Ludhiana News : ਲੁਧਿਆਣਾ 'ਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਵਿਅਕਤੀ ਦੀ ਮੌਤ, ਦੋ ਦੀ ਹਾਲਤ ਗੰਭੀਰ
Published : May 22, 2025, 11:43 am IST
Updated : May 22, 2025, 2:23 pm IST
SHARE ARTICLE
person died after drinking poisonous liquor in Ludhiana, condition of two is critical Latest News in Punjabi
person died after drinking poisonous liquor in Ludhiana, condition of two is critical Latest News in Punjabi

Ludhiana News : ਪੋਸਟਮਾਰਟਮ ਤੋਂ ਬਾਅਦ ਹੀ ਪਤਾ ਲੱਗੇਗਾ ਮੌਤ ਦਾ ਅਸਲੀ ਕਾਰਨ : ਸਵਪਨ ਸ਼ਰਮਾ 

person died after drinking poisonous liquor in Ludhiana, condition of two is critical Latest News in Punjabi : ਲੁਧਿਆਣਾ ਦੇ ਨੂਰਵਾਲਾ ਰੋਡ 'ਤੇ ਸਥਿਤ ਸੰਨਿਆਸ ਨਗਰ ਵਿਚ ਬੀਤੀ ਰਾਤ ਸ਼ਰਾਬ ਪੀਣ ਨਾਲ ਇਕ ਵਿਅਕਤੀ ਦੀ ਮੌਤ ਹੋ ਗਈ, ਜਦਕਿ ਦੋ ਹੋਰਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਇਸ ਘਟਨਾ ਨੇ ਇਲਾਕੇ ਵਿਚ ਹਲਚਲ ਮਚਾ ਦਿਤੀ ਹੈ, ਅਤੇ ਪਰਵਾਰਕ ਮੈਂਬਰਾਂ ਨੂੰ ਸ਼ੱਕ ਹੈ ਕਿ ਇਸ ਦੁਖਦਾਈ ਘਟਨਾ ਪਿੱਛੇ ਜ਼ਹਿਰੀਲੀ ਸ਼ਰਾਬ ਦਾ ਹੱਥ ਹੋ ਸਕਦਾ ਹੈ। ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਪੁਲਿਸ ਨੇ ਜਾਂਚ ਸ਼ੁਰੂ ਕਰ ਦਿਤੀ ਹੈ।

ਮ੍ਰਿਤਕ ਦੀ ਪਛਾਣ 40 ਸਾਲਾ ਰਿੰਕੂ ਵਜੋਂ ਹੋਈ ਹੈ, ਜੋ ਸੰਨਿਆਸ ਨਗਰ ਦੇ ਸਰਕਾਰੀ ਸਕੂਲ ਦੇ ਨੇੜੇ ਸਥਿਤ ਇਕ ਖ਼ਾਲੀ ਪਲਾਟ 'ਤੇ ਸ਼ਰਾਬ ਪੀ ਰਿਹਾ ਸੀ। ਇਸ ਤੋਂ ਇਲਾਵਾ, ਉਸ ਦੇ ਨਾਲ ਦੋ ਹੋਰ ਲੋਕ ਵੀ ਸਨ ਜਿਨ੍ਹਾਂ ਦੀ ਅਜੇ ਤਕ ਪਛਾਣ ਨਹੀਂ ਹੋ ਸਕੀ ਹੈ। ਰਿੰਕੂ ਦੇ ਪਰਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਸ਼ਰਾਬ ਪੀਣ ਤੋਂ ਬਾਅਦ ਤਿੰਨੋਂ ਵਿਅਕਤੀ ਅਚਾਨਕ ਬੇਹੋਸ਼ ਹੋ ਗਏ ਅਤੇ ਉਨ੍ਹਾਂ ਦੇ ਮੂੰਹ ਵਿਚੋਂ ਝੱਗ ਨਿਕਲਣ ਲੱਗੀ। ਇਹ ਸਥਿਤੀ ਦੇਖ ਕੇ ਇਕ ਰਾਹਗੀਰ ਨੇ ਘਟਨਾ ਬਾਰੇ ਪੁਲਿਸ ਨੂੰ ਜਾਣਕਾਰੀ ਦਿਤੀ ਅਤੇ ਉਸ ਨੂੰ ਤੁਰਤ ਸਿਵਲ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਰਿੰਕੂ ਨੂੰ ਮ੍ਰਿਤਕ ਐਲਾਨ ਦਿਤਾ।

ਬਾਕੀ ਦੋ ਲੋਕਾਂ ਨੂੰ ਵੱਖ-ਵੱਖ ਹਸਪਤਾਲਾਂ ਵਿਚ ਦਾਖ਼ਲ ਕਰਵਾਇਆ ਗਿਆ, ਜਿੱਥੇ ਉਨ੍ਹਾਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਰਿੰਕੂ ਦੀ ਭਾਬੀ ਪਾਰੋ ਨੇ ਦਸਿਆ ਕਿ ਰਿੰਕੂ ਦੀ ਪਤਨੀ ਦਾ ਕੁੱਝ ਸਾਲ ਪਹਿਲਾਂ ਦਿਹਾਂਤ ਹੋ ਗਿਆ ਸੀ, ਤੇ ਉਹ ਅਪਣੇ ਬੱਚਿਆਂ ਨਾਲ ਇਕੱਲਾ ਰਹਿੰਦਾ ਸੀ। ਮ੍ਰਿਤਕ ਦੇ ਪਰਵਾਰ ਵਿਚ ਇਕ ਪੁੱਤਰ ਤੇ ਦੋ ਧੀਆਂ ਹਨ, ਜਿਨ੍ਹਾਂ ਦਾ ਰੋ-ਰੋ ਕੇ ਬੁਰਾ ਹਾਲ ਹੈ। ਇਹ ਘਟਨਾ ਉਨ੍ਹਾਂ ਲਈ ਇਕ ਵੱਡਾ ਝਟਕਾ ਬਣ ਕੇ ਆਈ ਹੈ।

ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਨੇ ਕਿਹਾ ਕਿ ਘਟਨਾ ਦੀ ਜਾਂਚ ਜਾਰੀ ਹੈ। ਉਨ੍ਹਾਂ ਕਿਹਾ ਕਿ ਨਕਲੀ ਸ਼ਰਾਬ ਵਿਚ ਵਰਤਿਆ ਜਾਣ ਵਾਲਾ ਮੀਥੇਨੌਲ ਝੱਗ ਨਹੀਂ ਬਣਾਉਂਦਾ ਤੇ ਇਸ ਲਈ ਇਹ ਨਹੀਂ ਕਿਹਾ ਜਾ ਸਕਦਾ ਹੈ ਕਿ ਮੌਤ ਜ਼ਹਿਰੀਲੀ ਸ਼ਰਾਬ ਕਾਰਨ ਹੋਈ ਹੈ। ਹਾਲਾਂਕਿ, ਮੌਤ ਦਾ ਸਹੀ ਕਾਰਨ ਪੋਸਟਮਾਰਟਮ ਰਿਪੋਰਟ ਤੋਂ ਬਾਅਦ ਹੀ ਪਤਾ ਲੱਗੇਗਾ। ਪੁਲਿਸ ਨੇ ਮਾਮਲੇ ਦੀ ਜਾਂਚ ਨੂੰ ਤਰਜੀਹ ਦਿਤੀ ਹੈ ਅਤੇ ਇਸ ਸਬੰਧੀ ਸਬੰਧਤ ਅਧਿਕਾਰੀਆਂ ਨੂੰ ਹਦਾਇਤਾਂ ਦਿਤੀਆਂ ਗਈਆਂ ਹਨ।
 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement