Punjab News : ਯੁੱਧ ਨਸ਼ਿਆਂ ਵਿਰੁੱਧ ਦਾ 82ਵਾਂ ਦਿਨ:15.9 ਕਿਲੋਗ੍ਰਾਮ ਹੈਰੋਇਨ, 25.52 ਲੱਖ ਰੁਪਏ ਦੀ ਡਰੱਗ ਮਨੀ ਸਮੇਤ 101 ਨਸ਼ਾ ਤਸਕਰ ਕਾਬੂ

By : BALJINDERK

Published : May 22, 2025, 7:35 pm IST
Updated : May 22, 2025, 7:35 pm IST
SHARE ARTICLE
ਯੁੱਧ ਨਸ਼ਿਆਂ ਵਿਰੁੱਧ ਦਾ 82ਵਾਂ ਦਿਨ:15.9 ਕਿਲੋਗ੍ਰਾਮ ਹੈਰੋਇਨ, 25.52 ਲੱਖ ਰੁਪਏ ਦੀ ਡਰੱਗ ਮਨੀ ਸਮੇਤ 101 ਨਸ਼ਾ ਤਸਕਰ ਕਾਬੂ
ਯੁੱਧ ਨਸ਼ਿਆਂ ਵਿਰੁੱਧ ਦਾ 82ਵਾਂ ਦਿਨ:15.9 ਕਿਲੋਗ੍ਰਾਮ ਹੈਰੋਇਨ, 25.52 ਲੱਖ ਰੁਪਏ ਦੀ ਡਰੱਗ ਮਨੀ ਸਮੇਤ 101 ਨਸ਼ਾ ਤਸਕਰ ਕਾਬੂ

Punjab News : 'ਡੀ-ਅਡਿਕਸ਼ਨ’ ਹਿੱਸੇ ਵਜੋਂ ਪੰਜਾਬ ਪੁਲਿਸ ਨੇ 109 ਵਿਅਕਤੀਆਂ ਨੂੰ ਨਸ਼ਾ ਛੁਡਾਊ ਇਲਾਜ ਲਈ ਪ੍ਰੇਰਿਆ

Punjab News in Punjabi : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਚਲਾਈ ਗਈ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਨੂੰ 82ਵੇਂ ਦਿਨ ਵੀ ਜਾਰੀ ਰੱਖਦਿਆਂ ਪੰਜਾਬ ਪੁਲਿਸ ਨੇ ਅੱਜ 101 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 15.9 ਕਿਲੋ ਹੈਰੋਇਨ, 102 ਕਿਲੋ ਭੁੱਕੀ ਅਤੇ 25.52 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਨਾਲ, 82 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੀ ਕੁੱਲ ਗਿਣਤੀ 12,650 ਹੋ ਗਈ ਹੈ। ਇਹ ਆਪ੍ਰੇਸ਼ਨ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਸੂਬੇ ਦੇ ਸਾਰੇ 28 ਪੁਲਿਸ ਜਿਲਿਆਂ ਵਿੱਚ ਇੱਕੋ ਸਮੇਂ ਚਲਾਇਆ ਗਿਆ।

ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੁਲਿਸ ਕਮਿਸ਼ਨਰਾਂ, ਡਿਪਟੀ ਕਮਿਸ਼ਨਰਾਂ ਅਤੇ ਸੀਨੀਅਰ ਸੁਪਰਡੈਂਟ ਆਫ਼ ਪੁਲਿਸ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਹੁਕਮ ਦਿੱਤੇ ਗਏ ਹਨ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਜੰਗ ਦੀ ਨਿਗਰਾਨੀ ਲਈ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੀ ਅਗਵਾਈ ਹੇਠ 5 ਮੈਂਬਰੀ ਕੈਬਨਿਟ ਸਬ ਕਮੇਟੀ ਵੀ ਬਣਾਈ ਗਈ ਹੈ।

ਸਪੈਸ਼ਲ ਡੀਜੀਪੀ ਕਾਨੂੰਨ ਅਤੇ ਵਿਵਸਥਾ ਅਰਪਿਤ ਸ਼ੁਕਲਾ ਨੇ ਜਾਣਕਾਰੀ ਦਿੱਤੀ ਕਿ 87 ਗਜ਼ਟਿਡ ਅਧਿਕਾਰੀਆਂ ਦੀ ਨਿਗਰਾਨੀ ਹੇਠ 1300 ਤੋਂ ਵੱਧ ਪੁਲਿਸ ਕਰਮਚਾਰੀਆਂ ਵਾਲੀਆਂ 200 ਤੋਂ ਵੱਧ ਪੁਲਿਸ ਟੀਮਾਂ ਨੇ ਸੂਬੇ ਭਰ ਵਿੱਚ 460 ਥਾਵਾਂ 'ਤੇ ਛਾਪੇਮਾਰੀ ਕੀਤੀ ਹੈ, ਜਿਸ ਦੇ ਚਲਦਿਆਂ ਸੂਬੇ ਭਰ ਵਿੱਚ 79 ਐਫਆਈਆਰਜ਼ ਦਰਜ ਕੀਤੀਆਂ ਗਈਆਂ ਹਨ। ਉਨ੍ਹਾਂ ਅੱਗੇ ਦੱਸਿਆ ਕਿ ਦਿਨ ਭਰ ਚੱਲੇ ਇਸ ਆਪ੍ਰੇਸ਼ਨ ਦੌਰਾਨ ਪੁਲਿਸ ਟੀਮਾਂ ਨੇ 497 ਸ਼ੱਕੀ ਵਿਅਕਤੀਆਂ ਦੀ ਵੀ ਜਾਂਚ ਕੀਤੀ ਹੈ।

ਸਪੈਸ਼ਲ ਡੀਜੀਪੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ‘ਚੋਂ ਨਸ਼ਿਆਂ ਦੇ ਖਾਤਮੇ ਲਈ ਤਿੰਨ-ਪੱਖੀ ਰਣਨੀਤੀ - ਇਨਫੋਰਸਮੈਂਟ, ਡੀ-ਅਡਿਕਸ਼ਨ ਅਤੇ ਪ੍ਰੀਵੈਂਸ਼ਨ (ਈਡੀਪੀ) - ਲਾਗੂ ਕੀਤੀ ਗਈ ਹੈ ਅਤੇ ਪੰਜਾਬ ਪੁਲਿਸ ਵੱਲੋਂ ਇਸ ਰਣਨੀਤੀ ਦੇ ‘ਡੀ-ਅਡਿਕਸ਼ਨ’ ਹਿੱਸੇ ਵਜੋਂ 109  ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਇਲਾਜ ਕਰਵਾਉਣ ਲਈ ਪ੍ਰੇਰਿਆ ਗਿਆ ਹੈ।

 (For more news apart from Day 82 of ‘War on Drugs’: 101 drug smugglers arrested with 15.9 kg heroin, drug money worth Rs 25.52 lakh News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement