ਨਵਾਂ ਗਰਾਉਂ ਵਿਖੇ 26 ਲਏ ਗਏ ਸੈਂਪਲ
Published : Apr 22, 2020, 7:04 am IST
Updated : Apr 22, 2020, 7:04 am IST
SHARE ARTICLE
Photo
Photo

ਬੀਤੇ ਕਲ ਆਇਆ ਸੀ ਇਕ ਹੋਰ ਨਵਾਂ ਮਾਮਲਾ

ਮੁੱਲਾਂਪੁਰ ਗ਼ਰੀਬਦਾਸ, 21 ਅਪ੍ਰੈਲ (ਰਵਿੰਦਰ ਸਿੰਘ ਸੈਣੀ) : ਨਵਾਂਗਰਾਉਂ ਵਿਖੇ ਕੋਰੋਨਾ ਵਾਇਰਸ ਨੂੰ ਵੇਖਦਿਆਂ ਹੁਣ ਤਕ ਕੁੱਲ 7 ਮਾਮਲੇ ਸਾਹਮਣੇ ਆ ਚੁੱਕੇ ਹਨ। ਜਿਨ੍ਹਾਂ ਵਿਚੋਂ ਬਜ਼ੁਰਗ ਓਮ ਪ੍ਰਕਾਸ਼ ਦੀ ਮੌਤ ਹੋ ਚੁੱਕੀ ਹੈ। ਜਾਣਕਾਰੀ ਅਨੁਸਾਰ ਬੀਤੀ ਦਿਨੀਂ ਅੰਕਿਤ ਉਮਰ 25 ਸਾਲ ਜੋ ਕਿ ਆਦਰਸ਼ ਨਗਰ ਦਾ ਰਹਿਣ ਵਾਲਾ ਹੈ, ਵਿਚ ਕੋਰੋਨਾ ਵਾਇਰਸ ਦੀ ਪੁਸ਼ਟੀ ਕੀਤੀ ਗਈ ਹੈ। ਪੀੜਤ ਵਿਅਕਤੀ ਸੁਨੀਲ ਦੇ ਸੰਪਰਕ ਵਿਚ ਆਇਆ ਸੀ।

File photoFile photo

ਸਿਵਲ ਸਰਜਨ ਮਨਜੀਤ ਸਿੰਘ ਤੇ ਐਸ.ਐਮ.ਓ. ਕੁਲਜੀਤ ਕੌਰ ਦੇ ਦਿਸ਼ਾ-ਨਿਰਦੇਸ਼ਾ ਤਹਿਤ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਆਦਰਸ਼ ਨਗਰ ਦੇ 26 ਵਿਅਕਤੀਆਂ ਦੇ ਟੈਸਟ  ਲਏ ਗਏ ਹਨ, ਜਿਨ੍ਹਾਂ ਦੀ ਰੀਪੋਰਟ ਆਉਣੀ ਬਾਕੀ ਹੈ। ਆਦਰਸ਼ ਨਗਰ ਇਲਾਕੇ ਨੂੰ ਪ੍ਰਸ਼ਾਸਨ ਵਲੋਂ ਮੁਕੰਮਲ ਤੌਰ 'ਤੇ ਸੀਲ ਕਰ ਦਿਤਾ ਗਿਆ ਹੈ। ਇਸ ਸਬੰਧੀ ਇੰਸਪੈਕਟਰ ਅਸ਼ੋਕ ਕੁਮਾਰ ਵਲੋਂ ਵੀ ਨਵਾਂਗਰਾਉਂ ਦੇ ਵਾਸੀਆਂ ਨੂੰ ਵਾਰ-ਵਾਰ ਅਪੀਲ ਕੀਤੀ ਜਾ ਰਹੀ ਹੈ ਕਿ ਲੋਕ ਅਪਣੇ ਘਰਾਂ ਵਿਚ ਹੀ ਰਹਿਣ ਤਾਂ ਜੋ ਇਸ ਭਿਆਨਕ ਮਹਾਮਾਰੀ ਨੂੰ ਖ਼ਤਮ ਕੀਤਾ ਜਾ ਸਕੇ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement