ਬੇਮੌਸਮੀ ਮੀਂਹ ਤੋਂ ਝੰਬੇ ਕਿਸਾਨਾਂ ਦੀ ਮੁੱਖ ਮੰਤਰੀ ਨੇ ਫੜੀ ਬਾਂਹ 
Published : Apr 22, 2019, 7:33 pm IST
Updated : Apr 22, 2019, 7:33 pm IST
SHARE ARTICLE
Pic
Pic

ਕਣਕ ਦੀ ਖ਼ਰੀਦ ਲਈ ਮਾਪਦੰਡਾਂ 'ਚ ਢਿੱਲ ਦੇਣ ਲਈ ਪ੍ਰਧਾਨ ਮੰਤਰੀ ਨੂੰ ਪੱਤਰ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬੇਮੌਸਮੀ ਮੀਂਹ ਕਾਰਨ ਫਸਲ ਦੇ ਹੋਏ ਨੁਕਸਾਨ ਦੇ ਮੱਦੇਨਜ਼ਰ ਮੌਜੂਦਾ ਖਰੀਦ ਸੀਜ਼ਨ ਦੌਰਾਨ ਕਣਕ ਦੀ ਖ਼ਰੀਦ ਲਈ ਤੈਅ ਮਾਪਦੰਡਾਂ ਵਿਚ ਢਿੱਲ ਦਿੱਤੇ ਜਾਣ ਲਈ ਪੰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖਿਆ ਹੈ। 

Rain Rain

ਮੁੱਖ ਮੰਤਰੀ ਨੇ ਮੀਂਹ ਦੇ ਕਾਰਨ ਕਣਕ ਦੀ ਗੁਣਵੱਤਾ ਨੂੰ ਹੋਏ ਨੁਕਸਾਨ ਦਾ ਮੁਲਾਂਕਣ ਕਰਨ ਲਈ ਮਾਹਿਰਾਂ ਦੀ ਇਕ ਟੀਮ ਨੂੰ ਪੰਜਾਬ ਦੌਰੇ 'ਤੇ ਭੇਜਣ ਲਈ ਕੇਂਦਰੀ ਖਪਤਕਾਰ ਮਾਮਲੇ ਖੁਰਾਕ ਅਤੇ ਜਨਤਕ ਵੰਡ ਪ੍ਰਣਾਲੀ ਮੰਤਰਾਲੇ ਨੂੰ ਨਿਰਦੇਸ਼ ਦੇਣ ਲਈ ਵੀ ਪੁਧਾਨ ਮੰਤਰੀ ਨੂੰ ਆਖਿਆ ਹੈ ਤਾਂ ਜੋ ਇਸ ਸਬੰਧ ਵਿਚ ਸੋਧੇ ਹੋਏ ਢੁੱਕਵੇਂ ਮਾਪਦੰਡ ਤਿਆਰ ਕੀਤੇ ਜਾ ਸਕਣ। 

Rain Rain

ਮੁੱਖ ਮੰਤਰੀ ਨੇ ਕੀਮਤ ਵਿਚ ਬਿਨਾਂ ਕਿਸੇ ਕਟੌਤੀ ਤੋਂ ਖ਼ਰੀਦ ਮਾਪਦੰਡਾਂ ਵਿਚ ਢੁਕਵੀਂ ਢਿੱਲ ਦੇਣ ਲਈ ਪ੍ਰਧਾਨ ਮੰਤਰੀ ਨੂੰ ਅਪੀਲ ਕੀਤੀ ਹੈ। ਸੂਬੇ 'ਚ 16 ਤੋਂ 18 ਅਪ੍ਰੈਲ 2019 ਤਕ ਪਏ ਮੀਂਹ ਅਤੇ ਤੇਜ਼ ਹਵਾਵਾਂ ਕਾਰਨ ਫਸਲਾਂ ਦੇ ਹੋਏ ਭਾਰੀ ਨੁਕਸਾਨ ਕਾਰਨ ਕਿਸਾਨਾਂ ਨੂੰ ਮੀਂਹ ਅਤੇ ਤੇਜ਼ ਹਵਾਵਾਂ ਕਾਰਨ ਫਸਲਾਂ ਦੇ ਹੋਏ ਭਾਰੀ ਨੁਕਸਾਨ ਕਾਰਨ ਕਿਸਾਨਾਂ ਨੂੰ ਢਾਹ ਲੱਗੀ ਹੈ। ਇਹ ਕਿਸਾਨ ਪਹਿਲਾਂ ਹੀ ਸਮੱਸਿਆਵਾਂ ਦਾ ਸਾਹਮਣਾ ਕਰ ਰਹੇ ਜਿਸ ਕਰ ਕੇ ਖਰੀਦ ਮਾਪਦੰਡਾਂ ਵਿਚ ਢਿੱਲ ਦਿੱਤੇ ਜਾਣ ਦੀ ਜ਼ਰੂਰਤ ਹੈ। 

Damage cropsDamage crops

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਮੰਡੀਆਂ ਵਿਚ ਤਕਰੀਬਨ 3 ਲੱਖ ਮੀਟਰਕ ਟਨ ਕਣਕ ਪਹੁੰਚ ਚੁੱਕੀ ਹੈ ਜੋ ਕਿ ਪਿਛਲੇ ਸਮੇਂ ਤੋਂ ਕਾਫੀ ਘੱਟ ਹੈ।  ਆਉਂਦੇ ਦਿਨਾਂ ਵਿਚ ਮੰਡੀਆਂ ’ਚ ਕਣਕ ਦੀ ਆਮਦ ਵਧਣ ਦੀ ਸੰਭਾਵਨਾ ਹੈ ਪਰ ਸੂਬੇ ਦੀਆਂ ਮੰਡੀਆਂ ਵਿਚ ਆ ਰਹੀ ਕਣਕ ਦੀ ਗੁਣਵੱਤਾ ਐਫ.ਏ.ਕਿਊ.(ਫੇਅਰ ਐਵਰੇਜ਼ ਕੁਆਲਟੀ) ਦੇ ਮਾਪਦੰਡਾਂ ਦੇ ਅਨੁਕੂਲ ਨਹੀਂ ਹੈ। ਕਣਕ ਦੇ ਰੰਗ ਵਿਚ ਤਬਦੀਲੀ ਹੋਣ, ਦਾਣਾ ਟੁੱਟਣ ਅਤੇ ਨਮੀ ਦੀ ਸਮੱਸਿਆ ਹੈ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement