ਕੀਰਤਪੁਰ ਸਾਹਿਬ ਫੁੱਲ ਤਾਰਨ ਜਾ ਰਿਹਾ ਪਰਵਾਰ ਹਾਦਸੇ ਦਾ ਸ਼ਿਕਾਰ, 1 ਦੀ ਮੌਤ ਕਈ ਗੰਭੀਰ ਜ਼ਖ਼ਮੀ
Published : Jun 22, 2019, 4:39 pm IST
Updated : Jun 22, 2019, 4:39 pm IST
SHARE ARTICLE
Bus Accident
Bus Accident

ਬੇਕਾਬੂ ਹੋ ਕੇ ਪਲਟੀ ਸ਼ਰਧਾਲੂਆਂ ਨਾਲ ਭਰੀ ਬੱਸ

ਅਨੰਦਪੁਰ ਸਾਹਿਬ: ਸ਼ਨਿਚਰਵਾਰ ਸਵੇਰੇ ਕੀਰਤਪੁਰ ਸਾਹਿਬ ’ਚ ਪੀਰ ਬਾਬਾ ਬੁੱਢਣ ਸ਼ਾਹ ਦੀ ਦਰਗਾਹ ਨੇੜੇ ਸ਼ਰਧਾਲੂਆਂ ਨਾਲ ਭਰੀ ਬੱਸ ਪਲਟ ਗਈ। ਇਸ ਹਾਦਸੇ ਵਿਚ ਇਕ ਔਰਤ ਦੀ ਮੌਤ ਹੋ ਗਈ। ਇਸ ਤੋਂ ਇਲਾਵਾ 8 ਸਵਾਰੀਆਂ ਹੋਰ ਗੰਭੀਰ ਜ਼ਖ਼ਮੀ ਹਨ। ਮ੍ਰਿਤਕਾ ਦੀ ਪਹਿਚਾਣ ਬਲਜੀਤ ਕੌਰ ਪਤਨੀ ਅਮਰਜੀਤ ਸਿੰਘ ਰਾਜੂ ਵਜੋਂ ਹੋਈ ਹੈ।

Bus AccidentBus Accident

ਹਾਸਲ ਜਾਣਕਾਰੀ ਮੁਤਾਬਕ ਇਹ ਸਾਰੇ ਸ਼ਰਧਾਲੂ ਫ਼ਰੀਦਕੋਟ ਦੇ ਸ਼ਹੀਦ ਬਲਵਿੰਦਰ ਸਿੰਘ ਨਗਰ ਤੋਂ ਆਏ ਸਨ। ਦੱਸਿਆ ਜਾਂਦਾ ਹੈ ਕਿ ਉਹ ਅਪਣੀ ਬਜ਼ੁਰਗ ਸੰਦੀਪ ਕੌਰ ਦੀਆਂ ਅਸਥੀਆਂ ਜਲ ਪ੍ਰਵਾਹ ਕਰਨ ਲਈ ਗੁਰਦੁਆਰਾ ਪਤਾਲਪੁਰੀ ਜਾ ਰਹੇ ਸੀ ਅਤੇ ਇਕੋ ਪਰਿਵਾਰ ਦੇ ਮੈਂਬਰ ਸਨ। ਇੱਥੋਂ ਉਨ੍ਹਾਂ ਪੀਰ ਬਾਬਾ ਬੁੱਢਣ ਸ਼ਾਹ ਦੀ ਦਰਗਾਹ ’ਤੇ ਮੱਥਾ ਟੇਕਣ ਜਾਣਾ ਸੀ।

AccidentAccident

ਦੱਸਿਆ ਜਾ ਰਿਹਾ ਹੈ ਕਿ ਜਦੋਂ ਯਾਤਰੀ ਬੱਸ ਵਿੱਚ ਬੈਠੇ ਤਾਂ ਤਕਨੀਕੀ ਖ਼ਰਾਬੀ ਆ ਗਈ ਤੇ ਡਰਾਈਵਰ ਨੇ ਪੁਰਸ਼ਾਂ ਨੂੰ ਬੱਸ ਨੂੰ ਧੱਕਾ ਮਾਰਨ ਲਈ ਕਿਹਾ। ਮਹਿਲਾ ਤੇ ਬੱਚੇ ਬੱਸ ਅੰਦਰ ਹੀ ਬੈਠੇ ਰਹੇ। ਜਿਵੇਂ ਹੀ ਬੱਸ ਨੂੰ ਧੱਕਾ ਮਾਰਿਆ, ਬੱਸ-ਚਾਲਕ ਹੱਥੋਂ ਬੱਸ ਬੇਕਾਬੂ ਹੋ ਕੇ ਪਲਟ ਗਈ। ਰੋਪੜ ਦੇ ਡੀਸੀ ਸੁਮੀਤ ਜਰਾਂਗਲ ਨੇ ਮੌਕੇ ਦਾ ਦੌਰਾ ਕੀਤਾ। ਮ੍ਰਿਤਕ ਮਹਿਲਾ ਦੇ ਪਰਿਵਾਰ ਨੂੰ ਇਕ ਲੱਖ ਤੇ ਜ਼ਖ਼ਮੀਆਂ ਨੂੰ 25-25 ਹਜ਼ਾਰ ਰੁਪਏ ਮੁਆਵਜ਼ੇ ਦਾ ਐਲਾਨ ਕੀਤਾ ਗਿਆ ਹੈ। ਇਸ ਤੋਂ ਇਲਾਵਾ ਪੀਰ ਬਾਬਾ ਬੁੱਢਣ ਸ਼ਾਹ ਟਰੱਸਟ ਨੇ ਵੀ ਮ੍ਰਿਤਕਾਂ ਦੇ ਪਰਿਵਾਰ ਨੂੰ 50 ਹਜ਼ਾਰ ਤੇ ਜ਼ਖ਼ਮੀਆਂ ਲਈ 5-5 ਹਜ਼ਾਰ ਰੁਪਏ ਦਾ ਐਲਾਨ ਕੀਤਾ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement