ਤਕਰੀਬਨ 8 ਘੰਟਿਆਂ ਬਾਅਦ 6 ਸਾਲਾ ‘ਰਿਤਿਕ’ ਨੂੰ ਬੋਰਵੈੱਲ ’ਚੋਂ ਕੱਢਿਆ ਬਾਹਰ
Published : May 22, 2022, 6:44 pm IST
Updated : May 22, 2022, 6:44 pm IST
SHARE ARTICLE
photo
photo

ਰਿਤਿਕ ਨੂੰ ਬਚਾਉਣ ਲਈ ਪ੍ਰਸ਼ਾਸਨ ਨੇ ਆਪਣੀ ਪੂਰੀ ਤਾਕਤ ਲਗਾ ਦਿੱਤੀ ਸੀ।

 

ਹੁਸ਼ਿਆਰਪੁਰ: 6 ਸਾਲਾ ਰਿਤਿਕ ਨੂੰ ਬੋਰਵੈੱਲ 'ਚੋਂ 8 ਘੰਟੇ ਦੀ ਮਿਹਨਤ ਤੋਂ ਬਾਅਦ ਬਾਹਰ ਕੱਢਿਆ ਗਿਆ। ਫਿਲਹਾਲ ਅਜੇ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਉਸ ਦੀ ਹਾਲਤ ਕਿਹੋ-ਜਿਹੀ ਹੈ। ਉਸ ਨੂੰ ਐੈਂਬੂਲੈਂਸ ਰਾਹੀਂ ਹਸਪਤਾਲ ਲਿਜਾਇਆ ਗਿਆ ਹੈ।

photophoto

 

ਹੁਸ਼ਿਆਰਪੁਰ ਦੇ ਗੜ੍ਹਦੀਵਾਲਾ ਇਲਾਕੇ ਦੇ ਪਿੰਡ ਬੈਰਾਮਪੁਰ ਚੰਬੋਵਾਲ 'ਚ ਮਾਸੂਮ 100 ਫੁੱਟ ਡੂੰਘੇ ਬੋਰਵੈੱਲ 'ਚ ਡਿੱਗ ਗਿਆ ਸੀ। ਦੱਸ ਦੇਈਏ ਕਿ ਬੈਰਾਮਪੁਰ ਪਿੰਡ ਵਿੱਚ ਬੋਰਵੈੱਲ ਵਿੱਚ ਡਿੱਗੇ 6 ਸਾਲਾ ਰਿਤਿਕ ਨੂੰ ਬਚਾਉਣ ਲਈ ਪ੍ਰਸ਼ਾਸਨ ਨੇ ਆਪਣੀ ਪੂਰੀ ਤਾਕਤ ਲਗਾ ਦਿੱਤੀ ਸੀ।

 

Major accident in HoshiarpurMajor accident in Hoshiarpur

 

ਮੌਕੇ ’ਤੇ 3 ਜੇਸੀਬੀ ਦੀ ਮਦਦ ਨਾਲ ਖੁਦਾਈ ਸ਼ੁਰੂ ਕੀਤੀ ਗਈ। ਇਸੇ ਤਹਿਤ ਡਿਪਟੀ ਕਮਿਸ਼ਨਰ ਸੰਦੀਪ ਹੰਸ ਸਮੁੱਚੇ ਬਚਾਅ ਕਾਰਜਾਂ ਦੀ ਨਿਗਰਾਨੀ ਕਰ ਰਹੇ ਸਨ। ਇਸ ਤੋਂ ਇਲਾਵਾ NDRF ਦੀ ਟੀਮ ਵੀ ਮੌਕੇ 'ਤੇ ਪਹੁੰਚ ਗਈ ਸੀ। ਪੁਲਿਸ ਦੇ ਉੱਚ ਅਧਿਕਾਰੀ ਵੀ ਮੌਕੇ 'ਤੇ ਪਹੁੰਚ ਕੇ ਇਸ ਕਾਰਵਾਈ 'ਚ ਸਹਿਯੋਗ ਕਰ ਰਹੇ ਹਨ, ਜਿਸ ਕਾਰਨ ਲੋਕਾਂ ਦੀ ਭੀੜ ਨੂੰ ਕਾਬੂ ਕਰਨ ਲਈ ਕਾਫੀ ਮੁਸ਼ੱਕਤ ਕਰਨੀ ਪਈ। 

 

Major accident in Hoshiarpur
Major accident in Hoshiarpur

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement