Punjab News: ਕੁੱਝ ਦਿਨ ਪਹਿਲਾਂ ਜ਼ਮਾਨਤ ’ਤੇ ਆਏ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ
Published : Apr 22, 2024, 8:31 pm IST
Updated : Apr 22, 2024, 8:32 pm IST
SHARE ARTICLE
File Photo
File Photo

35 ਸਾਲਾ ਰੁਪਿੰਦਰ ਸਿੰਘ ਵਜੋਂ ਹੋਈ ਮ੍ਰਿਤਕ ਦੀ ਪਛਾਣ

Punjab News: ਗੁਰੂ ਨਗਰੀ ਅੰਮ੍ਰਿਤਸਰ ਵਿਚ ਦਿਨ ਦਿਹਾੜੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰ ਦਿਤਾ ਗਿਆ। ਦਸਿਆ ਜਾ ਰਿਹਾ ਕਿ ਨੌਜਵਾਨ ਕੁੱਝ ਦਿਨ ਪਹਿਲਾਂ ਜ਼ਮਾਨਤ ’ਤੇ ਜੇਲ ਵਿਚੋਂ ਬਾਹਰ ਆਇਆ ਸੀ ਅਤੇ ਅੱਜ ਉਸ ਨੂੰ ਬਲੈਰੋ ਗੱਡੀ ’ਤੇ ਸਵਾਰ ਹੋ ਕੇ ਆਏ ਦੋ ਨੌਜਵਾਨਾਂ ਨੇ ਤਿੰਨ ਗੋਲੀਆਂ ਮਾਰੀਆਂ। ਘਟਨਾ ਵਿਚ ਨੌਜਵਾਨ ਦੀ ਮੌਕੇ ਉਤੇ ਹੀ ਮੌਤ ਹੋ ਗਈ। ਅੰਮ੍ਰਿਤਸਰ ਦੇ ਬਾਈਪਾਸ ’ਤੇ ਵਾਪਰੀ ਘਟਨਾ ਵਿਚ ਜਾਨ ਗਵਾਉਣ ਵਾਲੇ ਨੌਜਵਾਨ ਦੀ ਪਛਾਣ ਰੁਪਿੰਦਰ ਸਿੰਘ ਵਾਸੀ ਪਿੰਡ ਘਨੂਪੁਰ ਕਾਲੇ ਕੇ ਵਜੋਂ ਹੋਈ ਹੈ। ਨੌਜਵਾਨ ਦੀ ਉਮਰ 35 ਸਾਲ ਦੱਸੀ ਜਾ ਰਹੀ ਹੈ।

ਘਟਨਾ ਮੌਕੇ ਮ੍ਰਿਤਕ ਦੇ ਨਾਲ ਕਾਰ ਵਿਚ ਮੌਜੂਦ ਸਾਥੀ ਹਰਪ੍ਰੀਤ ਅਨੁਸਾਰ ਰੁਪਿੰਦਰ ਅਪਣੇ 3 ਹੋਰ ਸਾਥੀਆਂ ਸਮੇਤ ਕਾਰ ਵਿਚ ਜਾ ਰਿਹਾ ਸੀ। ਇਸ ਦੌਰਾਨ ਰਸਤੇ ਵਿਚ ਪਹਿਲਾਂ ਤੋਂ ਹੀ ਬਲੈਰੋ ਗੱਡੀ ਵਿਚ ਇੰਤਜ਼ਾਰ ਕਰ ਰਹੇ 2 ਹਮਲਾਵਰਾਂ ਨੇ ਗੋਲੀਬਾਰੀ ਕੀਤੀ। ਇਸ ਮਗਰੋਂ ਉਹ ਤੁਰੰਤ ਅਪਣੇ ਜ਼ਖ਼ਮੀ ਸਾਥੀ ਨੂੰ ਨਿੱਜੀ ਹਸਪਤਲ ਲੈ ਕੇ ਗਿਆ ਜਿਥੇ ਡਾਕਟਰਾਂ ਨੇ ਰੁਪਿੰਦਰ ਨੂੰ ਮ੍ਰਿਤਕ ਐਲਾਨ ਦਿਤਾ ।

ਮੌਕੇ ’ਤੇ ਪਹੁੰਚੇ ਪੁਲਿਸ ਅਧਿਕਾਰੀ ਸੁਖਪਾਲ ਸਿੰਘ ਨੇ ਦਸਿਆ ਕਿ ਗੋਲੀਬਾਰੀ ਦੀ ਇਸ ਘਟਨਾ ਵਿਚ ਪਿੰਡ ਘਨੂਪੁਰ ਕਾਲੇ ਕੇ ਦੇ ਵਾਸੀ ਰੁਪਿੰਦਰ ਦੀ ਮੌਤ ਹੋ ਗਈ ਹੈ। ਉਨ੍ਹਾਂ ਦਸਿਆ ਕਿ ਮ੍ਰਿਤਕ ਰੁਪਿੰਦਰ ਅਤੇ ਸਾਥੀਆਂ ਖਿਲਾਫ 302 ਦਾ ਮਾਮਲਾ ਦਰਜ ਸੀ ਤੇ ਕੁੱਝ ਦਿਨ ਪਹਿਲਾਂ ਹੀ ਰੁਪਿੰਦਰ ਜ਼ਮਾਨਤ ’ਤੇ ਬਾਹਰ ਆਇਆ ਸੀ। ਪੁਲਿਸ ਦਾ ਕਹਿਣਾ ਹੈ ਕਿ ਇਲਾਕੇ ਵਿਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕਰ ਕੇ ਹਮਲਾਵਰਾਂ ਬਾਰੇ ਜਾਣਕਾਰੀ ਹਸਿਲ ਕੀਤੀ ਜਾਵੇਗੀ ਅਤੇ ਜਲਦ ਹੀ ਦੋਸ਼ੀਆਂ ਨੂੰ ਕਾਬੂ ਕਰ ਲਿਆ ਜਾਵੇਗਾ।

 (For more Punjabi news apart from youth who came on bail was shot dead, stay tuned to Rozana Spokesman)

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement