ਬੁੱਢਾ ਦਲ ਵਲੋਂ ਚਾਰ ਪਿੰਡਾਂ ਦੇ ਲੋੜਵੰਦ ਪਰਵਾਰਾਂ ਨੂੰ ਰਾਸ਼ਨ ਦਿਤਾ ਗਿਆ
Published : May 22, 2020, 8:20 am IST
Updated : May 22, 2020, 8:20 am IST
SHARE ARTICLE
File Photo
File Photo

ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਸ਼੍ਰੋਮਣੀ ਪੰਥ ਰਤਨ ਬਾਬਾ ਬਲਬੀਰ ਸਿੰਘ 96 ਕਰੋੜੀ ਵਲੋਂ ਬੁੱਢਾ ਦਲ

ਸ਼੍ਰੀ ਅਨੰਦਪੁਰ ਸਾਹਿਬ, 21 ਮਈ (ਸੇਵਾ ਸਿੰਘ) : ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਸ਼੍ਰੋਮਣੀ ਪੰਥ ਰਤਨ ਬਾਬਾ ਬਲਬੀਰ ਸਿੰਘ 96 ਕਰੋੜੀ ਵਲੋਂ ਬੁੱਢਾ ਦਲ ਦੀਆਂ ਪੁਰਾਤਨ ਰਵਾਇਤਾਂ ਅਨੁਸਾਰ, ਬੁੱਢਾ ਦਲ ਦੇ ਨਿਹੰਗ ਸਿੰਘਾਂ ਵਲੋਂ ਵੱਖ-ਵੱਖ ਖੇਤਰਾਂ ਵਿਚ ਆਪ ਘਰ ਘਰ ਜਾ ਕੇ ਲੋੜਵੰਦ ਪਰਵਾਰਾਂ ਤੀਕ ਪਹੁੰਚ ਕੀਤੀ ਜਾ ਰਹੀ ਹੈ। ਗੁਰਦਵਾਰਾ ਮਿੱਠਾਸਰ ਸਾਹਿਬ ਛਾਉਣੀ ਬੁੱਢਾ ਦਲ ਦੇ ਨਿਹੰਗ ਸਿੰਘਾਂ ਵਲੋਂ ਨੇੜਲੇ ਪਿੰਡ ਗੱਜ ਪੁਰ, ਬੱਡਲ, ਨਿੱਕੂਵਾਲ, ਠੋਠਾ ਮਾਜਰਾ, ਮਿੰਡਵਾ ਆਦਿ ਪਿੰਡਾਂ ਵਿਖੇ ਲੋੜਵੰਦ ਪਰਵਾਰਾਂ ਨੂੰ ਐਸ. ਐੱਚ. ਓ. ਭਾਰਤ ਭੂਸ਼ਨ ਦੀ ਹਾਜ਼ਰੀ ਵਿਚ ਰਾਸ਼ਨ ਕਿੱਟਾਂ ਦੀ ਸੇਵਾ ਕੀਤੀ ਗਈ ਹੈ।

File photoFile photo

ਇਸੇ ਤਰ੍ਹਾਂ ਪਟਿਆਲਾ ਵਿਖੇ ਗ੍ਰੰਥੀ, ਪਾਠੀ, ਰਾਗੀ, ਪ੍ਰਚਾਰਕ, ਕਥਾਵਾਚਕਾਂ ਜਿਨਾਂ ਦਾ ਜੀਵਨ ਨਿਰਬਾਹ ਗੁਰੂਘਰਾਂ ਵਿਖੇ ਅਖੰਡਪਾਠਾਂ ਜਾਂ ਧਾਰਮਕ ਰਸਮਾਂ ਨਾਲ ਜੁੜਿਆ ਹੋਇਆ ਹੈ ਪੂਰਨ ਤੌਰ ’ਤੇ ਬੰਦ ਹੋਣ ਕਾਰਨ ਨਿਰਬਲਤਾ ਵਾਲੇ ਜੀਵਨ ਪੱਧਰ ’ਤੇ ਆ ਗਏ ਹਨ ਦੀ ਮਦਦ ਲਈ ਬੁੱਢਾ ਦਲ ਲਗਾਤਾਰ ਵੱਖ-ਵੱਖ ਸ਼ਹਿਰਾਂ ਵਿਚ ਜਾ ਕੇ ਸੇਵਾ ਨਿਭਾ ਰਿਹਾ ਹੈ। ਇਸੇ ਤਰ੍ਹਾਂ ਗੁਰਦੁਆਰਾ ਬਾਬਾ ਬੰਬਾ ਸਿੰਘ ਬਗੀਚੀ ਛਾਉਣੀ ਬੁੱਢਾ ਦਲ ਨਿਹੰਗ ਸਿੰਘਾਂ ਵਿਖੇ ਇਸ ਸ਼੍ਰੇਣੀ ਨਾਲ ਸਬੰਧਤ 50 ਪਰਵਾਰਾਂ ਨੂੰ ਰਾਸ਼ਨ ਕਿੱਟਾਂ ਭੇਟ ਕੀਤੀਆਂ ਗਈਆਂ ਹਨ। ਸਾਰਾ ਸਮਾਨ ਵੰਡਣ ਦੀ ਨਿਰੰਤਰ ਸੇਵਾ ਬੁੱਢਾ ਦਲ ਦੇ ਨਿਹੰਗ ਸਿੰਘ ਬਾਬਾ ਭਗਤ ਸਿੰਘ, ਬਾਬਾ ਕਰਮ ਸਿੰਘ, ਬਾਬਾ ਤਾਰਾ ਸਿੰਘ, ਬਾਬਾ ਬਹਾਦਰ ਸਿੰਘ, ਬਾਬਾ ਸੁਖਦੇਵ ਸਿੰਘ ਸੁੱਖਾ, ਬਾਬਾ ਰਣਜੋਧ ਸਿੰਘ, ਬਾਬਾ ਭੁਪਿੰਦਰ ਸਿੰਘ ਆਦਿ ਨਿਭਾ ਰਹੇ ਹਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement