ਕਣਕ ਦੀ ਖ਼ਰੀਦ ਲਈ ਨਮੀ ਦੀਆਂ ਸ਼ਰਤਾਂ 'ਚ ਢਿੱਲ ਦੇਵੇ ਸਰਕਾਰ : ਚੀਮਾ
Published : Apr 22, 2019, 10:22 am IST
Updated : Apr 22, 2019, 10:22 am IST
SHARE ARTICLE
Harpal Singh Cheema
Harpal Singh Cheema

ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸੂਬੇ ਦੀਆਂ ਮੰਡੀਆਂ 'ਚ ਵਿਕਣ ਆ ਰਹੀ ਕਣਕ ਲਈ ਨਿਰਧਾਰਤ ਨਮੀਂ ਦੀ ਮਾਤਰਾ ਦੀਆਂ ਸ਼ਰਤਾਂ ਚ 5 ਫ਼ੀਸਦੀ ਤਕ ਢਿੱਲ ਦੀ ਮੰਗ ਕੀਤੀ ਹੈ

ਚੰਡੀਗੜ੍ਹ (ਨੀਲ ਭਲਿੰਦਰ) : ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸੂਬੇ ਦੀਆਂ ਮੰਡੀਆਂ 'ਚ ਵਿਕਣ ਆ ਰਹੀ ਕਣਕ ਲਈ ਨਿਰਧਾਰਤ ਨਮੀਂ ਦੀ ਮਾਤਰਾ ਦੀਆਂ ਸ਼ਰਤਾਂ ਚ 5 ਫ਼ੀਸਦੀ ਤਕ ਢਿੱਲ ਦੀ ਮੰਗ ਕੀਤੀ ਹੈ, ਤਾਂ ਕਿ ਕਿਸਾਨਾਂ ਦੀ ਹੋ ਰਹੀ ਖੱਜਲ ਖੁਆਰੀ ਅਤੇ ਨਮੀ ਦੀ ਆੜ 'ਚ ਲੁੱਟ ਖਸੁੱਟ ਨਾ ਹੋਵੇ। 'ਆਪ' ਵੱਲੋਂ ਜਾਰੀ ਬਿਆਨ ਰਾਹੀਂ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਦਸਿਆ ਕਿ ਸੰਗਰੂਰ, ਪਟਿਆਲਾ ਅਤੇ ਲੁਧਿਆਣਾ ਸਮੇਤ ਬਾਕੀ ਜ਼ਿਲ੍ਹਿਆਂ ਦੀਆਂ ਮੰਡੀਆਂ 'ਚ ਕਣਕ ਵੇਚਣ ਆਏ ਕਿਸਾਨਾਂ ਨੂੰ ਨਮੀਂ ਦੀਆਂ ਸਰਤਾਂ ਕਾਰਨ ਭਾਰੀ ਪ੍ਰੇਸ਼ਾਨੀ ਝੱਲਣੀ ਪੈ ਰਹੀ ਹੈ, ਜਦਕਿ ਨਮੀਂ ਵਧਣ ਦਾ ਕਾਰਨ ਮੌਸਮ ਦੀ ਬੇ-ਮਜਾਜੀ ਹੈ।

ਚੀਮਾ ਨੇ ਦਸਿਆ ਸੰਗਰੂਰ ਜ਼ਿਲ੍ਹੇ ਦੀਆਂ ਮੰਡੀਆਂ ਦਾ ਦੌਰਾ ਕਰਨ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਸਰਕਾਰੀ ਖ਼ਰੀਦ ਏਜੰਸੀਆਂ ਵਲੋਂ ਨਮੀ ਦੀ ਮਾਤਰਾ ਦੀ ਆੜ 'ਚ ਕਣਕ ਦੀ ਖ਼ਰੀਦ ਤੋਂ ਆਨਾਕਾਨੀ ਕੀਤੀ ਜਾ ਰਹੀ ਹੈ। ਚੀਮਾ ਨੇ ਸ਼ੰਕਾ ਪ੍ਰਗਟ ਕੀਤਾ ਕਿ ਸਰਕਾਰੀ ਖ਼ਰੀਦ ਏਜੰਸੀਆਂ ਵਲੋਂ ਕਣਕ ਦੀ ਖ਼ਰੀਦ ਤੋਂ ਹੱਥ ਖਿੱਚਣ ਦਾ ਮਤਲਬ ਕਿਸਾਨਾਂ ਨੂੰ ਨਿਰਧਾਰਤ ਘੱਟੋ ਘੱਟ ਸਮਰਥਨ ਮੁੱਲ (ਐੱਮਐੱਸਪੀ) ਤੋਂ ਘੱਟ ਮੁੱਲ 'ਤੇ ਪ੍ਰਾਈਵੇਟ ਖ਼ਰੀਦਦਾਰਾਂ ਵਲ ਧੱਕਣ ਦੀ ਕੋਸ਼ਿਸ਼ ਹੋ ਸਕਦੀ ਹੈ।

ਚੀਮਾ ਨੇ ਇਹ ਵੀ ਦੋਸ਼ ਲਗਾਇਆ ਕਿ ਨਮੀ ਦੀ ਵੱਧ ਮਾਤਰਾ ਦੀ ਆੜ ਥੱਲੇ ਕਿਸਾਨਾਂ ਤੋਂ ਪ੍ਰਤੀ ਬੋਰੀ 'ਚੰਦਾ' ਵਸੂਲੇ ਜਾਣ ਦਾ ਭ੍ਰਿਸ਼ਟ ਮਾਹੌਲ ਪੈਦਾ ਕੀਤਾ ਜਾ ਰਿਹਾ ਹੈ, ਜਿਸ ਨੂੰ ਤੁਰੰਤ ਨੱਥ ਪਾਉਣ ਦੀ ਲੋੜ ਹੈ। ਹਰਪਾਲ ਸਿੰਘ ਚੀਮਾ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਕੇਂਦਰ ਸਰਕਾਰ ਨੂੰ ਇਸ ਮਾਮਲੇ 'ਚ ਤੁਰੰਤ ਦਖ਼ਲ ਦੇਣ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਨਮੀ ਦੀ ਨਿਰਧਾਰਤ ਮਾਤਰਾ ਨੂੰ 12 ਪ੍ਰਤੀਸ਼ਤ ਤੋਂ ਵਧਾ ਕੇ 17 ਪ੍ਰਤੀਸ਼ਤ ਕੀਤਾ ਜਾਵੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement