ਸੰਯੁਕਤ ਕਿਸਾਨ ਮੋਰਚੇ ਨੇ ਮੋਦੀ ਨੂੰ  ਪੱਤਰ ਲਿਖ ਕੇ 
Published : May 22, 2021, 12:27 am IST
Updated : May 22, 2021, 12:27 am IST
SHARE ARTICLE
image
image

ਸੰਯੁਕਤ ਕਿਸਾਨ ਮੋਰਚੇ ਨੇ ਮੋਦੀ ਨੂੰ  ਪੱਤਰ ਲਿਖ ਕੇ 

ਕਿਸਾਨ-ਅੰਦੋਲਨ ਬਾਰੇ ਧਾਰੀ ਚੁੱਪੀ ਤੋੜਨ ਦੀ ਕੀਤੀ ਅਪੀਲ 
ਵਾਤਾਵਰਣ ਪ੍ਰੇਮੀ ਬਹੁਗੁਣਾ ਤੇ ਬਾਬਾ ਗੌੜਾ ਪਾਟਿਲ ਦੇ ਦੇਹਾਂਤ 'ਤੇ ਦੁੱਖ ਪ੍ਰਗਟਾਇਆ

ਨਵੀਂ ਦਿੱਲੀ, 21 ਮਈ (ਸੁਖਰਾਜ ਸਿੰਘ): ਸੰਯੁਕਤ ਕਿਸਾਨ ਮੋਰਚਾ ਨੇ ਪ੍ਰਧਾਨ ਮੰਤਰੀ ਨੂੰ  ਅੱਜ ਇਕ ਪੱਤਰ ਲਿਖ ਕੇ ਕਿਸਾਨਾਂ ਨਾਲ ਮੁੜ ਗੱਲਬਾਤ ਕਰਨ ਦੀ ਅਪੀਲ ਕੀਤੀ ਹੈ | ਇਸ ਚਿੱਠੀ ਵਿਚ ਮੁੱਖ ਤੌਰ 'ਤੇ ਕਿਸਾਨੀ-ਅੰਦੋਲਨ ਤੇ ਸਰਕਾਰ ਦੇ ਰਵਈਏ ਦਾ ਜ਼ਿਕਰ ਹੈ | ਇਸ ਨਾਲ ਹੀ ਸਰਕਾਰ ਨੂੰ  ਪੇਂਡੂ ਖੇਤਰ ਦੇ ਲੋਕਾਂ ਅਤੇ ਆਮ ਨਾਗਰਿਕਾਂ ਨੂੰ  ਕੋਰੋਨਾ ਮਹਾਂਮਾਰੀ ਤੋਂ ਬਚਾਉਣ ਲਈ ਠੋਸ ਕਦਮ ਚੁੱਕਣ ਦੀ ਵੀ ਮੰਗ ਕੀਤੀ ਹੈ |
ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ, ਡਾ. ਦਰਸ਼ਨ ਪਾਲ, ਗੁਰਨਾਮ ਸਿੰਘ ਚਢੂਨੀ, ਹਨਨ ਮੌਲਾ, ਜਗਜੀਤ ਸਿੰਘ ਡੱਲੇਵਾਲ, ਜੋਗਿੰਦਰ ਸਿੰਘ ਉਗਰਾਹਾਂ, ਯੁੱਧਵੀਰ ਸਿੰਘ, ਯੋਗੇਂਦਰ ਯਾਦਵ, ਅਭਿਮਨਿਉ ਕੋਹਾੜ ਨੇ ਕਿਹਾ ਕਿ ਦੁਨੀਆਂ ਦਾ ਸੱਭ ਤੋਂ ਵੱਡਾ ਲੋਕਤੰਤਰ ਹੋਣ ਕਰ ਕੇ ਸਰਕਾਰ ਨੂੰ  ਸੰਜੀਦਗੀ ਦਿਖਾਉਣੀ ਚਾਹੀਦੀ ਹੈ ਅਤੇ ਕਿਸਾਨਾਂ ਦੀਆਂ ਮੰਗਾਂ 'ਤੇ ਵਿਚਾਰ ਕਰਨਾ ਚਾਹੀਦਾ ਹੈ | ਕਿਸਾਨਾਂ ਦੁਆਰਾ ਸਿਰੇ ਤੋਂ ਨਕਾਰ ਦਿਤੇ ਗਏ ਕਾਨੂੰਨਾਂ ਨੂੰ  ਲਾਗੂ ਕਰਨਾ ਦੇਸ਼ ਦੇ ਲੋਕਤੰਤਰੀ ਅਤੇ ਮਨੁੱਖੀ ਕਦਰਾਂ ਕੀਮਤਾਂ ਵਿਰੁਧ ਹੈ | ਸੰਯੁਕਤ ਕਿਸਾਨ ਮੋਰਚਾ ਸ਼ਾਂਤਮਈ ਅੰਦੋਲਨ ਵਿਚ ਵਿਸ਼ਵਾਸ ਰਖਦਾ ਹੈ ਅਤੇ ਸ਼ਾਂਤਮਈ ਵਿਰੋਧ ਪ੍ਰਦਰਸ਼ਨ ਜਾਰੀ ਰੱਖੇਗਾ | ਅੱਜ ਮਹਾਨ ਵਾਤਾਵਰਣ ਪ੍ਰੇਮੀ ਅਤੇ ਅੰਦੋਲਨਕਾਰੀ ਸੁੰਦਰ ਲਾਲ ਬਹੁਗੁਣਾ ਦਾ ਦਿਹਾਂਤ ਹੋ ਗਿਆ | ਸੰਯੁਕਤ ਕਿਸਾਨ ਮੋਰਚਾ ਉਨ੍ਹਾਂ ਦੀ ਮੌਤ 'ਤੇ ਅਫ਼ਸੋਸ ਕਰਦਾ ਹੈ | ਕਈ ਅੰਦੋਲਨਾਂ ਦੇ ਆਗੂ ਬਹੁਗੁਣਾ ਨੇ ਦੇਸ਼ ਅਤੇ ਵਿਸ਼ਵ ਦੇ ਲੋਕਾਂ ਦੀ ਵਾਤਾਵਰਣ 
ਬਾਰੇ ਸਮਝ ਵਧਾਈ ਅਤੇ ਲੋਕਾਂ ਨੂੰ  ਵਾਤਾਵਰਣ ਨਾਲ ਜੋੜਿਆ | ਕਿਸਾਨ ਮੋਰਚੇ ਨੇ ਕਰਨਾਟਕ ਦੇ ਕਿਸਾਨ ਆਗੂ ਅਤੇ ਸਾਬਕਾ ਕੇਂਦਰੀ ਮੰਤਰੀ ਬਾਬਾ ਗੌੜਾ ਪਾਟਿਲ ਦੀ ਮੌਤ 'ਤੇ ਦੁੱਖ ਪ੍ਰਗਟਾਇਆ | ਕਰਨਾਟਕ ਦੇ ਕਿਸਾਨਾਂ ਦੀ ਆਵਾਜ਼ ਗੌੜਾ ਦੇ ਕਿਸਾਨ ਭਲਾਈ ਲਈ ਪਾਏ ਯੋਗਦਾਨ ਨੂੰ  ਹਮੇਸ਼ਾਂ ਯਾਦ ਰਖਿਆ ਜਾਵੇਗਾ |
 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement