ਮਾਂ ਦੀ ਮੌਤ ਦੀ ਖ਼ਬਰ ਸੁਣ ਧੀ ਨੇ ਵੀ ਮਾਰੀ ਚੌਥੀ ਮੰਜ਼ਿਲ ਤੋਂ ਛਾਲ, ਹੋਈ ਮੌਤ 
Published : Apr 22, 2021, 2:25 pm IST
Updated : Apr 22, 2021, 2:25 pm IST
SHARE ARTICLE
File Photo
File Photo

ਜਦੋਂ ਕੁੜੀ ਆਤਮਹੱਤਿਆ ਕਰ ਰਹੀ ਸੀ ਤਾਂ ਲੋਕ ਉਸ ਨੂੰ ਬਚਾਉਣ ਦੀ ਬਜਾਏ ਵੀਡੀਓ ਬਣਾਉਂਦੇ ਰਹੇ

ਰਾਏਸੇਨ - ਰਾਏਸੇਨ ਦੇ ਮੰਡੀਦੀਪ ਤੋਂ ਖੌਫ਼ਨਾਕ ਘਟਨਾ ਸਾਹਮਣੇ ਆਈ ਹੈ। ਜਿਥੇ ਇਕ 23 ਸਾਲਾ ਕੁੜੀ ਨੂੰ ਜਿਵੇਂ ਹੀ ਪਤਾ ਲੱਗਾ ਕਿ ਉਸ ਦੀ ਮਾਂ ਹੁਣ ਇਸ ਦੁਨੀਆ ’ਤੇ ਨਹੀਂ ਰਹੀ ਤਾਂ ਕੁੜੀ ਨੇ ਆਪਣੀ ਜੀਵਨ ਲੀਲਾ ਖ਼ਤਮ ਕਰਨ ਦਾ ਫੈਸਲਾ ਕਰ ਲਿਆ। ਪਰਿਵਾਰ ਵਾਲਿਆਂ ਦੇ ਵਿਰੋਧ ਦੇ ਬਾਵਜੂਦ ਕੁੜੀ ਹਸਪਤਾਲ ਦੀ ਚੌਥੀ ਮੰਜ਼ਲ ਤੋਂ ਛਾਲ ਮਾਰਨ ਲਈ ਬਾਲਕਲੀ ’ਤੇ ਲਟਕ ਗਈ।

ਘਰ ਦੀਆਂ ਕੁਝ ਜਨਾਨੀਆਂ ਨੇ ਕੁੱਝ ਦੇਰ ਤੱਕ ਕੁੜੀ ਨੂੰ ਹੇਠਾਂ ਡਿੱਗਣ ਤੋਂ ਬਚਾਉਣ ਕੋਸ਼ਿਸ਼ ਵੀ ਕੀਤੀ ਪਰ ਉਹਨਾਂ ਕੋਲੋਂ ਆਖਿਰ ਕੁੜੀ ਦਾ ਹੱਥ ਛੁੱਟ ਗਿਆ ਅਤੇ ਉਹ ਹੇਠਾਂ ਜ਼ਮੀਨ ’ਤੇ ਜਾ ਡਿੱਗੀ ਅਤੇ ਉਸ ਦੀ ਮੌਤ ਹੋ ਗਈ। ਇਸ ਘਟਨਾ ਦੀ ਦਿਲ ਦਹਿਲਾਉਣ ਵਾਲੀ ਵੀਡੀਓ ਵੀ ਸੋਸ਼ਲ ਮੀਡੀਆ ’ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ 

ਜਦੋਂ ਕੁੜੀ ਆਤਮਹੱਤਿਆ ਕਰ ਰਹੀ ਸੀ ਤਾਂ ਲੋਕ ਉਸ ਨੂੰ ਬਚਾਉਣ ਦੀ ਬਜਾਏ ਵੀਡੀਓ ਬਣਾਉਂਦੇ ਰਹੇ। ਰੌਲਾ ਸੁਣ ਕੇ ਹਸਪਤਾਲ ਦੀ ਇਮਾਰਤ ਦੇ ਹੇਠਾਂ ਭੀੜ ਇਕੱਠੀ ਹੋ ਗਈ ਸੀ ਪਰ ਹੇਠਾਂ ਖੜ੍ਹੇ ਦਰਜਨਾ ਲੋਕ ਤਮਾਸ਼ਾ ਵੇਖਦੇ ਰਹੇ ਅਤੇ ਵੀਡੀਓ ਬਣਾਉਂਦੇ ਰਹੇ। ਕਿਸੇ ਨੇ ਉਸ ਕੁੜੀ ਨੂੰ ਬਚਾਉਣ ਦੀ ਕੋਸ਼ਿਸ਼ ਨਹੀਂ ਕੀਤੀ। ਕੁੜੀ ਹੇਠਾਂ ਡਿੱਗ ਕੇ ਬੁਰੀ ਤਰ੍ਹਾਂ ਜ਼ਖਮੀ ਹੋ ਗਈ ਸੀ, ਉਸ ਨੂੰ ਹਸਪਤਾਲ ’ਚ ਦਾਖਲ ਕਰਵਾਇਆ ਗਿਆ ਜਿੱਥੇ ਉਸ ਨੇ ਦਮ ਤੋੜ ਦਿੱਤਾ। 
 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement