ਪੰਜਾਬ ਵਿਚ ਸਤਵੇਂ ਦਿਨ 436406 ਮੀਟ੍ਰਿਕ ਟਨ ਕਣਕ ਦੀ ਹੋਈ ਖ਼ਰੀਦ
Published : Apr 22, 2020, 8:34 am IST
Updated : Apr 22, 2020, 8:34 am IST
SHARE ARTICLE
File Photo
File Photo

ਪੰਜਾਬ ਰਾਜ ਵਿਚ ਅੱਜ ਕਣਕ ਦੀ ਖਰੀਦ ਦੇ ਸੱਤਵੇਂ ਦਿਨ 436406 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਜਿਸ ਵਿਚੋਂ ਸਰਕਾਰੀ ਏਜੰਸੀਆਂ ਵੱਲੋਂ 434609  ਅਤੇ

ਚੰਡੀਗੜ੍ਹ, 21 ਅਪ੍ਰੈਲ  (ਸਪੋਕਸਮੈਨ ਸਮਾਚਾਰ ਸੇਵਾ): ਪੰਜਾਬ ਰਾਜ ਵਿਚ ਅੱਜ ਕਣਕ ਦੀ ਖਰੀਦ ਦੇ ਸੱਤਵੇਂ ਦਿਨ 436406 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਗਈ ਜਿਸ ਵਿਚੋਂ ਸਰਕਾਰੀ ਏਜੰਸੀਆਂ ਵੱਲੋਂ 434609  ਅਤੇ ਆੜ੍ਹਤੀਆਂ ਵਲੋਂ 1797 ਮੀਟ੍ਰਿਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਇਕ ਬੁਲਾਰੇ ਨੇ ਦੱਸਿਆ ਕਿ  ਸੂਬੇ ਵਿੱਚ  434609 ਮੀਟ੍ਰਿਕ ਟਨ ਕਣਕ ਦੀ ਖਰੀਦ ਸਰਕਾਰੀ ਏਜੰਸੀਆਂ ਦੁਆਰਾ ਕੀਤੀ ਗਈ  ਹੈ

ਜਿਸ ਵਿਚੋਂ ਪਨਗ੍ਰੇਨ ਵੱਲੋਂ 91844 ਮੀਟ੍ਰਿਕ ਟਨ, ਮਾਰਕਫੈੱਡ ਵੱਲੋਂ 106103ਮੀਟ੍ਰਿਕ ਟਨ ਅਤੇ ਪਨਸਪ ਵੱਲੋਂ 96014 ਮੀਟ੍ਰਿਕ ਟਨ ਕਣਕ ਖ਼ਰੀਦੀ  ਗਈ ਹੈ ਜਦਕਿ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਵਲੋਂ 60447 ਮੀਟ੍ਰਿਕ ਟਨ  ਕਣਕ ਖ਼ਰੀਦੀ ਗਈ ਹੈ। ਕੇਂਦਰ ਸਰਕਾਰ ਦੀ ਏਜੰਸੀ ਐਫ.ਸੀ.ਆਈ. ਵੱਲੋਂ 45344 ਮੀਟ੍ਰਿਕ ਟਨ ਕਣਕ ਖ਼ਰੀਦੀ  ਜਾ ਗਈ ਹੈ। ਇਸ ਤੋਂ ਇਲਾਵਾ ਪਨਗ੍ਰੇਨ ਵਲੋਂ ਪੰਜਾਬ ਵਿੱਚ ਜਨਤਕ ਵੰਡ ਲਈ 1797 ਮੀਟ੍ਰਿਕ ਟਨ ਕਣਕ ਵੀ ਖਰੀਦੀ ਗਈ ਹੈ।ਬੁਲਾਰੇ ਨੇ ਦੱਸਿਆ ਸੱਤਵੇਂ ਦਿਨ ਦੀ ਖਰੀਦ ਸਮੇਤ ਹੁਣ ਤੱਕ ਰਾਜ ਵਿੱਚ ਕੁਲ  1565196 ਮੀਟ੍ਰਿਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ।

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement