ਪੰਜਾਬ ਲਈ ਵੱਡੀ ਰਾਹਤ ਦੀ ਖ਼ਬਰ, ਕੁੱਲ ਕੇਸਾਂ ਚੋਂ 85.42 ਫੀਸਦੀ ਕਰੋਨਾ ਮਰੀਜ਼ ਹੋਏ ਸਿਹਤਯਾਬ
Published : May 22, 2020, 1:02 pm IST
Updated : May 22, 2020, 1:02 pm IST
SHARE ARTICLE
Photo
Photo

ਜਿੱਥੇ ਪੂਰੀ ਦੁਨੀਆਂ ਵਿਚ ਕਰੋਨਾ ਵਾਇਰਸ ਨੇ ਹਾਹਾਕਾਰ ਮਚਾ ਰੱਖੀ ਹੈ। ਉੱਥੇ ਹੁਣ ਪੰਜਾਬ ਵਿਚੋਂ ਰਾਹਤ ਦੀ ਖਬਰ ਸਾਹਮਣੇ ਆ ਰਹੀ ਹੈ।

ਚੰਡੀਗੜ੍ਹ : ਜਿੱਥੇ ਪੂਰੀ ਦੁਨੀਆਂ ਵਿਚ ਕਰੋਨਾ ਵਾਇਰਸ ਨੇ ਹਾਹਾਕਾਰ ਮਚਾ ਰੱਖੀ ਹੈ। ਉੱਥੇ ਹੁਣ ਪੰਜਾਬ ਵਿਚੋਂ ਰਾਹਤ ਦੀ ਖਬਰ ਸਾਹਮਣੇ ਆ ਰਹੀ ਹੈ। ਇਥੇ ਕਰੋਨਾ ਦੇ ਲਗਾਤਾਰ ਮਰੀਜ਼ ਠੀਕ ਹੋ ਰਹੇ ਹਨ। ਇਸ ਤਹਿਤ ਸੂਬੇ ਵਿਚ 2107 ਕਰੋਨਾ ਕੇਸਾਂ ਵਿਚੋਂ 1800 ਮਰੀਜ਼ ਸਿਹਤਯਾਬ ਹੋ ਚੁੱਕੇ ਹਨ, ਮਤਲਬ ਕਿ 85.42 ਫੀਸਦੀ ਲੋਕ ਹੋਏ ਠੀਕ ਹੋ ਚੁੱਕੇ ਹਨ।

CoronavirusCoronavirus

ਉਧਰ ਤਾਜਾ ਮਾਮਲਿਆਂ ਬਾਰੇ ਗੱਲ ਕਰੀਏ ਤਾਂ ਹੁਸ਼ਿਆਰਪੁਰ ਵਿਚ ਸੱਤ ਨਵੇਂ ਕੇਸ, ਪਠਾਨਕੋਟ ਵਿਚੋਂ ਦੋ ਅਤੇ ਜਲੰਧਰ ਅਤੇ ਲੁਧਿਆਣਾ ਵਿਚ ਇਕ-ਇਕ ਪੌਜਟਿਵ ਕੇਸ ਸਾਹਮਣੇ ਆਇਆ ਹੈ। ਗ੍ਰੀਨ ਜ਼ੋਨ ਵਿਚ ਐਲਾਨੇ ਬਟਾਲਾ (ਗੁਰਦਾਸਪੁਰ) ‘ਚ ਕੋਰੋਨਾ ਸਕਾਰਾਤਮਕ ਆਈਆਂ ਚਾਰ ਗਰਭਵਤੀ ਔਰਤਾਂ ਵਿੱਚੋਂ ਦੋ ਦੀ ਜਣੇਪੇ ਹੋ ਗਏ, ਜਦਕਿ ਦੋ ਹੋਰਾਂ ਨੂੰ ਸਿਵਲ ਹਸਪਤਾਲ ਵਿੱਚ ਆਈਸੋਲੇਟ ਕੀਤਾ ਗਿਆ ਹੈ।

Coronavirus china prepares vaccine to treat covid 19 Coronavirus 

ਨਵਜੰਮੇ ਬੱਚਿਆਂ ਦੇ ਨਮੂਨੇ ਵੀ ਜਾਂਚ ਲਈ ਭੇਜੇ ਗਏ ਹਨ। ਇਹ ਔਰਤਾਂ ਬਸੰਤ ਨਗਰ, ਪਿੰਡ ਡੰਡੋਈ, ਡੰਡਿਆਲਾ ਤੇ ਬਟਾਲਾ ਦੇ ਡੱਲਾ ਕੜੀਆਂ ਦੀਆਂ ਹਨ। ਸਾਰਿਆਂ ਨੂੰ 19 ਮਈ ਨੂੰ ਸਿਵਲ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ਸੀ। ਦੱਸ ਦੱਈਏ ਕਿ ਫਾਜ਼ਿਲਕਾ ਵਿਚ ਦੋ ਹੋਰ ਸ਼ਰਧਾਲੂਆਂ ਦੀ ਕਰੋਨਾ ਰਿਪੋਰਟ ਨੈਗਟਿਵ ਆਉਂਣ ਤੋਂ ਬਾਅਦ ਉਨ੍ਹਾਂ ਨੂੰ ਜਲਾਲਾਬਾਦ ਦੇ ਸਰਕਾਰੀ ਹਸਪਤਾਲ ਵਿਚੋਂ ਛੁੱਟੀ ਦੇ ਦਿੱਤੀ ਗਈ।

CoronavirusCoronavirus

ਉਧਰ ਪੂਰ ਨਗਰ ਅਤੇ ਮੁਕਤਸਰ ਵਿਚ ਦੋ ਮਰੀਜ਼ਾਂ ਨੂੰ ਠੀਕ ਹੋਣ ਤੋਂ ਬਾਅਦ ਘਰ ਭੇਜ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ ਪੰਜਾਬ ਵਿਚ ਲੌਕਡਾਊਨ ਦੇ ਚੋਥੇ ਪੜਾਅ ਤੋਂ ਬਾਅਦ ਸੂਬੇ ਵਿਚ ਸਰਕਾਰ ਵੱਲੋਂ ਕੁਝ ਛੂਟਾਂ ਦਿੱਤੀਆਂ ਗਈਆਂ ਹਨ ਪਰ ਇਹ ਛੂਟਾਂ ਕੇਵਲ ਉਨ੍ਹਾਂ ਖੇਤਰਾਂ ਵਿਚ ਦਿੱਤੀਆਂ ਗਈਆਂ ਹਨ, ਜਿੱਥੇ ਕਰੋਨਾ ਕੇਸਾਂ ਦੀ ਗਿਣਤੀ ਘੱਟ ਹੈ।

coronavirus punjabcoronavirus punjab

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement