Punjab Weather News: ਪੰਜਾਬ ਵਿਚ ਗਰਮੀ ਨੇ ਲੋਕਾਂ ਦੇ ਕੱਢੇ ਵੱਟ, ਪੈ ਰਹੀ ਲੂ, ਮੌਸਮ ਵਿਭਾਗ ਵਲੋਂ ਅਲਰਟ ਜਾਰੀ
Published : May 22, 2024, 11:32 am IST
Updated : May 22, 2024, 11:33 am IST
SHARE ARTICLE
Punjab Weather News in punjabi
Punjab Weather News in punjabi

Punjab Weather News: ਮੌਸਮ ਵਿਭਾਗ ਅਨੁਸਾਰ ਅਗਲੇ ਦਿਨਾਂ ਤੱਕ ਤਾਪਮਾਨ 48 ਡਿਗਰੀ ਤੱਕ ਪਹੁੰਚਣ ਦੀ ਸੰਭਾਵਨਾ

Punjab Weather News in punjabi : ਪੰਜਾਬ ਵਿਚ ਹੀਟ ਵੇਵ ਕਾਰਨ ਮੌਸਮ ਵਿਭਾਗ ਨੇ ਰੈੱਡ ਅਲਰਟ ਜਾਰੀ ਕੀਤਾ ਹੈ। ਪੰਜਾਬ ਦੇ 4 ਜ਼ਿਲ੍ਹਿਆਂ ਵਿਚ ਇਹ ਅਲਰਟ ਜਾਰੀ ਕੀਤਾ ਗਿਆ ਹੈ। ਜਿਸ ਵਿੱਚ ਫਾਜ਼ਿਲਕਾ, ਸ੍ਰੀ ਮੁਕਤਸਰ ਸਾਹਿਬ, ਬਠਿੰਡਾ ਅਤੇ ਮਾਨਸਾ ਸ਼ਾਮਲ ਹਨ। ਬਠਿੰਡਾ ਦਾ ਤਾਪਮਾਨ ਪਿਛਲੇ ਤਿੰਨ ਦਿਨਾਂ ਤੋਂ ਸਭ ਤੋਂ ਵੱਧ ਦਰਜ ਕੀਤਾ ਜਾ ਰਿਹਾ ਹੈ। ਮੰਗਲਵਾਰ ਸ਼ਾਮ ਨੂੰ ਬਠਿੰਡਾ ਵਿਚ ਇਕ ਵਾਰ ਫਿਰ ਸੂਬੇ ਦਾ ਸਭ ਤੋਂ ਵੱਧ ਤਾਪਮਾਨ 46.6 ਡਿਗਰੀ ਦਰਜ ਕੀਤਾ ਗਿਆ।

ਇਹ ਵੀ ਪੜ੍ਹੋ: Mohali News: ਮੁਹਾਲੀ ਪੁਲਿਸ ਨੇ ਇਮੀਗ੍ਰੇਸ਼ਨ ਏਜੰਟਾਂ ਨੂੰ ਕੀਤਾ ਗ੍ਰਿਫਤਾਰ, ਜਾਅਲੀ ਦਸਤਾਵੇਜ਼ ਬਣਾ ਕੇ ਭੇਜਦੇ ਸਨ ਵਿਦੇਸ਼

ਇਸ ਦੇ ਨਾਲ ਹੀ ਦੇਸ਼ 'ਚ 25 ਮਈ ਤੋਂ ਨੌਪਤਾ ਸ਼ੁਰੂ ਹੋਣ ਜਾ ਰਿਹਾ ਹੈ। ਪਹਿਲੇ ਦਿਨ ਤੋਂ ਹੀ ਤਾਪਮਾਨ ਖਤਰਨਾਕ ਪੱਧਰ ਤੱਕ ਵਧ ਜਾਵੇਗਾ। ਮੌਸਮ ਵਿਭਾਗ ਅਨੁਸਾਰ ਪੰਜਾਬ ਦੇ ਸ਼ਹਿਰਾਂ ਵਿੱਚ 25 ਮਈ ਨੂੰ ਤਾਪਮਾਨ 48 ਡਿਗਰੀ ਤੱਕ ਪਹੁੰਚ ਜਾਵੇਗਾ। ਜੇਕਰ ਅਜਿਹਾ ਹੁੰਦਾ ਹੈ ਤਾਂ ਪਿਛਲੇ 46 ਸਾਲਾਂ ਦਾ ਰਿਕਾਰਡ ਟੁੱਟ ਜਾਵੇਗਾ।

 ਇਹ ਵੀ ਪੜ੍ਹੋ: Punjab News ;CM ਮਾਨ ਦਾ ਲਧਿਆਣਾ ਵਿਚ ਰੋਡ ਸ਼ੋਅ, ਠਾਠਾਂ ਮਾਰਦਾ ਦਿਸਿਆ ਲੋਕਾਂ ਦਾ ਇਕੱਠ

ਪਰ, ਤਾਪਮਾਨ ਵਿਚ ਵਾਧਾ ਇੱਥੇ ਰੁਕਣ ਵਾਲਾ ਨਹੀਂ ਹੈ। 26 ਮਈ ਅਤੇ 27 ਮਈ ਨੂੰ ਤਾਪਮਾਨ 49 ਡਿਗਰੀ ਤੱਕ ਪਹੁੰਚ ਜਾਵੇਗਾ। ਜੋ ਕਿ 46 ਸਾਲ ਪਹਿਲਾਂ 21 ਮਈ 1978 ਨੂੰ ਵੱਧ ਤੋਂ ਵੱਧ 47.7 ਡਿਗਰੀ ਤਾਪਮਾਨ ਨਾਲੋਂ ਲਗਭਗ 1 ਡਿਗਰੀ ਵੱਧ ਹੋਵੇਗਾ। ਜਿਥੇ ਮੌਸਮ ਵਿਭਾਗ ਨੇ 4 ਜ਼ਿਲ੍ਹਿਆਂ ਵਿਚ ਰੈੱਡ ਅਲਰਟ ਦਾ ਐਲਾਨ ਕੀਤਾ ਹੈ, ਉਥੇ ਹੀ 7 ਜ਼ਿਲ੍ਹਿਆਂ ਨੂੰ ਆਰੇਂਜ ਅਲਰਟ 'ਤੇ ਰੱਖਿਆ ਗਿਆ ਹੈ। ਇਹ ਅਲਰਟ ਅੰਮ੍ਰਿਤਸਰ, ਤਰਨਤਾਰਨ, ਫ਼ਿਰੋਜ਼ਪੁਰ, ਫ਼ਰੀਦਕੋਟ, ਮੋਗਾ, ਬਰਨਾਲਾ ਅਤੇ ਸੰਗਰੂਰ ਵਿੱਚ ਜਾਰੀ ਕੀਤਾ ਗਿਆ ਹੈ, ਜਿੱਥੇ ਤਾਪਮਾਨ 45 ਡਿਗਰੀ ਦੇ ਆਸਪਾਸ ਰਹਿਣ ਦਾ ਅਨੁਮਾਨ ਹੈ। ਇਸ ਦੇ ਨਾਲ ਹੀ ਬਾਕੀ ਸਾਰੇ 12 ਜ਼ਿਲ੍ਹਿਆਂ ਵਿਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਜਾਣੋ ਪੰਜਾਬ ਦੇ ਸ਼ਹਿਰਾਂ ਦਾ ਤਾਪਮਾਨ
ਅੰਮ੍ਰਿਤਸਰ- ਮੰਗਲਵਾਰ ਨੂੰ ਸ਼ਹਿਰ ਦਾ ਵੱਧ ਤੋਂ ਵੱਧ ਤਾਪਮਾਨ 43.8 ਡਿਗਰੀ ਦਰਜ ਕੀਤਾ ਗਿਆ। ਅੱਜ ਇਸ ਤਾਪਮਾਨ 'ਚ ਕਰੀਬ 1 ਡਿਗਰੀ ਦੇ ਵਾਧੇ ਦੀ ਸੰਭਾਵਨਾ ਹੈ। ਤਾਪਮਾਨ 45 ਡਿਗਰੀ ਦੇ ਆਸਪਾਸ ਰਹਿਣ ਦਾ ਅੰਦਾਜ਼ਾ ਹੈ।
ਜਲੰਧਰ— ਬੀਤੇ ਦਿਨ ਸ਼ਹਿਰ ਦਾ ਵੱਧ ਤੋਂ ਵੱਧ ਤਾਪਮਾਨ 42.5 ਡਿਗਰੀ ਦਰਜ ਕੀਤਾ ਗਿਆ। ਅੱਜ ਤਾਪਮਾਨ 45 ਡਿਗਰੀ ਦੇ ਆਸਪਾਸ ਰਹਿਣ ਦਾ ਅਨੁਮਾਨ ਹੈ।

ਲੁਧਿਆਣਾ- ਮੰਗਲਵਾਰ ਨੂੰ ਸ਼ਹਿਰ ਦਾ ਵੱਧ ਤੋਂ ਵੱਧ ਤਾਪਮਾਨ 42.8 ਡਿਗਰੀ ਦਰਜ ਕੀਤਾ ਗਿਆ। ਅੱਜ ਤਾਪਮਾਨ 46 ਡਿਗਰੀ ਦੇ ਆਸਪਾਸ ਰਹਿਣ ਦਾ ਅਨੁਮਾਨ ਹੈ। ਇਹ ਆਮ ਨਾਲੋਂ ਲਗਭਗ 8 ਡਿਗਰੀ ਵੱਧ ਹੋਵੇਗਾ।

ਪਟਿਆਲਾ- ਸ਼ਹਿਰ ਦਾ ਵੱਧ ਤੋਂ ਵੱਧ ਤਾਪਮਾਨ 41.7 ਡਿਗਰੀ ਦਰਜ ਕੀਤਾ ਗਿਆ, ਜੋ ਆਮ ਨਾਲੋਂ 2 ਡਿਗਰੀ ਵੱਧ ਸੀ। ਅੱਜ ਤਾਪਮਾਨ 43 ਡਿਗਰੀ ਦੇ ਆਸਪਾਸ ਰਹਿਣ ਦਾ ਅਨੁਮਾਨ ਹੈ।
ਮੁਹਾਲੀ— ਬੀਤੇ ਦਿਨ ਸ਼ਹਿਰ ਦਾ ਵੱਧ ਤੋਂ ਵੱਧ ਤਾਪਮਾਨ 41 ਡਿਗਰੀ ਦਰਜ ਕੀਤਾ ਗਿਆ। ਅੱਜ ਇਹ ਤਾਪਮਾਨ 44 ਡਿਗਰੀ ਤੱਕ ਪਹੁੰਚ ਸਕਦਾ ਹੈ।

(For more Punjabi news apart from Punjab Weather News in punjabi , stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement