ਰਾਹਤ ਪੈਕੇਜ ਚੋਂ ਛੇ-ਛੇ ਹਜ਼ਾਰ ਰੁਪਏ ਮਜ਼ਦੂਰਾਂ ਦੇ ਜਨਤਕ ਖਾਤੇ ਵਿਚ ਜਮ੍ਹਾਂ ਕਰਵਾਵੇ ਮੋਦੀ ਸਰਕਾਰ
Published : May 22, 2020, 9:12 am IST
Updated : May 22, 2020, 9:12 am IST
SHARE ARTICLE
ਡੇਰਾਬੱਸੀ ਬੱਸ ਸਟੈਂਡ 'ਤੇ ਯੂਥ ਕਾਂਗਰਸ ਦੇਰਕਰ ਕੇਂਦਰ ਸਰਕਾਰ ਤੋਂ ਮਜ਼ਦੂਰਾਂ ਦੇ ਖਾਤੇ ਵਿੱਚ 6 ਹਜ਼ਾਰ ਰੁਪਏ ਪਾਉਣ ਦੀ ਮੰਗ ਕਰਦੇ ਹੋਏ।
ਡੇਰਾਬੱਸੀ ਬੱਸ ਸਟੈਂਡ 'ਤੇ ਯੂਥ ਕਾਂਗਰਸ ਦੇਰਕਰ ਕੇਂਦਰ ਸਰਕਾਰ ਤੋਂ ਮਜ਼ਦੂਰਾਂ ਦੇ ਖਾਤੇ ਵਿੱਚ 6 ਹਜ਼ਾਰ ਰੁਪਏ ਪਾਉਣ ਦੀ ਮੰਗ ਕਰਦੇ ਹੋਏ।

ਰਾਹਤ ਪੈਕੇਜ ਚੋਂ ਛੇ-ਛੇ ਹਜ਼ਾਰ ਰੁਪਏ ਮਜ਼ਦੂਰਾਂ ਦੇ ਜਨਤਕ ਖਾਤੇ ਵਿਚ ਜਮ੍ਹਾਂ ਕਰਵਾਵੇ ਮੋਦੀ ਸਰਕਾਰ : ਯੂਥ ਆਗੂ

ਡੇਰਾਬੱਸੀ, 21 ਮਈ (ਗੁਰਜੀਤ ਈਸਾਪੁਰ) : ਪੰਜਾਬ ਯੂਥ ਕਾਂਗਰਸ ਦੇ ਸੂਬਾ ਜਨਰਲ ਸਕੱਤਰ ਅਤੇ ਕਾਂਗਰਸ ਦੇ ਕੌਮੀ ਯੂਥ ਬੁਲਾਰੇ ਅਮਿਤ ਬਾਵਾ ਸੈਣੀ ਦੀ ਅਗਵਾਈ ਵਿਚ ਅੱਜ ਯੂਥ ਕਾਂਗਰਸ ਨੇ ਮਰਹੂਮ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੀ ਬਰਸੀ ਮੌਕੇ ਵਰਕਰਾਂ ਨਾਲ ਡੇਰਾਬੱਸੀ ਬੱਸ ਸਟੈਂਡ 'ਤੇ ਰੋਸ ਪ੍ਰਦਰਸਨ ਕੀਤਾ।

ਯੂਥ ਕਾਂਗਰਸ ਨੇ  ਰੋਸ ਪ੍ਰਦਰਸ਼ਨ ਕਰਦਿਆ ਮੋਦੀ ਸਰਕਾਰ ਨੂੰ ਅਪੀਲ ਕੀਤੀ ਕਿ  ਕੋਰੋਨਾ ਰਾਹਤ ਪੈਕੇਜ  20 ਲੱਖ ਕਰੋੜ ਰੁਪਏ ਚੋਂਂ ਤੁਰੰਤ 6 ਹਜ਼ਾਰ  ਰੁਪਏ ਮਜ਼ਦੂਰਾਂ ਦੇ  ਜਨ ਧਨ ਖਾਤੇ ਵਿਚ ਜਮ੍ਹਾ ਕਰਵਾਉਣ।

ਇਸ ਮੌਕੇ ਸੂਬਾ ਜਨਰਲ ਸਕੱਤਰ ਅਮਿਤ ਬਾਬਾ ਅਤੇ ਸਾਬਕਾ ਯੂਥ ਕਾਂਗਰਸ ਦੇ ਹਲਕਾ ਪ੍ਰਧਾਨ ਗੁਰਜੀਤ ਸਿੰਘ ਭਾਂਖਰਪੁਰ ਨੇ ਕਿਹਾ ਕਿ ਰਾਜੀਵ ਗਾਂਧੀ ਨੇ ਨੌਜਵਾਨਾਂ ਨੂੰ ਉਤਸਾਹਿਤ ਕਰਨ ਲਈ ਬੇਮਿਸਾਲ ਕੰਮ ਕੀਤਾ ਹੈ।

ਇਨ੍ਹਾਂ ਵਿੱਚੋਂ ਰਾਜੀਵ ਗਾਂਧੀ ਨੇ ਹੀ ਕਿਸਾਨਾਂ ਅਤੇ ਮਜਦੂਰਾਂ ਲਈ 20-ਨੁਕਾਤੀ ਪ੍ਰੋਗਰਾਮ ਦੀ ਸੁਰੂਆਤ ਕੀਤੀ ਸੀ , ਜਿਸ ਵਿੱਚ ਵੋਟਰਾਂ ਦੀ ਉਮਰ 21 ਸਾਲ ਤੋਂ ਘਟਾ ਕੇ 18 ਸਾਲ ਕੀਤੀ ਗਈ ਸੀ  ਪਰ ਕੋਰੋਨਾ ਦੇ ਇਸ ਸੰਕਟ ਵਿਚ ਇਹ ਮਜ਼ਦੂਰ ਮਾੜੀ ਸਥਿਤੀ ਵਿੱਚੋਂ ਲੰਘ ਰਹੇ ਹਨ।

 ਉਸਨੇ ਦੱਸਿਆ ਕਿ ਕਾਂਗਰਸ ਨੇ ਨਿਆਂ ਯੋਜਨਾ ਅਰਥਾਤ ਘੱਟੋ ਘੱਟ ਆਮਦਨੀ ਯੋਜਨਾ ਪੇਸ਼ ਕੀਤੀ ਸੀ।  ਅੱਜ ਉਨ੍ਹਾਂ ਦੀ ਬਰਸੀ 'ਤੇ ਕਾਂਗਰਸ ਮੰਗ ਕਰ ਰਹੀ ਹੈ ਕਿ ਮੋਦੀ ਸਰਕਾਰ ਇਨ੍ਹਾਂ ਮਜਦੂਰਾਂ ਦੇ ਜਨ ਧਨ ਖਾਤੇ ਵਿਚ ਸਿਰਫ 6 ਹਜ਼ਾਰ ਰੁਪਏ ਇਸ ਰਾਹਤ ਪੈਕੇਜ ਵਿਚੋਂ ਪਾਉਣ।  

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement