਟਰੱਸਟ ਅਤੇ ਪੰਜਾਬ ਸਰਕਾਰ ਕੋਲੋਂ ਮਦਦ ਮੰਗ ਕੀਤੀ ਹੈ ਤਾਂ ਜੋ ਉਹ ਅੰਤਿਮ ਰਸਮਾਂ ਪੂਰੀਆਂ ਕਰ ਸਕਣ। ਇਸ ਮੌਕੇ ਰੁਪਿੰਦਰ ਸਿੰਘ ਦੇ ਪਿਤਾ ਸਰਦੂਲ ਸਿੰਘ ਨੇ ਕਿਹਾ ਕਿ ਉਨ੍ਹਾਂ ਆਪਣਾ ਸਭ ਕੁਝ ਵੇਚ ਉਸ ਨੂੰ ਵਿਦੇਸ਼ ਭੇਜਿਆ ਸੀ। ਉਨ੍ਹਾਂ ਸਮਾਜ ਸੇਵੀ ਸੰਸਥਾਵਾਂ ਕੋਲੋ ਮਦਦ ਦੀ ਮੰਗ ਕੀਤੀ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement