Punjab News: ਸੜਕ ਹਾਦਸੇ ਵਿਚ ਗੁਰਸਿੱਖ ਪਰਿਵਾਰ ਦੀ ਮੌਤ, ਮੁੰਡੇ ਨੇ ਕੁੱਝ ਦਿਨਾਂ ਤੱਕ ਜਾਣਾ ਸੀ ਕੈਨੇਡਾ 
Published : May 22, 2024, 10:35 am IST
Updated : May 22, 2024, 10:35 am IST
SHARE ARTICLE
File Photo
File Photo

ਪੂਰਾ ਪਰਿਵਾਰ ਪੁੱਤ ਦੇ ਕੈਨੇਡਾ ਦਾ ਵੀਜ਼ਾ ਆਉਣ ਦੀ ਖੁਸ਼ੀ ਵਿਚ ਰਿਸ਼ਤੇਦਾਰਾਂ ਨੂੰ ਮਿਲਣ ਗਿਆ ਸੀ

Punjab News: ਖੇਮਕਰਨ - ਤਰਨਤਾਰਨ ਜ਼ਿਲ੍ਹੇ ਦੇ ਹਰੀਕੇ ਭਿੱਖੀਵਿੰਡ ਇਲਾਕੇ ਤੋਂ ਇਕ ਬਹੁਤ ਹੀ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਦੇਰ ਸ਼ਾਮ ਹਰੀਕੇ ਭਿੱਖੀਵਿੰਡ ਰੋਡ 'ਤੇ ਇਕ ਕਾਰ ਦੀ ਅਣਪਛਾਤੇ ਵਾਹਨ ਨਾਲ ਭਿਆਨਕ ਟੱਕਰ ਹੋ ਗਈ। ਇਸ ਹਾਦਸੇ 'ਚ ਕਾਰ ਸਵਾਰ ਪਤੀ-ਪਤਨੀ ਤੇ ਉਨ੍ਹਾਂ ਦੇ ਨੌਜਵਾਨ ਪੁੱਤ ਦੀ ਮੌਤ ਹੋ ਗਈ ਹੈ, ਜਦਕਿ ਉਨ੍ਹਾਂ ਦਾ ਭਾਣਜਾ ਵੀ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਿਆ ਹੈ। 

ਦੱਸ ਦਈਏ ਕਿ ਨੌਜਵਾਨ ਨਵਦੀਪ ਸਿੰਘ ਦਾ ਕੈਨੇਡਾ ਦਾ ਵੀਜ਼ਾ ਆਇਆ ਸੀ ਤੇ ਉਸ ਨੇ ਕੁੱਝ ਦਿਨਾਂ ਤੱਕ ਕੈਨੇਡਾ ਜਾਣਾ ਸੀ। ਪੂਰਾ ਪਰਿਵਾਰ ਪੁੱਤ ਦੇ ਕੈਨੇਡਾ ਦਾ ਵੀਜ਼ਾ ਆਉਣ ਦੀ ਖੁਸ਼ੀ ਵਿਚ ਰਿਸ਼ਤੇਦਾਰਾਂ ਨੂੰ ਮਿਲਣ ਗਿਆ ਸੀ ਤੇ ਵਾਪਸ ਘਰ ਆਉਂਦੇ ਸਮੇਂ ਉਹਨਾਂ ਨਾਲ ਭਿਆਨਕ ਸੜਕ ਹਾਦਸਾ ਵਾਪਰ ਗਿਆ। ਨੌਜਵਾਨ ਦਾ ਨਾਮ ਨਵਦੀਪ ਦੱਸਿਆ ਜਾ ਰਿਹਾ ਹੈ ਤੇ ਪਿਤਾ ਨਿਸ਼ਾਨ ਸਿੰਘ ਤੇ ਮਾਂ ਦਾ ਨਾਮ ਰਜਵੰਤ ਕੌਰ ਹੈ। ਪਰਿਵਾਰ ਦੇ ਨਾਲ ਉਹਨਾਂ ਦਾ ਭਾਣਜਾ ਵੀ ਗਿਆ ਸੀ ਜੋ ਕਿ ਗੰਭੀਰ ਜਖ਼ਮੀ ਹੈ।


 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement